ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਖਰਚਾ ਅਬਜ਼ਰਵਰ ਵੱਲੋਂ ਸ਼ਿਕਾਇਤ ਸੈੱਲ ਦਾ ਦੌਰਾ

07:29 AM May 10, 2024 IST
ਸੰਗਰੂਰ ’ਚ ਖਰਚਾ ਅਬਜ਼ਰਵਰ ਤੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਆਕਾਸ਼ ਬਾਂਸਲ ਸ਼ਿਕਾਇਤ ਸੈਲ ਤੇ ਸੀ-ਵਿਜਿਲ ਸੈਂਟਰ ਦੇ ਦੌਰੇ ਦੌਰਾਨ। -ਫੋਟੋ: ਲਾਲੀ

ਨਿਜੀ ਪੱਤਰ ਪ੍ਰੇਰਕ
ਸੰਗਰੂਰ, 9 ਮਈ
ਭਾਰਤੀ ਚੋਣ ਕਮਿਸ਼ਨ ਵਲੋਂ ਬਣਾਏ ਗਏ ਸੀ-ਵੀਜਿਲ (ਸਿਟੀਜ਼ਨ ਵਿਜਿਲ) ਐਪ ਰਾਹੀਂ ਲੋਕ ਸਭਾ ਚੋਣਾਂ ਸਬੰਧੀ ਸ਼ਿਕਾਇਤ ਦਾ ਸਮਾਂਬੱਧ ਤਰੀਕੇ ਨਾਲ ਨਿਬੇੜਾ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਲੋਕ ਸਭਾ ਹਲਕਾ ਸੰਗਰੂਰ ਦੀਆਂ ਚੋਣਾਂ ਲਈ ਚੋਣ ਕਮਿਸ਼ਨ ਵੱਲੋਂ ਤਾਇਨਾਤ ਕੀਤੇ ਗਏ ਖਰਚਾ ਅਬਜ਼ਰਵਰ ਨੇ ਦੱਸਿਆ ਕਿ ਆਦਰਸ਼ ਚੋਣ ਜ਼ਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤਾਂ ਆਸਾਨੀ ਨਾਲ ਇਸ ਐਪ ਉੱਤੇ ਦਰਜ ਕਰਵਾਈਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਜਨਤਾ ਨੂੰ ਇਹ ਐਪ ਵੱਧ ਤੋਂ ਵੱਧ ਡਾਊਨਲੋਡ ਕਰ ਕੇ ਇਸਤੇਮਾਲ ਕਰਨ ਲਈ ਪ੍ਰੇਰਿਆ ਜਾਵੇ। ਖਰਚਾ ਅਬਜ਼ਰਵਰ ਵੱਲੋਂ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਆਕਾਸ਼ ਬਾਂਸਲ ਸਮੇਤ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਕਾਰਜਸ਼ੀਲ ਚੋਣਾਂ ਨਾਲ ਸੰਬੰਧਿਤ ਸ਼ਿਕਾਇਤ ਸੈਲ, ਸੀ- ਵੀਜਿਲ ਸੈਂਟਰ, ਵੈੱਬ ਕਾਸਟਿੰਗ ਰੂਮ ਅਤੇ ਮੀਡੀਆ ਸਰਟੀਫਿਕੇਸਨ ਤੇ ਮੋਨੀਟਰਿੰਗ ਕਮੇਟੀ ਰੂਮ ਦਾ ਜਾਇਜ਼ਾ ਲਿਆ ਅਤੇ ਉਥੇ ਤਾਇਨਾਤ ਟੀਮਾਂ ਨਾਲ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਅਤੇ ਸਖਤੀ ਨਾਲ ਪਾਲਣਾ ਕਰਨ ਦੀ ਹਦਾਇਤ ਕੀਤੀ।

Advertisement

Advertisement
Advertisement