ਸਿਰਸਾ ਵਿੱਚ ਅਮਨ ਅਮਾਨ ਨਾਲ ਵੋਟਿੰਗ ਦਾ ਕੰਮ ਜਾਰੀ
01:11 PM Oct 05, 2024 IST
Advertisement
ਪ੍ਰਭੂ ਦਿਆਲ
ਸਿਰਸਾ, 5 ਅਕਤੂਬਰ
Haryana Elections Sirsa: ਹਰਿਆਣਾ ਵਿਧਾਨ ਸਭਾ ਦੀਆਂ ਚੋਣਾਂ ਲਈ ਵੋਟਾਂ ਪੈਣ ਦਾ ਕੰਮ ਅਮਨ ਅਮਾਨ ਨਾਲ ਚਲ ਰਿਹਾ ਹੈ। ਵੱਡੀ ਗਿਣਤੀ ’ਚ ਲੋਕ ਵੋਟ ਪਾਉਣ ਲਈ ਆਪਣੇ ਘਰਾਂ ਤੋਂ ਬਾਹਰ ਨਿਕਲ ਰਹੇ ਹਨ। ਕਈ ਬੂਥਾਂ ’ਤੇ ਵੋਟਾਂ ਪਾਉਣ ਵਾਲੇ ਲੋਕਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ ਹਨ। ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੇ ਆਪਣੀ ਪਤਨੀ ਨਾਲ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਇਸੇ ਤਰ੍ਹਾਂ ਹਰਿਆਣਾ ਦੇ ਬਿਜਲੀ ਮੰਤਰੀ ਰਣਜੀਤ ਸਿੰਘ ਚੌਟਾਲਾ ਨੇ ਆਪਣੇ ਪਰਿਵਾਰ ਨਾਲ ਆਪਣਾ ਵੋਟ ਪਾਈਆਂ।
ਸਿਰਸਾ ਜ਼ਿਲ੍ਹੇ ਦੇ 10 ਲੱਖ 8 ਹਜ਼ਾਰ 906 ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ। ਇਨ੍ਹਾਂ ’ਚ 5 ਲੱਖ 32 ਹਜ਼ਾਰ 544 ਪੁਰਸ਼, 4 ਲੱਖ 76 ਹਜ਼ਾਰ 335 ਮਹਿਲਾ ਅਤੇ 27 ਟਰਾਂਸਜੈਂਡਰ ਵੋਟਰ ਸ਼ਾਮਲ ਹਨ।
Advertisement
Advertisement
Advertisement