For the best experience, open
https://m.punjabitribuneonline.com
on your mobile browser.
Advertisement

ਰੈਲੀ ਰਾਹੀਂ ਵੋਟਰਾਂ ਨੂੰ ਵੋਟ ਪਾਉਣ ਲਈ ਪ੍ਰੇਰਿਆ

09:36 AM May 02, 2024 IST
ਰੈਲੀ ਰਾਹੀਂ ਵੋਟਰਾਂ ਨੂੰ ਵੋਟ ਪਾਉਣ ਲਈ ਪ੍ਰੇਰਿਆ
Advertisement

ਸ਼ਾਹਬਾਦ ਮਾਰਕੰਡਾ (ਪੱਤਰ ਪ੍ਰੇਰਕ): ਆਰੀਆ ਕੰਨਿਆ ਕਾਲਜ ਦੇ ਰਾਜਨੀਤਿਕ ਸ਼ਾਸਤਰ ਵਿਭਾਗ ਦੀ ਮੁਖੀ ਦੀਪਾ ਤੇ ਅਰਥ ਸ਼ਾਸਤਰ ਵਿਭਾਗ ਦੀ ਮੁਖੀ ਰਾਧਿਕਾ ਗੁਪਤਾ ਦੀ ਅਗਵਾਈ ’ਚ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਰੈਲੀ ਕੱਢੀ ਗਈ। ਕਾਲਜ ਦੀ ਪ੍ਰਿੰਸੀਪਲ ਡਾ. ਆਰਤੀ ਤਰੇਹਨ ਨੇ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਤੇ ਵਿਦਿਆਰਥਣਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਸਭ ਨੂੰ ਵੋਟਰ ਕਾਰਡ ਬਣਾਉਣ ਤੇ ਅਗਾਮੀ ਚੋਣਾਂ ਵਿਚ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨ ਦੀ ਅਪੀਲ ਕੀਤੀ। ਕਾਲਜ ਦੀਆਂ ਵਿਦਿਆਰਥਣਾਂ ਨੇ ਰੈਲੀ ਰਾਹੀਂ ਸ਼ਹਿਰ ਦੇ ਆਮ ਲੋਕਾਂ ਨੂੰ ਨਿਰਪੱਖ ਹੋ ਕੇ ਵੋਟ ਪਾਉਣ ਲਈ ਜਾਗਰੂਕ ਕੀਤਾ। ਵਿਦਿਆਰਥਣਾਂ ਵਲੋਂ ਲੋਕਾਂ ਨੂੰ ਜ਼ਿੰਮੇਦਾਰ ਵੋਟਰ ਬਣਨ ਦੇ ਲਈ ਪ੍ਰੇਰਿਤ ਕੀਤਾ ਗਿਆ।

Advertisement

Advertisement
Author Image

joginder kumar

View all posts

Advertisement
Advertisement
×