ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਾਲੀਬਾਲ: ਗੁਰੂ ਨਾਨਕ ਸਟੇਡੀਅਮ ਅੱਵਲ

07:58 AM Sep 08, 2023 IST

ਖੇਤਰੀ ਪ੍ਰਤੀਨਿਧ
ਲੁਧਿਆਣਾ, 7 ਸੰਤਬਰ
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2 ਤਹਿਤ ਬਲਾਕ ਪੱਧਰੀ ਤੀਸਰੇ ਦਿਨ ਬਲਾਕ ਮਿਊਂਸਿਪਲ ਕਾਰਪੋਰੇਸ਼ਨ ਅਧੀਨ ਮਲਟੀਪਰਪਜ਼ ਹਾਲ ਗੁਰੂ ਨਾਨਕ ਸਟੇਡੀਅਮ ਵਿੱਚ ਵਾਲੀਬਾਲ ਲੜਕੀਆਂ ਅੰਡਰ-21 ਤੋ 30 ਸਾਲ ਵਿੱਚ ਗੁਰੂ ਨਾਨਕ ਸਟੇਡੀਅਮ ਦੀ ਟੀਮ ਨੇ ਪਹਿਲਾ ਅਤੇ ਸਰਕਾਰੀ ਕਾਲਜ ਲੜਕੀਆਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਜ਼ਿਲ੍ਹਾ ਖੇਡ ਅਫ਼ਸਰ ਰੁਪਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਟੱਗ ਆਫ ਵਾਰ ਅੰਡਰ-17 ਸਾਲ ਲੜਕੀਆਦੇ ਮੁਕਾਬਲੇ ਵਿੱਚ ਸਰਕਾਰੀ ਕਾਲਜ ਲੜਕੀਆਂਂ ਨੇ ਪਹਿਲਾ ਅਤੇ ਮੋਹਨ ਦੇਈ ਓਸਵਾਲ ਸਕੂਲ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਅਥਲੈਟਿਕਸ ਅੰਡਰ-21 ਲੜਕੇ - 100 ਮੀਟਰ ਵਿੱਚ ਵਿਜੈ ਕੁਮਾਰ ਨੇ ਪਹਿਲਾ, ਵਰਦਾਨ ਵਰਮਾ ਨੇ ਦੂਜਾ ਅਤੇ ਆਰੀਅਨ ਭੰਡਾਰੀ ਨੇ ਤੀਜਾ ਸਥਾਨ ਹਾਸਲ ਕੀਤਾ। 200 ਮੀਟਰ ਲੜਕੇ ‘ਚ ਕੁਲਬੀਰ ਰਾਮ ਪਹਿਲਾ , ਇੰਦਰਪ੍ਰੀਤ ਸਿੰਘ ਦੂਜਾ ਅਤੇ ਬੀਰਦਵਿੰਦਰ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। 400 ਮੀਟਰ ਲੜਕੇ ਵਿੱਚ ਮੋਹਿਤ ਨੇ ਪਹਿਲਾ, ਹਰਸ਼ਦੀਪ ਸਿੰਘ ਨੇ ਦੂਜਾ ਅਤੇ ਬੀਰਦਵਿੰਦਰ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। 800 ਮੀਟਰ ਲੜਕੇ ‘ਚ ਰਾਹੁਲ ਕੁਮਾਰ ਨੇ ਪਹਿਲਾ ਸਥਾਨ ਹਾਸਲ ਕੀਤਾ। 1500 ਮੀਟਰ ਲੜਕੇ ‘ਚ ਰੋਹਿਤ ਕੰਬੋਜ ਪਹਿਲਾ ਸਥਾਨ ਹਾਸਲ ਕੀਤਾ। 5000 ਮੀਟਰ ਲੜਕੇ ‘ਚ ਸਚਿਨ ਕੁਮਾਰ ਪਹਿਲਾ ਸਥਾਨ ਹਾਸਲ ਕੀਤਾ। ਲੰਬੀ ਛਾਲ ਵਿੱਚ ਵਿਜੈ ਕੁਮਾਰ ਨੇ ਪਹਿਲਾ ਸਥਾਨ ਹਾਸਲ ਕੀਤਾ। ਸ਼ਾਟਪੁੱਟ ‘ਚ ਕੁਨਾਲ ਚੌਧਰੀ ਨੇ ਪਹਿਲਾ ਸਥਾਨ ਅਤੇ ਇਮਰਾਨ ਨੇ ਦੂਜਾ ਸਥਾਨ ਹਾਸਲ ਕੀਤਾ।

Advertisement

Advertisement