ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵੀਕੇ ਸਕਸੈਨਾ ਦਿੱਲੀ ਦੇ ਸਭ ਤੋਂ ਅਯੋਗ ਐੱਲਜੀ: ਪ੍ਰਿਅੰਕਾ ਕੱਕੜ

10:15 AM Sep 10, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 9 ਸਤੰਬਰ
ਆਮ ਆਦਮੀ ਪਾਰਟੀ ਨੇ ਦਿੱਲੀ ਵਿੱਚ ਲਗਾਤਾਰ ਵਿਗੜਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਨਿਯੁਕਤ ਐੱਲਜੀ ਵੀਕੇ ਸਕਸੈਨਾ ’ਤੇ ਤਿੱਖਾ ਹਮਲਾ ਕੀਤਾ। ‘ਆਪ’ ਦੀ ਮੁੱਖ ਬੁਲਾਰੇ ਪ੍ਰਿਅੰਕਾ ਕੱਕੜ ਨੇ ਕਿਹਾ ਕਿ ਵੀਕੇ ਸਕਸੈਨਾ ਦਿੱਲੀ ਦੇ ਹੁਣ ਤੱਕ ਦੇ ਸਭ ਤੋਂ ਅਯੋਗ ਐੱਲਜੀ ਹਨ। ਉਨ੍ਹਾਂ ਵੱਲੋਂ ਕਾਨੂੰਨ ਵਿਵਸਥਾ ਨੂੰ ਕਾਇਮ ਨਹੀਂ ਰੱਖਿਆ ਜਾ ਰਿਹਾ ਹੈ। ਇਸ ਲਈ ਉਨ੍ਹਾਂ ਨੂੰ ਤੁਰੰਤ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਦੇ ਹੱਕ ਖੋਹਣ ਵਿੱਚ ਲੱਗੇ ਐੱਲਜੀ ਦਾ ਪੁਲੀਸ ਸੁਧਾਰਾਂ ਵੱਲ ਕੋਈ ਧਿਆਨ ਨਹੀਂ ਹੈ। ਇਸ ਕਾਰਨ ਅਪਰਾਧਿਕ ਘਟਨਾਵਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। 6 ਸਤੰਬਰ ਨੂੰ ਸੀਮਾਪੁਰੀ ਦੇ ਇੱਕ ਕਲੱਬ ਵਿੱਚ ਸ਼ਰਾਰਤੀ ਅਨਸਰਾਂ ਵੱਲੋਂ ਸ਼ਰ੍ਹੇਆਮ ਕਈ ਰਾਊਂਡ ਫਾਇਰਿੰਗ ਕਰਨਾ ਦਰਸਾਉਂਦਾ ਹੈ ਕਿ ਦਿੱਲੀ ਦੀ ਕਾਨੂੰਨ ਵਿਵਸਥਾ ਰੱਬ ਦਾ ਭਰੋਸਾ ਹੈ। ਇਸ ਦੇ ਨਾਲ ਹੀ ਹੁਣ ਸੋਸ਼ਲ ਮੀਡੀਆ ’ਤੇ ਪੈਸੇ ਖਰਚ ਕਰ ਰਹੇ ਹਨ। ਇਸ ਲਈ ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਨੂੰ ਸੁਧਾਰਨ ਲਈ ਕੀ ਕਦਮ ਚੁੱਕੇ ਹਨ।ਕ ੱਕੜ ਨੇ ਪਾਰਟੀ ਹੈੱਡਕੁਆਰਟਰ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ 6 ਸਤੰਬਰ ਨੂੰ ਵਾਇਰਲ ਵੀਡੀਓ ਵਿੱਚ ਚਾਰ ਅਪਰਾਧੀ ਬੰਦੂਕ ਲੈ ਕੇ ਪੂਰਬੀ ਦਿੱਲੀ ਦੇ ਸੀਮਾਪੁਰੀ ਵਿੱਚ ਕਲੱਬ ਵਿੱਚ ਪੈਸੇ ਵਸੂਲਣ ਲਈ ਗਏ ਸਨ। ਇਸ ਤੋਂ ਪਹਿਲਾਂ 15 ਜੁਲਾਈ ਨੂੰ ਅਪਰਾਧੀ ਦਿੱਲੀ ਦੇ ਗੁਰੂ ਤੇਗ ਬਹਾਦਰ ਹਸਪਤਾਲ ਵਿੱਚ ਦਾਖਲ ਹੋਏ ਅਤੇ ਉੱਥੇ ਇਲਾਜ ਅਧੀਨ ਮਰੀਜ਼ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ।

Advertisement

Advertisement