ਮਧੂਮੱਖੀ ਪਾਲਣ ਸਬੰਧੀ ਕਿੱਤਾ ਮੁਖੀ ਕੋਰਸ ਸ਼ੁਰੂ
06:17 AM Oct 15, 2024 IST
ਫ਼ਤਹਿਗੜ੍ਹ ਸਾਹਿਬ: ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਮਧੂ-ਮੱਖੀ ਪਾਲਣ ਸਬੰਧੀ ਪੰਜ ਰੋਜ਼ਾ ਕਿੱਤਾ ਮੁਖੀ ਕੋਰਸ ਸ਼ੁਰੂ ਕੀਤਾ ਗਿਆ ਜਿਸ ਵਿੱਚ ਫ਼ਤਹਿਗੜ੍ਹ ਸਾਹਿਬ ਦੇ 15 ਨੌਜਵਾਨਾਂ ਨੇ ਭਾਗ ਲਿਆ। ਪਹਿਲੇ ਦਿਨ ਕੇਂਦਰ ਦੇ ਸਹਿਯੋਗੀ ਡਾਇਰੈਕਟਰ (ਸਿਖਲਾਈ) ਡਾ. ਵਿਪਨ ਕੁਮਾਰ ਰਾਮਪਾਲ ਨੇ ਸਿਖਿਆਰਥੀਆਂ ਨੂੰ ਕਿਸਾਨਾਂ ਲਈ ਕਰਵਾਏ ਜਾਣ ਵਾਲੇ ਸਿਖਲਾਈ ਕੋਰਸਾਂ ਬਾਰੇ ਜਾਣਕਾਰੀ ਦਿੱਤੀ। ਕੇਂਦਰ ਦੇ ਪੌਦ ਸੁਰੱਖਿਆ ਵਿਭਾਗ ਦੀ ਸਹਾਇਕ ਪ੍ਰੋਫੈਸਰ ਡਾ. ਰੀਤ ਵਰਮਾ ਨੇ ਮਧੂ ਮੱਖੀ ਦੀ ਬਣਤਰ, ਕਿਸਮਾਂ, ਜਾਤੀਆਂ, ਜੀਵਨ ਚੱਕਰ ਅਤੇ ਕੰਮ ਦੀ ਵੰਡ ਬਾਰੇ ਦੱਸਿਆ। ਇਸ ਕਿੱਤਾ-ਮੁਖੀ ਸਿਖਲਾਈ ਕੋਰਸ ਦੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪ੍ਰਮਾਣ ਪੱਤਰ ਵੀ ਦਿੱਤੇ ਜਾਣਗੇ। -ਨਿੱਜੀ ਪੱਤਰ ਪ੍ਰੇਰਕ
Advertisement
Advertisement