ਕਾਂਗਰਸ ਨੂੰ ਵੋਟ ਪਾਉਣ ਦਾ ਮਤਲਬ ਸਥਿਰਤਾ, ਵਿਕਾਸ ਨੂੰ ਦਾਅ ’ਤੇ ਲਗਾਉਣਾ: ਮੋਦੀ
02:12 PM Sep 25, 2024 IST
ਹਰਿਆਣਾ ਦੇ ਸੋਨੀਪਤ ਵਿੱਚ ਇੱਕ ਜਨਤਕ ਰੈਲੀ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (ਪੀਟੀਆਈ ਫੋਟੋ)
Advertisement
ਸੋਨੀਪਤ, 25 ਸਤੰਬਰ
Advertisement
Haryana Elections: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਕਾਂਗਰਸ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਜੇ ਪਾਰਟੀ ਗਲਤੀ ਨਾਲ ਵੀ ਸੱਤਾ ’ਚ ਆ ਗਈ ਤਾਂ ਸੂਬੇ ਨੂੰ ਤਬਾਹ ਕਰ ਦੇਵੇਗੀ। 5 ਅਕਤੂਬਰ ਨੂੰ ਹੋਣ ਵਾਲੀਆਂ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਸ ਜ਼ਿਲ੍ਹੇ ਦੇ ਗੋਹਾਣਾ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਸ੍ਰੀ ਮੋਦੀ ਨੇ ਕਿਹਾ ਕਿ ਕਾਂਗਰਸ ਨੂੰ ਵੋਟ ਦੇਣ ਦਾ ਮਤਲਬ ਹਰਿਆਣਾ ਦੀ ਸਥਿਰਤਾ ਅਤੇ ਵਿਕਾਸ ਨੂੰ ਦਾਅ ’ਤੇ ਲਾਉਣਾ ਹੈ।
Advertisement
ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਜਿਵੇਂ-ਜਿਵੇਂ ਹਰਿਆਣਾ ਵਿਚ ਵੋਟਾਂ ਦਾ ਦਿਨ ਨੇੜੇ ਆ ਰਿਹਾ ਹੈ, ਭਾਜਪਾ ਲਈ ਸਮਰਥਨ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਦੇ ਕਾਰਜਕਾਲ ਵਿੱਚ ਹਰਿਆਣਾ ਨੇ ਉਦਯੋਗ ਅਤੇ ਖੇਤੀ ਖੇਤਰ ਵਿੱਚ ਚੋਟੀ ਦੇ ਰਾਜਾਂ ਵਿੱਚ ਥਾਂ ਬਣਾਈ ਹੈ। ਉਨ੍ਹਾਂ ਕਿਹਾ ਕਿ ਅੱਜ ਦੁਨੀਆ ਦੀਆਂ ਵੱਡੀਆਂ ਕੰਪਨੀਆਂ ਭਾਰਤ ’ਚ ਫੈਕਟਰੀਆਂ ਲਗਾਉਣ ’ਚ ਦਿਲਚਸਪੀ ਦਿਖਾ ਰਹੀਆਂ ਹਨ। -ਪੀਟੀਆਈ
Advertisement