For the best experience, open
https://m.punjabitribuneonline.com
on your mobile browser.
Advertisement

ਡਿਪਟੀ ਸਪੀਕਰ ਵੱਲੋਂ ਵੈਟਰਨਰੀ ’ਵਰਸਿਟੀ ਦਾ ਦੌਰਾ

10:34 AM Aug 24, 2024 IST
ਡਿਪਟੀ ਸਪੀਕਰ ਵੱਲੋਂ ਵੈਟਰਨਰੀ ’ਵਰਸਿਟੀ ਦਾ ਦੌਰਾ
ਵੈਟਰਨਰੀ ’ਵਰਸਿਟੀ ਦੇ ਦੌਰੇ ਮੌਕੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ, ਵੀਸੀ ਅਤੇ ਹੋਰ ਅਧਿਕਾਰੀ।
Advertisement

ਸਤਵਿੰਦਰ ਬਸਰਾ
ਲੁਧਿਆਣਾ, 23 ਅਗਸਤ
ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦਾ ਦੌਰਾ ਕੀਤਾ। ’ਵਰਸਿਟੀ ਦੇ ਉਪ ਕੁਲਪਤੀ ਡਾ. ਇੰਦਰਜੀਤ ਸਿੰਘ, ’ਵਰਸਿਟੀ ਦੇ ਡੀਨ, ਡਾਇਰੈਕਟਰਾਂ ਅਤੇ ਫੈਕਲਟੀ ਮੈਂਬਰਾਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਪਸ਼ੂਧਨ ਦੇ ਖੇਤਰ ਨੂੰ ਉੱਚਾ ਚੁੱਕਣ ਅਤੇ ਵਿਸ਼ੇਸ਼ ਤੌਰ ’ਤੇ ਡੇਅਰੀ ਪਸ਼ੂਆਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਚਰਚਾ ਕੀਤੀ। ਸ੍ਰੀ ਰੋੜੀ ਨੇ ਡੇਅਰੀ ਪਸ਼ੂਆਂ ਦੀ ਨਸਲ ਸੁਧਾਰ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇੇ ਪੇਂਡੂ ਲੋਕਾਂ ਦਾ ਮੁੱਖ ਕਿੱਤਾ ਪਸ਼ੂ ਪਾਲਣ ਅਤੇ ਖੇਤੀਬਾੜੀ ਹੈ। ਉਨ੍ਹਾਂ ਯੂਨੀਵਰਸਿਟੀ ਨੂੰ ਉਸ ਖੇਤਰ ਵਿੱਚ ਸਰਗਰਮੀ ਨਾਲ ਜਾਗਰੂਕਤਾ ਅਤੇ ਇਲਾਜ ਕੈਂਪ ਲਗਾਉਣ ਲਈ ਉਤਸ਼ਾਹਿਤ ਕੀਤਾ। ਡਾ. ਇੰਦਰਜੀਤ ਸਿੰਘ ਨੇ ਕਿਹਾ ਕਿ ਨਸਲ ਸੁਧਾਰ ਲਈ ਚੰਗੀ ਕੁਆਲਿਟੀ ਦੇ ਵੀਰਜ ਦੀ ਵਰਤੋਂ ਅਤੇ ਵਧੀਆ ਪ੍ਰਬੰਧਨ ਅਭਿਆਸ ਮਹੱਤਵਪੂਰਨ ਹਨ। ਸ੍ਰੀ ਰੋੜੀ ਨੇ ਯੂਨੀਵਰਸਿਟੀ ਦੇ ਡੇਅਰੀ ਫਾਰਮ ਦਾ ਵੀ ਦੌਰਾ ਕੀਤਾ। ਉਨ੍ਹਾਂ ਯੂਨੀਵਰਸਿਟੀ ਵੱਲੋਂ ਤਿਆਰ ਕੀਤੇ, ਅਪਣਾਏ ਅਤੇ ਪ੍ਰਚਾਰੇ ਜਾ ਰਹੇ ਪ੍ਰਬੰਧਨ ਅਭਿਆਸਾਂ ਦੀ ਸ਼ਲਾਘਾ ਕੀਤੀ।

Advertisement
Advertisement
Author Image

sukhwinder singh

View all posts

Advertisement
×