For the best experience, open
https://m.punjabitribuneonline.com
on your mobile browser.
Advertisement

ਰੂਸੀ ਫੌਜ ਤੋਂ 69 ਭਾਰਤੀ ਨਾਗਰਿਕਾਂ ਦੀ ਵਾਪਸੀ ਦੀ ਉਡੀਕ: ਜੈਸ਼ੰਕਰ

12:53 PM Aug 09, 2024 IST
ਰੂਸੀ ਫੌਜ ਤੋਂ 69 ਭਾਰਤੀ ਨਾਗਰਿਕਾਂ ਦੀ ਵਾਪਸੀ ਦੀ ਉਡੀਕ  ਜੈਸ਼ੰਕਰ
Advertisement

ਨਵੀਂ ਦਿੱਲੀ, 9 ਅਗਸਤ
ਇਥੇ ਲੋਕ ਸਭਾ ’ਚ ਪ੍ਰਸ਼ਨ ਕਾਲ ਦੌਰਾਨ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸਰਕਾਰ ਰੂਸੀ ਫੌਜ ਵਿੱਚ ਭਰਤੀ 69 ਭਾਰਤੀਆਂ ਦੀ ਵਾਪਸੀ ਦੀ ਉਡੀਕ ਕਰ ਰਹੀ ਹੈ। ਲੋਕ ਸਭਾ ਵਿੱਚ ਬੋਲਦਿਆਂ ਵਿਦੇਸ਼ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਭਾਰਤੀ ਨਾਗਰਿਕਾਂ ਦੀ ਰੂਸੀ ਫੌਜ ਵਿੱਚ ਭਰਤੀ ਸਮੇਤ ਦੱਖਣੀ ਪੂਰਬੀ ਏਸ਼ੀਆਈ ਦੇਸ਼ਾਂ ਵਿੱਚ ਨਾਗਰਿਕਾਂ ਦੀ ਸਾਈਬਰ ਅਪਰਾਧ ਤਸਕਰੀ ਦੇ ਮੁੱਦਿਆਂ ਨੂੰ ਗੰਭੀਰਤਾ ਨਾਲ ਲਿਆ ਹੈ। ਉਨ੍ਹਾਂ ਕਿਹਾ ਕਿ ਕਈ ਮਾਮਲਿਆਂ ਵਿੱਚ ਇਹ ਸੰਕੇਤ ਮਿਲੇ ਹਨ ਕਿ ਭਾਰਤੀ ਨਾਗਰਿਕਾਂ ਨੂੰ ਰੂਸੀ ਫੌਜ ’ਚ ਭਰਤੀ ਲਈ ਗੁੰਮਰਾਹ ਕੀਤਾ ਗਿਆ ਸੀ। ਰੂਸੀ ਫੌਜ ਵਿੱਚ ਭਾਰਤੀ ਨਾਗਰਿਕਾਂ ਦੇ ਭਰਤੀ ਹੋਣ ਦੇ ਹੁਣ ਤੱਕ ਕੁੱਲ 91 ਮਾਮਲੇ ਸਾਹਮਣੇ ਆਏ ਹਨ। ਜੈਸ਼ੰਕਰ ਨੇ ਪ੍ਰਸ਼ਨ ਕਾਲ ਦੌਰਾਨ ਕਿਹਾ ਕਿ ਉਨ੍ਹਾਂ ਵਿੱਚੋਂ ਅੱਠ ਦੀ ਮੌਤ ਹੋ ਗਈ ਹੈ, 14 ਨੂੰ ਛੁੱਟੀ ਦੇ ਦਿੱਤੀ ਗਈ ਹੈ ਜਾਂ ਵਾਪਸ ਭੇਜ ਦਿੱਤਾ ਗਿਆ ਹੈ ਅਤੇ 69 ਨਾਗਰਿਕਾਂ ਦੀ ਵਾਪਸੀ ਦੀ ਉਡੀਕ ਹੈ। -ਪੀਟੀਆਈ

Advertisement

Advertisement
Author Image

A.S. Walia

View all posts

Advertisement
Advertisement
×