ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪ੍ਰਸ਼ਾਸਕ ਦੇ ਸਲਾਹਕਾਰ ਵੱਲੋਂ ਵਿਭਾਗਾਂ ਦਾ ਦੌਰਾ

07:09 AM Sep 18, 2024 IST
ਯੂਟੀ ਪ੍ਰਸ਼ਾਸਕ ਦੇ ਸਲਾਹਕਾਰ ਸ੍ਰੀ ਰਾਜੀਵ ਵਰਮਾ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹੋਏ।

ਆਤਿਸ਼ ਗੁਪਤਾ
ਚੰਡੀਗੜ੍ਹ, 17 ਸਤੰਬਰ
ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਦੇ ਸਲਾਹਕਾਰ ਰਾਜੀਵ ਵਰਮਾ ਨੇ ਅੱਜ ਯੂਟੀ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਸ਼ਹਿਰ ਵਿੱਚ ਵੱਖ-ਵੱਖ ਵਿਭਾਗਾਂ ਦਾ ਦੌਰਾ ਕੀਤਾ। ਇਸ ਦੌਰਾਨ ਸਲਾਹਕਾਰ ਨੇ ਵਿਭਾਗਾਂ ਵੱਲੋਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦਾ ਜਾਇਜ਼ਾ ਲਿਆ। ਇਸ ਮੌਕੇ ਚੰਡੀਗੜ੍ਹ ਦੇ ਗ੍ਰਹਿ ਸਕੱਤਰ ਮਨਦੀਪ ਸਿੰਘ ਬਰਾੜ, ਡੀਜੀਪੀ ਸੁਰਿੰਦਰ ਸਿੰਘ ਯਾਦਵ, ਡੀਸੀ ਵਿਨੈ ਪ੍ਰਤਾਪ ਸਿੰਘ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਰਹੇ।
ਪ੍ਰਸ਼ਾਸਕ ਦੇ ਸਲਾਹਕਾਰ ਨੇ ਪਹਿਲਾਂ ਸਵੇਰੇ ਚੰਡੀਗੜ੍ਹ ਪੁਲੀਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸੈਕਟਰ-17 ਵਿੱਚ ਸਥਿਤ ਕਮਾਂਡ ਐਂਡ ਕੰਟਰੋਲ ਸੈਂਟਰ ਅਤੇ ਪੁਲੀਸ ਕਮਾਂਡ ਕੰਟਰੋਲ ਸੈਂਟਰ ਦਾ ਦੌਰਾ ਕੀਤਾ। ਇਸ ਦੌਰਾਨ ਪ੍ਰਸ਼ਾਸਕ ਨੇ ਸ਼ਹਿਰ ਵਿੱਚ ਸੀਸੀਟੀਵੀ ਰਾਹੀਂ ਪੁਲੀਸ ਵੱਲੋਂ ਕੀਤੇ ਜਾਣ ਵਾਲੇ ਕੰਮ ਦਾ ਨਿਰੀਖਣ ਕੀਤਾ। ਇਸ ਤੋਂ ਬਾਅਦ ਉਨ੍ਹਾਂ ਸੈਕਟਰ-18 ਵਿੱਚ ਸਥਿਤ ਸਾਈਬਰ ਸੈੱਲ ਤੇ ਸੁਰੱਖਿਆ ਕੇਂਦਰ ਦਾ ਦੌਰਾ ਕੀਤਾ। ਸ੍ਰੀ ਵਰਮਾ ਨੇ ਪੁਲੀਸ ਅਧਿਕਾਰੀਆਂ ਨੂੰ ਲੋਕਾਂ ਦੀ ਸੁਰੱਖਿਆ ਲਈ 24 ਘੰਟੇ ਚੌਕਸ ਰਹਿਣ ਦੀ ਅਪੀਲ ਕੀਤੀ। ਇਸ ਤੋਂ ਬਾਅਦ ਯੂਟੀ ਪ੍ਰਸ਼ਾਸਕ ਦੇ ਸਲਾਹਕਾਰ ਨੇ ਸੈਕਟਰ-18 ਵਿੱਚ ਸਥਿਤ ਸੁਪਰਵਾਈਜ਼ਰੀ ਐਂਡ ਕੰਟਰੋਲ ਡੇਟਾ ਐਕਟੀਵੇਸ਼ਨ, ਰਜਿਸ਼ਟਰੇਸ਼ਨ ਐਂਡ ਲਾਇਸੈਸਿੰਗ ਅਥਾਰਟੀ (ਆਰਐੱਲਏ), ਡੀਸੀ ਦਫ਼ਤਰ, ਅਸਟੇਟ ਦਫ਼ਤਰ, ਸੈਕਟਰ-17 ਵਿੱਚ ਸਬ-ਰਜਿਸਟਰਾਰ ਦਫ਼ਤਰ, ਸੈਕਟਰ-32 ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਤੇ ਸੈਕਟਰ-43 ਵਿੱਚ ਸਥਿਤ ਕਮਾਂਡ ਐਂਡ ਕੰਟਰੋਲ ਸੈਂਟਰ ਦਾ ਦੌਰਾ ਕੀਤਾ। ਸ੍ਰੀ ਵਰਮਾ ਨੇ ਆਰਐੱਲਏ, ਅਸਟੇਟ ਦਫ਼ਤਰ ਤੇ ਡੀਸੀ ਦਫ਼ਤਰ ਵਿੱਚ ਆਉਣ ਵਾਲੇ ਲੋਕਾਂ ਨਾਲ ਵੀ ਮੁਲਾਕਾਤ ਕੀਤੀ।

Advertisement

Advertisement