ਕੇਂਦਰੀ ਮੰਤਰਾਲੇ ਦੇ ਸੰਯੁਕਤ ਸਕੱਤਰ ਵੱਲੋਂ ਪਟਿਆਲਾ ਦਾ ਦੌਰਾ
08:36 AM Nov 17, 2024 IST
ਖੇਤਰੀ ਪ੍ਰਤੀਨਿਧ
ਪਟਿਆਲਾ, 16 ਨਵੰਬਰ
ਭਾਰਤ ਸਰਕਾਰ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਮਾਮਲੇ ਮੰਤਰਾਲੇ ਦੇ ਸੰਯੁਕਤ ਸਕੱਤਰ ਰਾਹੁਲ ਕਪੂਰ ਨੇ ਅੱਜ ਮੁੱਖ ਸਰਕਾਰੀ ਸਕੀਮਾਂ ਦੇ ਲਾਭਪਾਤਰੀਆਂ ਨਾਲ ਗੱਲਬਾਤ ਕਰਨ ਲਈ ਪਟਿਆਲਾ ਦਾ ਦੌਰਾ ਕੀਤਾ। ਸ੍ਰੀ ਰਾਹੁਲ ਕਪੂਰ ਦੇ ਨਾਲ ਸਥਾਨਕ ਸਰਕਾਰਾਂ ਪੰਜਾਬ ਦੇ ਟੈਕਨੀਕਲ ਡਾਇਰੈਕਟਰ ਬਲਦੀਪ ਸਿੰਘ ਵੀ ਮੌਜੂਦ ਸਨ। ਉਨ੍ਹਾਂ ਨੇ ਦੀਨਦਿਆਲ ਅੰਤੋਦਿਆ ਯੋਜਨਾ-ਰਾਸ਼ਟਰੀ ਸ਼ਹਿਰੀ ਆਜੀਵਿਕਾ ਮਿਸ਼ਨ ਅਤੇ ਪ੍ਰਧਾਨ ਮੰਤਰੀ ਸਟਰੀਟ ਵਿਕਰੇਤਾ ਦੀ ਆਤਮਾ ਨਿਰਭਰ ਨਿਧੀ ਯੋਜਨਾ ਸਮੇਤ ਹੋਰ ਯੋਜਨਾਵਾਂ ਬਾਰੇ ਚਰਚਾ ਕੀਤੀ। ਰਾਹੁਲ ਕਪੂਰ ਨੇ ਸਵੈ-ਸਹਾਇਤਾ ਸਮੂਹਾਂ, ਸਵੈ-ਰੁਜ਼ਗਾਰ ਪ੍ਰੋਗਰਾਮ ਦੇ ਲਾਭਪਾਤਰੀਆਂ ਅਤੇ ਪ੍ਰਧਾਨ ਮੰਤਰੀ ਸਵੈਨਿਧੀ ਯੋਜਨਾ ਦੇ ਤਹਿਤ ਸਮਰਥਿਤ ਸਟਰੀਟ ਵਿਕਰੇਤਾਵਾਂ ਨਾਲ ਗੱਲਬਾਤ ਕੀਤੀ।
Advertisement
Advertisement