ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਿਹਤ ਮੰਤਰੀ ਵੱਲੋਂ ਸਿਵਲ ਹਸਪਤਾਲ ਦਾ ਦੌਰਾ

07:56 AM Jun 29, 2024 IST
ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਸਿਹਤ ਮੰਤਰੀ ਬਲਬੀਰ ਸਿੰਘ। -ਫੋਟੋ: ਹਿਮਾਂਸ਼ੂ ਮਹਾਜਨ

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 28 ਜੂਨ
ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਿਵਲ ਹਸਪਤਾਲ ਦਾ ਅਚਨਚੇਤ ਦੌਰਾ ਕਰਕੇ ਐਮਰਜੈਂਸੀ ਵਿਭਾਗ, ਵਾਰਡਾਂ ਅਤੇ ਨਸ਼ਾ ਛੁਡਾਊ ਕੇਂਦਰ ਦਾ ਨਿਰੀਖਣ ਕਰਕੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਅਤੇ ਹਸਪਤਾਲ ਆਏ ਲੋਕਾਂ ਨਾਲ ਵੀ ਗੱਲਬਾਤ ਵੀ ਕੀਤੀ।
ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਸਿਵਲ ਹਸਪਤਾਲ ਨੂੰ ਜਲਦੀ ਹੀ ਮਰੀਜ਼ਾਂ ਦੀ ਸਹਾਇਤਾ ਲਈ ਇੱਕ ਮਰੀਜ਼ ਸੁਵਿਧਾ ਕੇਂਦਰ ਨਾਲ ਲੈਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੁਸ਼ਲ ਐਮਰਜੈਂਸੀ ਸੇਵਾਵਾਂ ਅਤੇ ਏਅਰ-ਕੰਡੀਸ਼ਨਡ ਸਹੂਲਤਾਂ ਇਸ ਸਾਲ ਪ੍ਰਦਾਨ ਕੀਤੀਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਲਈ ਦਵਾਈਆਂ ਅਤੇ ਸਾਜ਼ੋ-ਸਾਮਾਨ ਪਹਿਲਾਂ ਹੀ ਯਕੀਨੀ ਬਣਾਇਆ ਜਾ ਚੁੱਕਿਆ ਹੈ। ਇਸ ਤੋਂ ਪਹਿਲਾਂ ਸਿਹਤ ਮੰਤਰੀ ਨੇ ਸਿਵਲ ਸਰਜਨ ਅਤੇ ਹੋਰ ਮੈਡੀਕਲ ਅਫਸਰਾਂ ਨਾਲ ਵੀ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਮਰੀਜ਼ ਨੂੰ ਲੋੜ ਅਨੁਸਾਰ ਸੇਵਾਵਾਂ ਦੇਣ ਦੇ ਆਦੇਸ਼ ਦਿੱਤੇ।
ਇਸ ਮੌਕੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਡੀਸੀ ਸਾਕਸ਼ੀ ਸਾਹਨੀ, ਪੁਲੀਸ ਕਮਿਸ਼ਨਰ ਕੁਲਦੀਪ ਚਾਹਲ ਅਤੇ ਸਿਵਲ ਸਰਜਨ ਡਾ. ਜਸਵੀਰ ਸਿੰਘ ਔਲਖ ਵੀ ਹਾਜ਼ਰ ਸਨ।

Advertisement

Advertisement
Advertisement