ਪੁਲੀਸ ਅਧਿਕਾਰੀਆਂ ਵੱਲੋਂ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਬੂਥਾਂ ਦਾ ਦੌਰਾ
07:40 AM Oct 01, 2024 IST
Advertisement
ਨਿੱਜੀ ਪੱਤਰ ਪ੍ਰੇਰਕ
ਸਿਰਸਾ, 30 ਸਤੰਬਰ
ਵਿਧਾਨ ਸਭਾ ਚੋਣਾਂ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਅਤੇ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਐੱਸਪੀ ਵਿਕਰਾਂਤ ਭੂਸ਼ਨ ਨੇ ਅੱਜ ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਬੂਥਾਂ ਦਾ ਨਿਰੀਖਣ ਕੀਤਾ ਅਤੇ ਸਬੰਧਤ ਥਾਣਾ ਇੰਚਾਰਜਾਂ ਨੂੰ ਚੋਣਾਂ ਨੂੰ ਸ਼ਾਂਤੀਪੂਰਨ ਨੇਪਰੇ ਚਾੜ੍ਹਨ ਲਈ ਸਖ਼ਤ ਹਦਾਇਤਾਂ ਦਿੱਤੀਆਂ। ਐੱਸਪੀ ਨੇ ਰਾਜਸਥਾਨ ਨਾਲ ਲੱਗਦੇ ਸਰਹੱਦੀ ਪਿੰਡਾਂ ਦਾ ਵੀ ਦੌਰਾ ਕੀਤਾ। ਉਨ੍ਹਾਂ ਦੱਸਿਆ ਕਿ ਚੋਣਾਂ ਨੂੰ ਨਿਰਪੱਖ ਢੰਗ ਨਾਲ ਕਰਵਾਉਣ ਲਈ ਪੁਲੀਸ ਪੂਰੀ ਤਰ੍ਹਾਂ ਤਿਆਰ ਹੈ ਅਤੇ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿਰਸਾ, ਰਾਣੀਆਂ ਅਤੇ ਏਲਨਾਬਾਦ ਦੇ ਸਾਰੇ ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਬੂਥਾਂ ’ਤੇ ਵਾਧੂ ਸੁਰੱਖਿਆ ਬਲ ਤਾਇਨਾਤ ਕੀਤੇ ਜਾਣਗੇ।
Advertisement
Advertisement
Advertisement