For the best experience, open
https://m.punjabitribuneonline.com
on your mobile browser.
Advertisement

ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਮੈਂਬਰ ਸਕੱਤਰ ਵੱਲੋਂ ਚਿਲਡਰਨ ਵਿਲੇਜ ਦਾ ਦੌਰਾ

09:38 PM Jun 29, 2023 IST
ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਮੈਂਬਰ ਸਕੱਤਰ ਵੱਲੋਂ ਚਿਲਡਰਨ ਵਿਲੇਜ ਦਾ ਦੌਰਾ
Advertisement

ਨਿੱਜੀ ਪੱਤਰ ਪ੍ਰੇਰਕ

Advertisement

ਰਾਜਪੁਰਾ, 24 ਜੂਨ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਮੈਂਬਰ ਸਕੱਤਰ ਮਨਜਿੰਦਰ ਸਿੰਘ ਵੱਲੋਂ ਐੱਸਓਐੱਸ ਚਿਲਡਰਨ ਵਿਲੇਜ ਰਾਜਪੁਰਾ ਵਿੱਚ ਐੱਸਓਐੱਸ ਚਿਲਡਰਨ ਵਿਲੇਜਜ਼ ਦੇ ਸੰਸਥਾਪਕ ਦੇ ਜਨਮ ਦਿਨ ਦੀ ਯਾਦ ‘ਚ ਕਰਵਾਏ ਸਮਾਗਮ ਵਿੱਚ ਸ਼ਿਰਕਤ ਕਰਕੇ ਵਿਲੇਜ ਦਾ ਦੌਰਾ ਕੀਤਾ ਗਿਆ। ਇਸ ਮੌਕੇ ਡੀਐੱਸਪੀ ਰਾਜਪੁਰਾ ਸੁਰਿੰਦਰ ਮੋਹਨ, ਪ੍ਰਧਾਨ ਰੋਟਰੀ ਕਲੱਬ ਰਾਜਪੁਰਾ ਸਤਵਿੰਦਰ ਸਿੰਘ ਚੌਹਾਨ, ਡਾਇਰੈਕਟਰ ਤਨਮਯ ਸੈਕੀਆ ਅਤੇ ਸਹਾਇਕ ਡਾਇਰੈਕਟਰ ਸੁਸ਼ਮਾ ਕਾਕਰੂ ਵੀ ਮੌਜੂਦ ਸਨ। ਇਸ ਮੌਕੇ ਕਰਵਾਏ ਸਭਿਆਚਾਰਕ ਪ੍ਰੋਗਰਾਮ ਵਿੱਚ ਐੱਸਓਐੱਸ ਚਿਲਡਰਨ ਵਿਲੇਜ, ਰਾਜਪੁਰਾ ਦੇ ਬੱਚਿਆਂ ਵੱਲੋਂ ਗੀਤ, ਭੰਗੜਾ ਅਤੇ ਗਿੱਧੇ ਦੀ ਪੇਸ਼ਕਾਰੀ ਕੀਤੀ ਗਈ ਅਤੇ ਬੱਚਿਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਮੈਂਬਰ ਸਕੱਤਰ ਮਨਜਿੰਦਰ ਸਿੰਘ ਨੇ ਬੱਚਿਆਂ ਨਾਲ ਉਨ੍ਹਾਂ ਦੀ ਪੜ੍ਹਾਈ, ਭੋਜਨ ਅਤੇ ਉਨ੍ਹਾਂ ਨੂੰ ਆ ਰਹੀਆਂ ਦਰਪੇਸ਼ ਸਮੱਸਿਆਵਾਂ ਬਾਰੇ ਵੀ ਗੱਲਬਾਤ ਕੀਤੀ। ਇਸ ਦੌਰੇ ਦੌਰਾਨ ਬੱਚਿਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ। ਬੱਚਿਆਂ ਦੀ ਸਿਹਤ ਅਤੇ ਪੜ੍ਹਾਈ ਦਾ ਵਿਸ਼ੇਸ਼ ਧਿਆਨ ਰੱਖਣ ਦੇ ਨਿਰਦੇਸ਼ ਦਿੱਤੇ ਗਏ ਅਤੇ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵੀ ਪੁੱਛਗਿੱਛ ਕੀਤੀ ਗਈ।

Advertisement
Tags :
Advertisement
Advertisement
×