ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੁਖਾਨੰਦ ਕਾਲਜ ਵਿੱਚ ਵੋਟਰ ਜਾਗਰੂਕਤਾ ਸਮਾਗਮ

06:58 AM Apr 19, 2024 IST
ਸੁਖਾਨੰਦ ’ਚ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ ਕੁਲਵੰਤ ਸਿੰਘ।

ਸਮਾਲਸਰ: ਲੋਕ ਸਭਾ ਚੋਣਾਂ ਦੌਰਾਨ ਵੋਟ ਫ਼ੀਸਦੀ ਵਧਾਉਣ ਲਈ ਮੋਗਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟਰ ਜਾਗਰੂਕਤਾ ਸਮਾਗਮ ਅੱਜ ਪਿੰਡ ਸੁਖਾਨੰਦ ਸਥਿਤ ਲੜਕੀਆਂ ਦੇ ਕਾਲਜ ਵਿੱਚ ਕਰਵਾਇਆ ਗਿਆ ਜਿਸ ਵਿੱਚ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੁਲਵੰਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਨੂੰ ਐੱਸਡੀਐੱਮ ਬਾਘਾਪੁਰਾਣਾ ਹਰਕੰਵਲਜੀਤ ਸਿੰਘ, ਜ਼ਿਲ੍ਹਾ ਸਵੀਪ ਆਈਕਨ ਅਤੇ ਗੀਤਕਾਰ ਗਿੱਲ ਰੌਂਤਾ ਨੇ ਵੀ ਸੰਬੋਧਨ ਕੀਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਕੱਠੇ ਕੀਤੇ ਅੰਕੜਿਆਂ ਮੁਤਾਬਿਕ ਹਾਲੇ ਵੀ ਅੰਦਾਜ਼ਨ 10 ਫ਼ੀਸਦੀ ਨੌਜਵਾਨ ਮੁੰਡੇ ਕੁੜੀਆਂ ਨੇ ਆਪਣੀ ਵੋਟ ਨਹੀਂ ਬਣਵਾਈ ਹੈ। ਉਨ੍ਹਾਂ ਨੌਜਵਾਨਾਂ ਨੂੰ ਆਪਣੀ ਵੋਟ ਬਣਵਾਉਣ ਤੇ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨ ਦੀ ਅਪੀਲ ਕੀਤੀ। -ਪੱਤਰ ਪ੍ਰੇਰਕ

Advertisement

Advertisement
Advertisement