ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵੋਟਰਾਂ ਨੂੰ ਘਰ ਬੈਠੇ ਮਿਲੇਗੀ ਪੋਲਿੰਗ ਬੂਥਾਂ ਬਾਰੇ ਜਾਣਕਾਰੀ

08:51 AM May 26, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 25 ਮਈ
ਪੰਜਾਬ ਵਿੱਚ ਲੋਕ ਸਭਾ ਚੋਣਾਂ ਦੇ ਵੋਟਾਂ ਵਾਲੇ ਦਿਨ ਪਹਿਲੀ ਜੂਨ ਨੂੰ ਲੋਕ ਆਪਣੇ ਪੋਲਿੰਗ ਬੂਥ ’ਤੇ ਜਾਣ ਤੋਂ ਪਹਿਲਾਂ ਇਹ ਜਾਣ ਸਕਣਗੇ ਕਿ ਉਨ੍ਹਾਂ ਦੇ ਬੂਥ ’ਤੇ ਕਿੰਨੇ ਕੁ ਲੋਕ ਵੋਟ ਪਾਉਣ ਲਈ ਕਤਾਰਾਂ ਵਿੱਚ ਖੜ੍ਹੇ ਹਨ। ਇਸ ਤਰ੍ਹਾਂ ਲੋਕਾਂ ਨੂੰ ਅਤਿ ਦੀ ਗਰਮੀ ਵਿੱਚ ਵੋਟ ਪਾਉਣ ਲਈ ਲੰਬਾ ਸਮਾਂ ਕਤਾਰਾਂ ਵਿੱਚ ਖੜ੍ਹੇ ਨਹੀਂ ਹੋਣਾ ਪਵੇਗਾ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਇਸ ਸਬੰਧੀ ਅੱਜ ‘ਵੋਟਰ ਕਿਊ ਇਨਫਰਮੇਸ਼ਨ ਸਿਸਟਮ’ ਸ਼ੁਰੂ ਕੀਤਾ ਹੈ। ਇਹ ਸਿਸਟਮ ਐੱਨਆਈਸੀ ਪੰਜਾਬ ਅਤੇ ਮੈਟਾ ਨਾਲ ਮਿਲ ਕੇ ਤਿਆਰ ਕੀਤਾ ਗਿਆ ਹੈ। ਸ੍ਰੀ ਸਿਬਿਨ ਨੇ ਕਿਹਾ ਕਿ ਕਿਊ ਇਨਫਰਮੇਸ਼ਨ ਸਿਸਟਮ ਨੂੰ ਵਰਤਣ ਲਈ ਵੋਟਰਾਂ ਨੂੰ ਵਟਸਐਪ ਨੰਬਰ 74474-47217 ਉੱਤੇ ‘ਵੋਟ’ ਲਿਖ ਕੇ ਮੈਸੇਜ ਭੇਜਣਾ ਹੋਵੇਗਾ।

Advertisement

Advertisement
Advertisement