For the best experience, open
https://m.punjabitribuneonline.com
on your mobile browser.
Advertisement

ਵਾਲੀਬਾਲ: ਉੱਤਰ ਪ੍ਰਦੇਸ਼ ਦੀ ਟੀਮ ਨੇ ਟੂਰਨਾਮੈਂਟ ਜਿੱਤਿਆ

08:01 AM Mar 19, 2024 IST
ਵਾਲੀਬਾਲ  ਉੱਤਰ ਪ੍ਰਦੇਸ਼ ਦੀ ਟੀਮ ਨੇ ਟੂਰਨਾਮੈਂਟ ਜਿੱਤਿਆ
ਿਖਡਾਰੀਆਂ ਨਾਲ ਜਾਣ ਪਛਾਣ ਕਰਦੇ ਹੋਏ ਕਾਂਗਰਸੀ ਆਗੂ ਬਰਿੰਦਰ ਸਿੰਘ ਢਿੱਲੋਂ। -ਫੋਟੋ: ਜਗਮੋਹਨ ਸਿੰਘ
Advertisement

ਪੱਤਰ ਪ੍ਰੇਰਕ
ਰੂਪਨਗਰ, 18 ਮਾਰਚ
ਸ਼ਿਵਾਲਿਕ ਸ਼ੂਟਿੰਗ ਵਾਲੀਬਾਲ ਕਲੱਬ ਰੂਪਨਗਰ ਵੱਲੋਂ ਸਰਕਾਰੀ ਕਾਲਜ ਰੂਪਨਗਰ ਦੇ ਖੇਡ ਮੈਦਾਨ ਵਿਖੇ ਸਵ: ਅਜਮੇਰ ਸਿੰਘ ਦੀ ਯਾਦ ਵਿੱਚ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ। ਕਲੱਬ ਦੇ ਪ੍ਰਧਾਨ ਜੋਗਿੰਦਰ ਸਿੰਘ ਉਬਰਾਏ ਦੀ ਦੇਖ ਰੇਖ ਅਧੀਨ ਕਰਵਾਏ ਗਏ ਇਸ ਟੂਰਨਾਮੈਂਟ ਦੌਰਾਨ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਯੂ.ਪੀ. ਦੀਆਂ ਲਗਪਗ 20 ਟੀਮਾਂ ਨੇ ਹਿੱਸਾ ਲਿਆ। ਫਾਈਨਲ ਮੁਕਾਬਲਾ ਉੱਤਰ ਪ੍ਰਦੇਸ਼ ਦੀ ਟੀਮ ਨੇ ਮਰਦਾਂਹੇੜੀ (ਪੰਜਾਬ) ਦੀ ਟੀਮ ਨੂੰ ਹਰਾ ਕੇ ਜਿੱਤਿਆ। ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਲਈ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਅਤੇ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਬਰਿੰਦਰ ਸਿੰਘ ਢਿੱਲੋਂ ਨੇ ਸ਼ਿਰਕਤ ਕੀਤੀ। ਟੂਰਨਾਮੈਂਟ ਨੂੰ ਸਫਲ ਬਣਾਉਣ ਵਿੱਚ ਪਰਮਜੀਤ ਸਿੰਘ, ਈਸ਼ਵਰ ਸਿੰਘ, ਦਲਜੀਤ ਸਿੰਘ ਭੁੱਟੋ, ਨਵਿੰਦਰਜੀਤ ਸਿੰਘ, ਲਾਡੀ ਠੇਕੇਦਾਰ ਬੇਲਾ, ਹੇਮੰਤ ਟੰਡਨ, ਅਰਵਿੰਦਰ ਸਿੰਘ, ਕੰਵਲਜੀਤ ਸਿੰਘ ਬਾਬਾ, ਕਾਕਾ, ਰਾਹੁਲ, ਮੋਨੂੰ, ਸਿਮਰਨ ਸਿੰਘ ਆਦਿ ਕਮੇਟੀ ਮੈਂਬਰਾਂ ਦਾ ਵਿਸ਼ੇਸ਼ ਯੋਗਦਾਨ ਰਿਹਾ।

Advertisement

Advertisement
Author Image

Advertisement
Advertisement
×