ਵੋਟਰ ਰਾਜ਼ਦਾਰੀ: ਹੁਕਮਾਂ ਦੀ ਸਮੀਖਿਆ ਬਾਰੇ ਅਪੀਲ ਖਾਰਜ
07:53 AM Jul 20, 2024 IST
Advertisement
ਨਵੀਂ ਦਿੱਲੀ, 19 ਜੁਲਾਈ
ਸੁਪਰੀਮ ਕੋਰਟ ਨੇ ਆਪਣੇ ਉਸ ਹੁਕਮ ਦੀ ਸਮੀਖਿਆ ਦੀ ਅਪੀਲ ਖਾਰਜ ਕਰ ਦਿੱਤੀ ਹੈ, ਜਿਸ ਵਿੱਚ ਮੌਜੂਦਾ ਚੋਣ ਪ੍ਰਣਾਲੀ ’ਚ ਵੋਟਰ ਰਾਜ਼ਦਾਰੀ ਦੀ ਉਲੰਘਣਾ ਦਾ ਦੋਸ਼ ਲਾਉਣ ਵਾਲੀ ਜਨਹਿੱਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਗਿਆ ਸੀ। ਜਸਟਿਸ ਸੰਜੀਵ ਖੰਨਾ ਤੇ ਜਸਟਿਸ ਦੀਪਾਂਕਰ ਦੱਤਾ ਦੇ ਬੈਂਚ ਨੇ ਕਿਹਾ ਕਿ ਹੁਕਮ ਦੀ ਸਮੀਖਿਆ ਦਾ ਕੋਈ ਮਾਮਲਾ ਨਹੀਂ ਬਣਦਾ ਹੈ। ਬੈਂਚ ਨੇ ਸਮੀਖਿਆ ਪਟੀਸ਼ਨ ਦੀ ਖੁੱਲ੍ਹੀ ਅਦਾਲਤ ਵਿੱਚ ਸੁਣਵਾਈ ਦੀ ਅਪੀਲ ਨੂੰ ਵੀ ਰੱਦ ਕਰ ਦਿੱਤਾ ਹੈ। ਬੈਂਚ ਨੇ ਕਿਹਾ, ‘‘ਅਸੀਂ ਸਮੀਖਿਆ ਪਟੀਸ਼ਨ ਤੇ ਉਸ ਦੇ ਸਮਰਥਨ ਦੇ ਆਧਾਰਾਂ ਦਾ ਸਾਵਧਾਨੀਪੂਰਵਕ ਅਧਿਐਨ ਕੀਤਾ ਹੈ। ਸਾਡੇ ਅਨੁਸਾਰ 17 ਮਈ, 2024 ਦੇ ਹੁਕਮ ਦੀ ਸਮੀਖਿਆ ਦਾ ਕੋਈ ਮਾਮਲਾ ਨਹੀਂ ਬਣਦਾ ਹੈ। ਇਸ ਤਹਿਤ ਸਮੀਖਿਆ ਪਟੀਸ਼ਨ ਖਾਰਜ ਕੀਤੀ ਜਾਂਦੀ ਹੈ।’’ ਅਦਾਲਤ ਸਿੱਖ ਚੈਂਬਰ ਆਫ ਕਾਮਰਸ ਦੇ ਮੈਨੇਜਿੰਗ ਡਾਇਰੈਕਟਰ ਏ ਥਿਓਸ ਦੀ ਪਟੀਸ਼ਨ ’ਤੇ ਸੁਣਵਾਈ ਕਰ ਰਹੀ ਸੀ। -ਪੀਟੀਆਈ
Advertisement
Advertisement
Advertisement