ਸਿੱਖਿਆ ਅਫ਼ਸਰਾਂ ਵੱਲੋਂ ਸਕੂਲਾਂ ਦਾ ਦੌਰਾ
ਪੱਤਰ ਪ੍ਰੇਰਕ
ਬਠਿੰਡਾ, 4 ਜੁਲਾਈ
ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵਪਾਲ ਗੋਇਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮੁਲਤਾਨੀਆ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਇਕਬਾਲ ਸਿੰਘ ਬੁੱਟਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਲਿਆਣ ਸੁੱਖਾ ਵਿੱਚ ਸਮਰ ਕੈਂਪਾਂ ਦਾ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਮਰ ਕੈਂਪਾਂ ਵਿੱਚ ਬੱਚਿਆ ਨੂੰ ਬੌਧਿਕ ਗਤੀਵਿਧੀਆਂ, ਸਿਹਤ ਸੰਭਾਲ, ਖੇਡਾਂ, ਆਰਟ ਕਰਾਫ਼ਟ, ਮੌਲਿਕ ਕਦਰਾਂ ਕੀਮਤਾਂ, ਗਣਿਤ, ਵਾਤਾਵਰਨ ਸਿੱਖਿਆ ਅਤੇ ਭਾਸ਼ਾ ਕੌਸ਼ਲ ਆਦਿ ਸਬੰਧੀ ਕਾਰਜ ਕਰਵਾਏ ਜਾ ਰਹੇ ਹਨ ਜਿਸ ਨਾਲ ਵਿਦਿਆਰਥੀਆਂ ਦਾ ਸਰੀਰਿਕ ਤੇ ਮਾਨਸਿਕ ਵਿਕਾਸ ਹੋਵੇਗਾ। ਉਨ੍ਹਾਂ ਕਿਹਾ ਕਿ ਸਕੂਲਾਂ ਵਿਚ ਰਵਾਇਤੀ ਸਿੱਖਿਆ ਪ੍ਰਣਾਲੀ ਦੇ ਰੁਝਾਨ ਵਿਚ ਤਬਦੀਲੀ ਕਰਦਿਆਂ ਸਰਕਾਰ ਵੱਲੋਂ ਨਿਵੇਲਕੀਆਂ ਪੈੜਾਂ ਪਾਈਆਂ ਜਾ ਰਹੀਆਂ ਹਨ ਤਾਂ ਜੋ ਸਿੱਖਿਆ ਨੂੰ ਅੰਤਰ-ਰਾਸ਼ਟਰੀ ਪੱਧਰ ਦਾ ਬਣਾਇਆ ਜਾ ਸਕੇ। ਗੌਰਤਲਬ ਹੈ 6ਵੀਂ ਜਮਾਤ 8 ਜਮਾਤ ਤੱਕ ਸਕੂਲ ਸਿੱਖਿਆ ਵਿਭਾਗ ਵੱਲੋਂ ਬੱਚਿਆਂ ਦੇ ਬੌਧਿਕ ਵਿਕਾਸ ਲਈ 3 ਜੁਲਾਈ ਤੋਂ 15 ਜੁਲਾਈ ਤੱਕ ਸਮਰ ਕੈਂਪ ਲਗਾਏ ਜਾ ਰਹੇ ਹਨ।