ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬੀ ਵਿੱਚ ਦਸਤਖਤ ਕਰਨ ਵੋਟਰ: ਪੀਰ ਮੁਹੰਮਦ

07:56 AM Jun 01, 2024 IST

ਚਮਕੌਰ ਸਾਹਿਬ (ਨਿੱਜੀ ਪੱਤਰ ਪ੍ਰੇਰਕ):

Advertisement

ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਲੋਕ ਸਭਾ ਚੋਣਾਂ ਲਈ ਵੋਟਿੰਗ ਕਰਦੇ ਸਮੇ ਹਰੇਕ ਪੰਜਾਬੀ ਨੂੰ ਅਪੀਲ ਕੀਤੀ ਹੈ ਕਿ ਉਹ ਪੋਲਿੰਗ ਸਟੇਸ਼ਨ ਤੇ ਆਪਣੀ ਵੋਟ ਪਾਉਣ ਸਮੇ ਮਿਲਦੇ ਫਾਰਮ ਉਪਰ ਪੰਜਾਬੀ ਵਿੱਚ ਦਸਤਖਤ ਕਰਨ। ਉਨ੍ਹਾਂ ਕਿਸਾਨ ਪੱਖੀ ਨੀਤੀਆਂ ਨੂੰ ਪ੍ਰਫੁੱਲਿਤ ਅਤੇ ਪੰਜਾਬ ਤੋਂ ਖ਼ੇਤੀ ਨਿਰਯਾਤ ਕਾਰੋਬਾਰ ਨੂੰ ਨਵੀਆਂ ਉਚਾਈਆਂ ’ਤੇ ਲਿਜਾਣ ਲਈ ਇੱਕ ਦੂਰਅੰਦੇਸ਼ੀ ਯੋਜਨਾ ਦਾ ਜ਼ਿਕਰ ਕੀਤਾ ਹੈ। ਇਸ ਵਾਰ ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਉਨ੍ਹਾਂ ਪੰਜਾਬ ਦੀਆਂ ਫ਼ਸਲਾਂ ਦੀ ਵਿਸ਼ਵ ਮੰਡੀਆਂ ਵਿੱਚ ਬਰਾਮਦ ਨੂੰ ਹੁਲਾਰਾ ਦੇਣ ਦੀ ਅਹਿਮ ਲੋੜ ’ਤੇ ਜ਼ੋਰ ਦਿੱਤਾ, ਜਿਸ ਨਾਲ ਸੂਬੇ ਲਈ ਅਰਬਾਂ ਦੀ ਆਮਦਨ ਅਤੇ ਆਰਥਿਕ ਵਿਕਾਸ ਦਾ ਅਨੁਮਾਨ ਲਗਾਇਆ ਗਿਆ। ਉਨ੍ਹਾਂ ਕਿਹਾ ਕਿ ਭਾਜਪਾ, ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਪੰਜਾਬ ਅਤੇ ਕਿਸਾਨ ਭਾਈਚਾਰੇ ਦੀ ਭਲਾਈ ਨੂੰ ਲਗਾਤਾਰ ਅਣਗੌਲਿਆ ਕੀਤਾ ਹੈ, ਇਸ ਲਈ ਹੁਣ ਸਮਾਂ ਹੈ ਸੂਬੇ ਦੀ ਖੁਸ਼ਹਾਲੀ ਨੂੰ ਪਹਿਲ ਦੇਣ ਵਾਲੇ ਅਤੇ ਕਿਸਾਨਾਂ ਦੇ ਹੱਕਾਂ ਦੀ ਵਕਾਲਤ ਕਰਨ ਵਾਲੇ ਆਗੂਆਂ ਨੂੰ ਚੁਣਨਾ ਲਾਜ਼ਮੀ ਹੈ।

Advertisement
Advertisement