For the best experience, open
https://m.punjabitribuneonline.com
on your mobile browser.
Advertisement

ਦਿੱਲੀ ਵਿਧਾਨ ਸਭਾ ਲਈ ਅੱਜ ਪੈਣਗੀਆਂ ਵੋਟਾਂ

05:52 AM Feb 05, 2025 IST
ਦਿੱਲੀ ਵਿਧਾਨ ਸਭਾ ਲਈ ਅੱਜ ਪੈਣਗੀਆਂ ਵੋਟਾਂ
ਵੋਟਿੰਗ ਮਸ਼ੀਨਾਂ ਲੈ ਕੇ ਰਵਾਨਾ ਹੁੰਦਾ ਹੋਇਆ ਚੋਣ ਅਮਲਾ। -ਫੋਟੋ: ਮੁਕੇਸ਼ ਅਗਰਵਾਲ
Advertisement

* 1.56 ਕਰੋੜ ਵੋਟਰ ਕਰਨਗੇ ਆਪਣੇ ਹੱਕ ਦੀ ਵਰਤੋਂ
* ਕੇਜਰੀਵਾਲ ਖ਼ਿਲਾਫ਼ ਕੇਸ ਦਰਜ

Advertisement

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 4 ਫਰਵਰੀ
ਦਿੱਲੀ ਵਿਧਾਨ ਸਭਾ ਚੋਣਾਂ ਲਈ ਭਲਕੇ 5 ਫਰਵਰੀ ਨੂੰ ਵੋਟਾਂ ਪੈਣਗੀਆਂ। ਚੋਣ ਕਮਿਸ਼ਨ ਵੱਲੋਂ ਵੋਟਿੰਗ ਲਈ ਸਖ਼ਤ ਸੁਰੱਖਿਆ ਬੰਦੋਬਸਤ ਕੀਤੇ ਗਏ ਹਨ। ਕੌਮੀ ਰਾਜਧਾਨੀ ਦਿੱਲੀ ਦੇ 70 ਵਿਧਾਨ ਸਭਾ ਹਲਕਿਆਂ ’ਚ ‘ਆਪ’, ਭਾਜਪਾ ਤੇ ਕਾਂਗਰਸ ਵੱਲੋਂ ਉਮੀਦਵਾਰ ਖੜ੍ਹੇ ਕੀਤੇ ਗਏ ਹਨ। ਦਿੱਲੀ ਦੇ 1.56 ਕਰੋੜ ਵੋਟਰ ਕੁੱਲ 699 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ। ਉਧਰ ਅੱਜ ਦੇਰ ਸ਼ਾਮ ‘ਯਮੁਨਾ ਵਿੱਚ ਜ਼ਹਿਰ’ ਵਾਲੀ ਟਿੱਪਣੀ ਲਈ ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਦਿੱਲੀ ਦੇ ਮੁੱਖ ਚੋਣ ਅਧਿਕਾਰੀ ਮੁਤਾਬਕ 13,766 ਪੋਲਿੰਗ ਸਟੇਸ਼ਨਾਂ ’ਤੇ 1.56 ਕਰੋੜ ਵੋਟਰ ਵੋਟ ਪਾਉਣ ਦੇ ਯੋਗ ਹਨ। ਇਨ੍ਹਾਂ ਵਿੱਚ 83.76 ਲੱਖ ਪੁਰਸ਼, 72.36 ਲੱਖ ਔਰਤਾਂ ਅਤੇ 1,267 ਕਿੰਨਰ ਵੋਟਰ ਸ਼ਾਮਲ ਹਨ। ਅਪਾਹਜ ਵਿਅਕਤੀਆਂ ਲਈ 733 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਚੋਣ ਕਮਿਸ਼ਨ ਨੇ ਕਤਾਰ ਪ੍ਰਬੰਧਨ ਸਿਸਟਮ (ਕਿਊਐੱਮਐੱਸ) ਐਪ ਵੀ ਲਾਂਚ ਕੀਤੀ ਹੈ, ਜਿਸ ਨਾਲ ਵੋਟਰਾਂ ਨੂੰ ਪੋਲਿੰਗ ਸਟੇਸ਼ਨਾਂ ’ਤੇ ਵੋਟਰਾਂ ਦੀ ਭੀੜ ਦਾ ਪਤਾ ਲੱਗੇਗਾ। ਦਿੱਲੀ ਪੁਲੀਸ ਨੇ ਕਿਹਾ ਕਿ ਉਨ੍ਹਾਂ ਕਈ ਤਰ੍ਹਾਂ ਦੇ ਸੁਰੱਖਿਆ ਉਪਾਅ ਕੀਤੇ ਹਨ, ਜਿਨ੍ਹਾਂ ਵਿੱਚ ਅਰਧ ਸੈਨਿਕ ਬਲ, ਪੁਲੀਸ ਕਰਮਚਾਰੀ, ਸੀਸੀਟੀਵੀ, ਏਆਈ ਨਾਲ ਲੈਸ ਕੈਮਰੇ ਅਤੇ ਡਰੋਨ ਸ਼ਾਮਲ ਹਨ। ਦਿੱਲੀ ਪੁਲੀਸ ਅਮਨ ਤੇ ਕਾਨੂੰਨ ਦੀ ਸਥਿਤੀ ਦੀ ਨਿਗਰਾਨੀ ਕਰਨ ਲਈ ਚਿਹਰੇ ਦੀ ਪਛਾਣ ਪ੍ਰਣਾਲੀ ਦੀ ਵੀ ਵਰਤੋਂ ਕਰਦੀ ਹੈ। 5 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਲਈ ਸੁਰੱਖਿਆ ਵਧਾ ਦਿੱਤੀ ਗਈ ਹੈ। ਦਿੱਲੀ ਦੀਆਂ ਹੱਦਾਂ ਉਪਰ ਚੌਕਸੀ ਵਰਤੀ ਜਾ ਰਹੀ ਹੈ। ਖ਼ਾਸ ਕਰਕੇ ਪੰਜਾਬ ਵੱਲੋਂ ਦਿੱਲੀ ਨੂੰ ਜਾਂਦੇ ਰਾਹਾਂ ਉੱਤੇ ਪੁਲੀਸ ਦੀਆਂ ਨਜ਼ਰਾਂ ਟਿਕੀਆਂ ਹਨ। ਪੁਲੀਸ ਅਧਿਕਾਰੀਆਂ ਮੁਤਾਬਕ ਚੋਣਾਂ ਲਈ 30 ਹਜ਼ਾਰ ਤੋਂ ਵੱਧ ਪੁਲੀਸ ਕਰਮਚਾਰੀ ਅਤੇ 220 ਨੀਮ ਫੌਜੀ ਬਲਾਂ ਦੀਆਂ ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਦਿੱਲੀ ਪੁਲੀਸ ਨੇ ਕਰੀਬ 3,000 ਪੋਲਿੰਗ ਬੂਥ ਸੰਵੇਦਨਸ਼ੀਲ ਐਲਾਨੇ ਹਨ। ਇਨ੍ਹਾਂ ਬੂਥਾਂ ਲਈ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ‘ਆਪ’ ਨੇ ਚੋਣਾਂ ਦੀ ਨਿਗਰਾਨੀ ਆਪਣੀਆਂ ਟੀਮਾਂ ਪੋਲਿੰਗ ਬੂਥਾਂ ’ਤੇ ਭੇਜ ਦਿੱਤੀਆਂ ਹਨ।

Advertisement

ਪੱਖਪਾਤੀ ਰਵੱਈਆ ਮੁਆਫ਼ ਨਹੀਂ ਕੀਤਾ ਜਾਵੇਗਾ: ਚੋਣ ਕਮਿਸ਼ਨ

ਨਵੀਂ ਦਿੱਲੀ: 

ਚੋਣ ਕਮਿਸ਼ਨ ਨੇ ਅੱਜ ਚੋਣ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਇਕਸਾਰ ਮੌਕੇ ਨੂੰ ਪ੍ਰਭਾਵਿਤ ਕਰਨ ਵਾਲੇ ਕਿਸੇ ਵੀ ਪੱਖਪਾਤੀ ਰਵੱਈਏ ਨੂੰ ਮੁਆਫੀ ਯੋਗ ਨਹੀਂ ਮੰਨਿਆ ਜਾਵੇਗਾ। ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਥਿਤ ਤੌਰ ’ਤੇ ਡਰਾਉਣ-ਧਮਕਾਉਣ ਦੀ ਰਣਨੀਤੀ ’ਤੇ ਚਿੰਤਾ ਜਤਾਉਣ ਲਈ ਚੋਣ ਕਮਿਸ਼ਨ ਨਾਲ ਸੰਪਰਕ ਕੀਤਾ ਸੀ ਜਿਸ ਮਗਰੋਂ ਚੋਣ ਕਮਿਸ਼ਨ ਨੇ ਅਧਿਕਾਰੀਆਂ ਨੂੰ ਨਵੇਂ ਨਿਰਦੇਸ਼ ਜਾਰੀ ਕੀਤੇ ਹਨ। -ਪੀਟੀਆਈ

Advertisement
Author Image

joginder kumar

View all posts

Advertisement