ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਰਿਆਣਾ ਦੀਆਂ 10 ਲੋਕ ਸਭਾ ਸੀਟਾਂ ਤੇ ਕਰਨਾਲ ਵਿਧਾਨ ਸਭਾ ਲਈ ਮਤਦਾਨ ਜਾਰੀ

11:44 AM May 25, 2024 IST
ਹਰਿਆਣੇ ਦੇ ਸੋਨੀਪਤ ਜ਼ਿਲ੍ਹੇ ਵਿਚਲੇ ਪੋਲਿੰਗ ਸਟੇਸ਼ਨ ਦੇ ਅੰਦਰ ਦੀ ਝਲਕ।

ਚੰਡੀਗੜ੍ਹ, 25 ਮਈ
ਹਰਿਆਣਾ ਦੀਆਂ 10 ਲੋਕ ਸਭਾ ਸੀਟਾਂ ਤੇ ਕਰਨਾਲ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਅੱਜ ਸਵੇਰ ਤੋਂ ਵੋਟਾਂ ਪੈ ਰਹੀਆਂ ਹਨ। ਬਾਅਦ ਦੁਪਹਿਰ 3 ਵਜੇ ਤੱਕ 46.26 ਫ਼ੀਸਦ ਪੋਲਿੰਗ ਹੋ ਚੁੱਕੀ ਹੈ। ਇਸ ਦੌਰਾਨ ਦੋ ਕਰੋੜ ਤੋਂ ਵੱਧ ਵੋਟਰ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਦੋ ਕੇਂਦਰੀ ਮੰਤਰੀਆਂ ਅਤੇ ਕਾਂਗਰਸ ਦੀ ਕੁਮਾਰੀ ਸ਼ੈਲਜਾ ਸਮੇਤ 223 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ। ਸਖ਼ਤ ਸੁਰੱਖਿਆ ਹੇਠ ਸਵੇਰੇ 7 ਵਜੇ ਵੋਟਿੰਗ ਸ਼ੁਰੂ ਹੋਈ ਜੋ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਖੱਟਰ ਅਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਆਪੋ-ਆਪਣੇ ਪੋਲਿੰਗ ਸਟੇਸ਼ਨਾਂ 'ਤੇ ਵੋਟ ਪਾਉਣ ਵਾਲੇ ਸਭ ਤੋਂ ਪਹਿਲਾਂ ਸਨ। ਲੋਕ ਸਭਾ ਚੋਣਾਂ ਦੇ ਛੇਵੇਂ ਪੜਾਅ ਵਿੱਚ ਹਰਿਆਣਾ ਵਿੱਚ 207 ਪੁਰਸ਼ ਅਤੇ 16 ਮਹਿਲਾ ਉਮੀਦਵਾਰ ਮੈਦਾਨ ਵਿੱਚ ਹਨ। 2019 ਦੀਆਂ ਆਮ ਚੋਣਾਂ ਵਿੱਚ ਭਾਜਪਾ ਨੇ ਹਰਿਆਣਾ ਦੀਆਂ ਸਾਰੀਆਂ 10 ਲੋਕ ਸਭਾ ਸੀਟਾਂ ਜਿੱਤੀਆਂ ਸਨ। ਕਰਨਾਲ ਵਿਧਾਨ ਸਭਾ ਸੀਟ 'ਤੇ ਜ਼ਿਮਨੀ ਚੋਣ ਲਈ ਵੀ ਵੋਟਿੰਗ ਜਾਰੀ ਹੈ, ਜਿੱਥੋਂ ਸੈਣੀ ਚੋਣ ਲੜ ਰਹੇ ਹਨ। ਕੇਂਦਰੀ ਮੰਤਰੀ ਰਾਓ ਇੰਦਰਜੀਤ ਸਿੰਘ ਅਤੇ ਕ੍ਰਿਸ਼ਨ ਪਾਲ ਗੁਰਜਰ, ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਅਤੇ ਸੀਨੀਅਰ ਕਾਂਗਰਸੀ ਆਗੂ ਕੁਮਾਰੀ ਸ਼ੈਲਜਾ ਅਤੇ ਦੀਪੇਂਦਰ ਸਿੰਘ ਹੁੱਡਾ ਲੋਕ ਸਭਾ ਚੋਣਾਂ ਲਈ ਪ੍ਰਮੁੱਖ ਉਮੀਦਵਾਰਾਂ ਵਿੱਚ ਸ਼ਾਮਲ ਹਨ।

Advertisement

ਸਿਰਸਾ ਦੇ ਪੋਲਿੰਗ ਸਟੇਸ਼ਨ ’ਤੇ ਵੋਟ ਪਾਉਣ ਲਈ ਵਾਰੀ ਉਡੀਕਦੇ ਲੋਕ।-ਫੋਟੋ: ਪ੍ਰਭੂ ਦਿਆਲ
Advertisement
Advertisement