ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਕਾਲੀ ਦਲ ਨੂੰ ਪਾਈ ਵੋਟ ਭਾਜਪਾ ਨੂੰ ਜਾਵੇਗੀ: ਲੱਖਾ ਸਿਧਾਣਾ

11:08 AM May 19, 2024 IST
ਪਿੰਡ ਮੰਡੀ ਕਲਾਂ ਵਿੱਚ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਲੱਖਾ ਸਿੰਘ ਸਿਧਾਣਾ।

ਰਮਨਦੀਪ ਸਿੰਘ
ਚਾਉਕੇ, 18 ਮਈ
ਬਠਿੰਡਾ ਤੋਂ ਉਮੀਦਵਾਰ ਲੱਖਾ ਸਿੰਘ ਸਿਧਣਾ ਨੇ ਪਿੰਡ ਰਾਮਪੁਰਾ, ਮੰਡੀ ਕਲਾਂ, ਚਾਉਕੇ, ਪੀਰਕੋਟ, ਸੂਚ, ਡਿੱਖ, ਭੈਣੀ ਚੂਹੜ ਆਦਿ ਪਿੰਡ ਵਿੱਚ ਚੋਣ ਪ੍ਰਚਾਰ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਸਮੇਂ ਐਮਰਜੈਂਸੀ ਵਰਗੇ ਹਾਲਾਤ ਹਨ ਕਿਉਂਕਿ ਨੌਜਵਾਨਾਂ ਦੀਆਂ ਨਸ਼ੇ ਨਾਲ ਮੌਤਾਂ ਹੋ ਰਹੀਆਂ ਹਨ ਅਤੇ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਪਈ ਹੈ। ਉਨ੍ਹਾਂ ਕਿਹਾ ਕਿ ਲੋਕ ਉਮੀਦਵਾਰਾਂ ਨੂੰ ਸਵਾਲ ਕਰਨ ਕਿ ਉਨ੍ਹਾਂ ਦੀ ਸਰਕਾਰ ਨੇ ਚਿੱਟੇ ਨੂੰ ਠੱਲ੍ਹ ਕਿਉਂ ਨਹੀਂ ਪਾਈ। ਉਨ੍ਹਾਂ ਕਿਹਾ ਕਿ ਧਰਤੀ ਹੇਠਲਾ ਪਾਣੀ ਹਰ ਸਾਲ ਪੰਜ ਫੁੱਟ ਤੱਕ ਹੇਠਾਂ ਜਾ ਰਿਹਾ ਹੈ ਪਰ ਕਿਸੇ ਵੀ ਸਰਕਾਰ ਦਾ ਇਸ ਬਾਰੇ ਕੋਈ ਧਿਆਨ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਕੇਵਲ ਵੋਟਾਂ ਲੈਣ ਹੀ ਨਹੀਂ ਸਗੋਂ ਲੋਕਾਂ ਨੂੰ ਸੁਚੇਤ ਕਰਨ ਵੀ ਆਇਆ ਹੈ। ਉਨ੍ਹਾਂ ਕਿਹਾ ਕਿ ਜ਼ਮੀਨਾਂ ਵੇਚ ਕੇ ਆਪਣੇ ਇਕਲੌਤੇ ਬੱਚੇ ਨੂੰ ਬਾਹਰ ਨਾ ਭੇਜੋ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿਚ ਜ਼ਮੀਨ ਨਹੀਂ ਮਿਲਣੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਪਾਈ ਵੋਟ ਭਾਜਪਾ ਨੂੰ ਜਾਵੇਗੀ। ਇਸ ਸਮੇਂ ਉੱਜਲ ਸਿੰਘ, ਮੇਜਰ ਸਿੰਘ ਭੁੱਲਰ, ਬਾਲੀ ਭੁੱਲਰ, ਅਮਨਦੀਪ ਤੇ ਰਮਨਦੀਪ ਸਿੰਘ ਆਦਿ ਪਿੰਡ ਵਾਸੀ ਹਾਜ਼ਰ ਸਨ।

Advertisement

Advertisement
Advertisement