ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਲਬਦਲੂਆਂ ਤੋਂ ਸੁਚੇਤ ਰਹਿਣ ਵੋਟਰ: ਰਣਜੀਤ ਢਿੱਲੋਂ

10:59 AM May 08, 2024 IST
ਸਰਾਭਾ ਨਗਰ ਦੀ ਪਾਰਕ ਵਿੱਚ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਰਣਜੀਤ ਸਿੰਘ ਢਿੱਲੋਂ।

ਗੁਰਿੰਦਰ ਸਿੰਘ
ਲੁਧਿਆਣਾ, 7 ਮਈ
ਹਲਕਾ ਲੁਧਿਆਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਨੇ ਚੋਣ ਮੀਟਿੰਗਾਂ ਦਾ ਸਿਲਸਿਲਾ ਤੇਜ਼ ਕਰਦਿਆਂ ਅੱਜ ਵੱਖ-ਵੱਖ ਥਾਵਾਂ ’ਤੇ ਭਰਵੀਆਂ ਮੀਟਿੰਗਾਂ ਕਰਕੇ ਵੋਟਾਂ ਮੰਗੀਆਂ। ਜਾਣਕਾਰੀ ਅਨੁਸਾਰ ਸ੍ਰੀ ਢਿੱਲੋਂ ਨੇ ਅੱਜ ਸਵੇਰੇ ਲਈਅਰ ਵੈਲੀ ਸਰਾਭਾ ਨਗਰ ਅਤੇ ਭਾਈ ਰਣਧੀਰ ਸਿੰਘ ਨਗਰ ਪਾਰਕ ਵਿੱਚ ਸੈਰ ਅਤੇ ਕਸਰਤ ਕਰ ਰਹੇ ਲੋਕਾਂ ਨਾਲ ਮੁਲਾਕਾਤ ਕਰਕੇ ਜਿੱਥੇ ਵੋਟਾਂ ਮੰਗੀਆਂ ਉੱਥੇ ਉਨ੍ਹਾਂ ਵਾਤਾਵਰਨ ਦੀ ਸਾਂਭ-ਸੰਭਾਲ ਅਤੇ ਸ਼ਹਿਰ ਦੀਆਂ ਮੁਸ਼ਕਿਲਾਂ ਅਤੇ ਸ਼ਹਿਰ ਦੀ ਸੁੰਦਰਤਾ ਬਾਰੇ ਚਰਚਾ ਕੀਤੀ। ਮੀਟਿੰਗਾਂ ਦੌਰਾਨ ਸੰਬੋਧਨ ਕਰਦਿਆਂ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਵੋਟਰਾਂ ਨੂੰ ਦਲ ਬਦਲੂਆਂ ਅਤੇ ਬਾਹਰਲੇ ਲੋਕਾਂ ਤੋਂ ਬਚਣ ਦੀ ਲੋੜ ਹੈ ਅਤੇ ਉਹ ਪੂਰੀ ਸੋਚ ਵਿਚਾਰ ਕਰਕੇ ਹੀ ਆਪਣੇ ਵੋਟ ਦਾ ਇਸਤੇਮਾਲ ਕਰਨ। ਉਨ੍ਹਾਂ ਰਵਨੀਤ ਸਿੰਘ ਬਿੱਟੂ ਨੂੰ ਲੰਮੇ ਹੱਥੀਂ ਲੈਂਦਿਆਂ ਕਿਹਾ ਕਿ ਜਿਹੜਾ ਆਗੂ ਆਪਣੇ ਪਰਿਵਾਰ ਜਾਂ ਮਾਂ ਪਾਰਟੀ ਦਾ ਨਹੀਂ ਹੋਇਆ ਉਹ ਆਮ ਲੋਕਾਂ ਦਾ ਕੀ ਸੰਵਾਰੇਗਾ। ਉਨ੍ਹਾਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਾਜਾ ਵੜਿੰਗ ਬਾਰੇ ਕਿਹਾ ਕਿ ਸੱਤਾ ਦੀ ਭੁੱਖ ਕਾਰਨ ਵੜਿੰਗ ਵੱਲੋਂ ਆਪਣੇ ਹਲਕੇ ਤੋਂ ਟਿਕਟ ਨਾ ਮਿਲਣ ਤੇ ਦੂਸਰੇ ਹਲਕੇ ਵਿੱਚ ਜਾ ਕੇ ਵੋਟਰਾਂ ਨੂੰ ਭਰਮਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਜਿਨ੍ਹਾਂ ਤੋਂ ਬਚਣ ਦੀ ਲੋੜ ਹੈ। ਇਸ ਮੌਕੇ ਸੈਰ ਅਤੇ ਕਸਰਤ ਕਰਨ ਵਾਲੇ ਵੋਟਰਾਂ ਨੇ ਭਰੋਸਾ ਦਿੱਤਾ ਕਿ ਉਹ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਕੇ ਪੰਜਾਬ ਦੀ ਖੇਤਰੀ ਪਾਰਟੀ ਨੂੰ ਜਿਤਾਉਣਗੇ। ਇਸ ਮੌਕੇ ਨੇਕ ਸਿੰਘ ਖਾਲਸਾ, ਮਨਪ੍ਰੀਤ ਸਿੰਘ ਮੰਨਾ, ਭੁਪਿੰਦਰ ਸਿੰਘ ਭਿੰਦਾ ਅਤੇ ਐਡਵੋਕੇਟ ਗਗਨਪ੍ਰੀਤ ਸਿੰਘ ਵੀ ਹਾਜ਼ਰ ਸਨ।

Advertisement

Advertisement
Advertisement