For the best experience, open
https://m.punjabitribuneonline.com
on your mobile browser.
Advertisement

ਸੁਨਾਮ ਵਿੱਚ ਵੋਟਰਾਂ ਨੇ ਦਿਖਾਇਆ ਭਾਰੀ ਉਤਸ਼ਾਹ

10:26 AM Jun 02, 2024 IST
ਸੁਨਾਮ ਵਿੱਚ ਵੋਟਰਾਂ ਨੇ ਦਿਖਾਇਆ ਭਾਰੀ ਉਤਸ਼ਾਹ
ਕੈਬਨਿਟ ਮੰਤਰੀ ਅਮਨ ਅਰੋੜਾ ਆਪਣੀ ਮਾਤਾ ਪਰਮੇਸ਼ਵਰੀ ਦੇਵੀ ਨਾਲ ਵੋਟ ਪਾ ਕੇ ਆਉਂਦੇ ਹੋਏ।
Advertisement

ਸਤਨਾਮ ਸਿੰਘ ਸੱਤੀ
ਸੁਨਾਮ ਊਧਮ ਸਿੰਘ ਵਾਲਾ, 1 ਜੂਨ
ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਦੇ ਵੋਟਰਾਂ ਵੱਲੋਂ ਵੋਟਾਂ ਪਾਉਣ ਵਿੱਚ ਉਤਸ਼ਾਹ ਦੇਖਣ ਨੂੰ ਮਿਲਿਆ, ਉਥੇ ਸ਼ਹਿਰ ਸੁਨਾਮ ਵਿੱਚ ਵੀ ਸ਼ਹਿਰ ਵਾਸੀ ਵੋਟਾਂ ਪਾਉਣ ਲਈ ਉਤਾਵਲੇ ਰਹੇ। ਹਲਕਾ ਸੁਨਾਮ ਵਿਚ ਵੋਟਾਂ ਦਾ ਕੰਮ ਅਮਨ ਅਮਾਨ ਨਾਲ ਨੇਪਰੇ ਚੜ੍ਹ ਗਿਆ। ਪ੍ਰਸ਼ਾਸਨਿਕ ਤੌਰ ’ਤੇ ਕਿਸੇ ਵੀ ਕਿਸਮ ਦੀ ਅਣਸੁਖਾਵੀਂ ਘਟਨਾ ਦੀ ਕੋਈ ਵੀ ਪੁਸ਼ਟੀ ਨਹੀਂ ਹੋਈ। ਵਿਧਾਨ ਸਭਾ ਹਲਕੇ ਦੇ ਕਰੀਬ 181305 ਵੋਟਰਾਂ ਵਿੱਚੋਂ 105701 ਨੇ ਵੋਟਾਂ ਪਾਈਆਂ ਜੋ ਕਿ ਕਰੀਬ 58.3 ਫੀਸਦੀ ਬਣਦਾ ਹੈ।

Advertisement

ਪਿੰਡ ਉਭਾਵਾਲ ਵਿੱਚ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਆਪਣੇ ਸਮਰਥਕਾਂ ਨਾਲ।

ਇਸ ਮੌਕੇ ਜਿੱਥੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਸਰਪ੍ਰਸਤ ਸ਼੍ਰੋਮਣੀ ਅਕਾਲੀ ਦਲ ਅਤੇ ਸਾਬਕਾ ਕੈਬਨਿਟ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਆਪਣੇ ਪਰਿਵਾਰਾਂ ਸਮੇਤ ਬੀਬੀ ਹਰਜੀਤ ਕੌਰ ਢੀਂਡਸਾ ਅਤੇ ਬੀਬੀ ਗਗਨਦੀਪ ਕੌਰ ਢੀਂਡਸਾ ਵੱਲੋਂ ਆਪਣੇ ਸਮਰਥਕਾਂ ਨਾਲ ਆਪਣੇ ਜੱਦੀ ਪਿੰਡ ਉਭਾਵਾਲ ਵਿੱਚ ਪਹੁੰਚ ਕੇ ਵੋਟਾਂ ਪਾਈਆਂ ਗਈਆਂ, ਉੱਥੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਆਪਣੀ ਮਾਤਾ ਪਰਮੇਸ਼ਵਰੀ ਦੇਵੀ ਨੂੰ ਨਾਲ ਲੈ ਕੇ ਪਰਿਵਾਰ ਸਮੇਤ ਵੋਟਾਂ ਪਾਈਆਂ ਗਈਆਂ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਾਜਿੰਦਰ ਦੀਪਾ, ਸੀਨੀਅਰ ਅਕਾਲੀ ਆਗੂ ਵਿਨਰਜੀਤ ਸਿੰਘ ਗੋਲਡੀ, ਭਾਜਪਾ ਆਗੂ ਹਰਮਨਦੇਵ ਸਿੰਘ ਬਾਜਵਾ, ਭਾਜਪਾ ਸੂਬਾ ਸਕੱਤਰ ਬੀਬੀ ਦਾਮਨ ਥਿੰਦ ਬਾਜਵਾ ਸਮੇਤ ਵੱਖ-ਵੱਖ ਪਾਰਟੀਆਂ ਦੇ ਆਗੂਆਂ, ਸਰਕਲ ਪ੍ਰਧਾਨਾਂ, ਸਰਪੰਚਾਂ, ਸਾਬਕਾ ਅਤੇ ਮੌਜੂਦਾ ਚੇਅਰਮੈਨਾਂ ਵੱਲੋਂ ਆਪੋ ਆਪਣੇ ਬੂਥਾਂ ਦੇ ਪਹੁੰਚ ਕੇ ਮਤਦਾਨ ਕੀਤਾ ਗਿਆ। ਪਿੰਡ ਦੁੱਗਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਜਿਹੜਾ ਸਟਾਫ ਕਮਰਿਆਂ ਤੋਂ ਬਾਹਰ ਸੀ। ਉਨ੍ਹਾਂ ਲਈ ਗਰਮੀ ਵਿੱਚ ਕੋਈ ਪੱਖਿਆਂ ਦਾ ਜਾਂ ਕੂਲਰਾਂ ਦਾ ਕੋਈ ਠੋਸ ਪ੍ਰਬੰਧ ਨਹੀਂ ਕੀਤਾ ਗਿਆ, ਜਿਸ ਕਾਰਨ ਮੁਲਾਜ਼ਮਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਇਸ ਪਿੰਡ ਵਿੱਚ ਨਵੀਆਂ ਵੋਟਾਂ ਪਾਉਣ ਵਾਲੇ ਨੌਜਵਾਨਾਂ ਨੂੰ ਸਰਟੀਫਿਕੇਟ ਵੀ ਨਹੀਂ ਦਿੱਤੇ ਗਏ।

Advertisement
Author Image

Advertisement
Advertisement
×