For the best experience, open
https://m.punjabitribuneonline.com
on your mobile browser.
Advertisement

ਸਕੂਲ ਵਿੱਚ ਵੋਟਰ ਜਾਗਰੂਕਤਾ ਸੈਮੀਨਾਰ

07:54 AM Apr 19, 2024 IST
ਸਕੂਲ ਵਿੱਚ ਵੋਟਰ ਜਾਗਰੂਕਤਾ ਸੈਮੀਨਾਰ
ਬੱਚਿਆਂ ਨੂੰ ਸਹੁੰ ਚੁਕਵਾਉਂਦੇ ਹੋਏ ਨਵਜੋਤ ਕੌਰ ਔਜਲਾ।
Advertisement

ਪਾਇਲ: ਵਿਧਾਨ ਸਭਾ ਹਲਕਾ ਖੰਨਾ ਦੇ ਸਵੀਪ ਨੋਡਲ ਅਫ਼ਸਰ ਪ੍ਰਿੰਸੀਪਲ ਵਿਸ਼ਾਲ ਵਸ਼ਿਸ਼ਟ ਦੀ ਅਗਵਾਈ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਇਕੋਲਾਹਾ ਵਿੱਚ ਵੋਟਰ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਦੌਰਾਨ ਸਕੂਲ ਦੇ ਅਧਿਆਪਕਾਂ, ਵਿਦਿਆਰਥੀਆਂ ਅਤੇ ਕਲੱਬ ਦੇ ਵਿਦਿਆਰਥੀ ਮੈਂਬਰਾਂ ਨੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਵੋਟਰ ਪ੍ਰਣ ਲਿਆ ਅਤੇ ਦਸਤਖ਼ਤ ਕਰਕੇ ਇਹ ਅਹਿਦ ਕੀਤਾ ਕਿ ਉਹ ਆਪਣੇ ਪਰਿਵਾਰਕ ਮੈਂਬਰਾਂ ਅਤੇ ਆਂਢ ਗੁਆਂਢ ਵਿੱਚ ਸਾਰਿਆਂ ਨੂੰ ਵੋਟ ਦੇ ਹੱਕ ਦਾ ਸਹੀ ਇਸਤੇਮਾਲ ਕਰਨ ਲਈ ਪ੍ਰੇਰਿਤ ਕਰਨਗੇ। ਇਸ ਮੌਕੇ ਸਕੂਲ ਇੰਚਾਰਜ ਪਰਮਿੰਦਰ ਸਿੰਘ, ਸਵੀਪ ਗਤੀਵਿਧੀ ਇੰਚਾਰਜ ਨਵਜੋਤ ਕੌਰ ਅਤੇ ਰਣਜੀਤ ਕੌਰ ਨੇ ਸਾਰੇ ਵਿਦਿਆਰਥੀਆਂ ਨੂੰ ਵੋਟਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। -ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement
Advertisement
×