ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵੋਡਾਫੋਨ ਆਈਡੀਆ ਛੇ ਮਹੀਨੇ ’ਚ 5ਜੀ ਸੇਵਾਵਾਂ ਸ਼ੁਰੂ ਕਰੇਗਾ

06:13 AM Jul 05, 2024 IST
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੰਪਨੀ ਦੇ ਸੀਓਓ ਅਭੀਜੀਤ ਕਿਸ਼ੋਰ। -ਫੋਟੋ: ਪ੍ਰਦੀਪ ਤਿਵਾੜੀ

ਚੰਡੀਗੜ੍ਹ:

Advertisement

ਦੇਸ਼ ਦੇ ਤੀਜੀ ਸਭ ਤੋਂ ਵੱਡੇ ਟੈਲੀਕਾਮ ਆਪਰੇਟਰ ਵੋਡਾਫੋਨ ਆਈਡੀਆ (ਵੀਆਈ) ਵੱਲੋਂ ਅਗਲੇ ਛੇ ਮਹੀਨੇ ਵਿੱਚ 5ਜੀ ਸੇਵਾਵਾਂ ਦੀ ਸ਼ੁਰੂਆਤ ਕੀਤੀ ਜਾਵੇਗੀ। ਇਹ ਜਾਣਕਾਰੀ ਕੰਪਨੀ ਦੇ ਸੀਓਓ ਅਭੀਜੀਤ ਕਿਸ਼ੋਰ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਿੱਤੀ। ਉਨ੍ਹਾਂ ਕਿਹਾ ਕਿ ਵੋਡਾਫੋਨ ਆਈਡੀਆ ਵੱਲੋਂ ਕੁਝ ਸਮਾਂ ਪਹਿਲਾਂ ਹੀ 20 ਹਜ਼ਾਰ ਕਰੋੜ ਰੁਪਏ ਦਾ ਨਵਾਂ ਨਿਵੇਸ਼ ਕੀਤਾ ਗਿਆ ਹੈ ਜਦੋਂ ਕਿ ਕੰਪਨੀ ਵੱਲੋਂ ਅਗਲੇ ਤਿੰਨ ਸਾਲਾਂ ਵਿੱਚ 4ਜੀ ਸੇਵਾਵਾਂ ਵਿੱਚ ਵਾਧਾ ਕਰਨ ਲਈ ਅਤੇ 5ਜੀ ਸੇਵਾਵਾਂ ਸ਼ੁਰੂ ਕਰਨ ਲਈ 50 ਹਜ਼ਾਰ ਕਰੋੜ ਰੁਪਏ ਦਾ ਹੋਰ ਨਿਵੇਸ਼ ਕਰਨ ਦੀ ਯੋਜਨਾ ਹੈ। ਸ੍ਰੀ ਕਿਸ਼ੋਨ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਸੇਵਾਵਾਂ ’ਚ ਹੋਰ ਸੁਧਾਰ ਕੀਤੇ ਜਾਣਗੇ। -ਟਨਸ

Advertisement
Advertisement