ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਇਰਾਨ ਵਿੱਚ ਰਾਸ਼ਟਰਪਤੀ ਅਹੁਦੇ ਦੀ ਚੋਣ ਲਈ ਵੋਟਿੰਗ ਸ਼ੁਰੂ

05:29 PM Jun 28, 2024 IST
ਇਰਾਨ ਦੇ ਚੋਟੀ ਦੇ ਆਗੂ ਅਯਾਤੁੱਲਾ ਅਲੀ ਖਾਮਨੇਈ ਪਹਿਲਾ ਵੋਟ ਪਾਉਂਦੇ ਹੋਏ। -ਫੋਟੋ: ਪੀਟੀਆਈ

ਦੁਬਈ, 28 ਜੂਨ
ਇਰਾਨ ਵਿੱਚ ਅੱਜ ਰਾਸ਼ਟਰਪਤੀ ਦੇ ਅਹੁਦੇ ਦੀ ਚੋਣ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਪਿਛਲੇ ਮਹੀਨੇ ਰਾਸ਼ਟਰਪਤੀ ਇਬਰਾਹਿਮ ਰਈਸੀ ਦੀ ਇਕ ਜਹਾਜ਼ ਹਾਦਸੇ ਵਿੱਚ ਮੌਤ ਤੋਂ ਬਾਅਦ ਇਹ ਚੋਣਾਂ ਹੋ ਰਹੀਆਂ ਹਨ। ਇਹ ਚੋਣਾਂ ਅਜਿਹੇ ਸਮੇਂ ਵਿੱਚ ਹੋ ਰਹੀਆਂ ਹਨ, ਜਦੋਂ ਇਜ਼ਰਾਈਲ-ਹਮਾਸ ਵਿਚਾਲੇ ਜਾਰੀ ਜੰਗ ਨੂੰ ਲੈ ਕੇ ਪੱਛਮੀ ਏਸ਼ੀਆ ਵਿੱਚ ਵਿਆਪਕ ਪੱਧਰ ’ਤੇ ਤਣਾਅ ਹੈ ਅਤੇ ਇਰਾਨ ਪਿਛਲੇ ਕਈ ਸਾਲਾਂ ਤੋਂ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਵੋਟਰਾਂ ਨੂੰ ਕੱਟੜਪੰਥੀ ਉਮੀਦਵਾਰਾਂ ਅਤੇ ਇਕ ਘੱਟ ਚਰਚਿਤ ਸਿਆਸੀ ਆਗੂ ਵਿਚਾਲੇ ਚੋਣ ਕਰਨੀ ਹੋਵੇਗੀ ਜੋ ਇਰਾਨ ਦੇ ਸੁਧਾਰਵਾਦੀ ਅੰਦੋਲਨ ਨਾਲ ਜੁੜਿਆ ਰਿਹਾ ਹੈ। ਇਰਾਨ ਦੇ 85 ਸਾਲਾ ਚੋਟੀ ਦੇ ਆਗੂ ਅਯਾਤੁੱਲਾ ਅਲੀ ਖਾਮਨੇਈ ਨੇ ਪਹਿਲਾ ਵੋਟ ਪਾਇਆ ਅਤੇ ਜਨਤਾ ਨੂੰ ਵੋਟਿੰਗ ਕਰਨ ਦੀ ਅਪੀਲ ਕੀਤੀ। -ਏਪੀ

Advertisement

Advertisement
Advertisement