ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਹਿਲਾ ਡਾਕਟਰ ਹੱਤਿਆ ਮਾਮਲੇ ’ਚ ਪੁਲੀਸ ਨੂੰ ਆਖਰੀ ਪੋਸਟਮਾਰਟਮ ਰਿਪੋਰਟ ਦੀ ਉਡੀਕ

07:54 AM Aug 12, 2024 IST
ਕੋਲਕਾਤਾ ਵਿੱਚ ਮਹਿਲਾ ਡਾਕਟਰ ਦੀ ਜਬਰ-ਜਨਾਹ ਮਗਰੋਂ ਹੱਤਿਆ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਡਾਕਟਰ। -ਫੋਟੋ: ਏਐਨਆਈ

ਕੋਲਕਾਤਾ, 11 ਅਗਸਤ
ਕੋਲਕਾਤਾ ਪੁਲੀਸ ਨੂੰ ਇੱਕ ਮਹਿਲਾ ਡਾਕਟਰ ਦੀ ਹੱਤਿਆ ਦੇ ਸਬੰਧ ਵਿੱਚ ਨਤੀਜੇ ’ਤੇ ਪਹੁੰਚਣ ਲਈ ਆਖਰੀ ਰਿਪੋਰਟ ਦੀ ਉਡੀਕ ਹੈ ਜਿਸ ਦੀ ਲਾਸ਼ ਇੱਥੋਂ ਦੇ ਸਰਕਾਰੀ ਆਰ ਜੀ ਕਰ ਮੈਡੀਕਲ ਕਾਲਜ ਤੋਂ ਬਰਾਮਦ ਹੋਈ ਸੀ। ਇਸੇ ਦੌਰਾਨ ਇਸ ਘਟਨਾ ਤੋਂ ਇੱਕ ਦਿਨ ਬਾਅਦ ਪੱਛਮੀ ਬੰਗਾਲ ਸਿਹਤ ਵਿਭਾਗ ਦੇ ਹੁਕਮਾਂ ’ਤੇ ਕਾਲਜ ਦੇ ਮੈਡੀਕਲ ਸੁਪਰਡੈਂਟ ਤੇ ਵਾਈ ਪ੍ਰਿੰਸੀਪਲ ਡਾ. ਸੰਜੈ ਵਸ਼ਿਸ਼ਟ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ।
ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੁੱਢਲੀ ਪੋਸਟਮਾਰਟਮ ਰਿਪੋਰਟ ਅਨੁਸਾਰ ਮਹਿਲਾ ਡਾਕਟਰ ਨਾਲ ਜਬਰ ਜਨਾਹ ਮਗਰੋਂ ਉਸ ਦੀ ਹੱਤਿਆ ਕੀਤੀ ਗਈ ਹੈ। ਪੁਲੀਸ ਅਧਿਕਾਰੀ ਨੇ ਦੱਸਿਆ, ‘ਅਸੀਂ ਇਸ ਮਾਮਲੇ ’ਚ ਕਿਸੇ ਨਤੀਜੇ ’ਤੇ ਪਹੁੰਚਣ ਲਈ ਫਾਈਨਲ ਪੋਸਟਮਾਰਟਮ ਰਿਪੋਰਟ ਦੀ ਉਡੀਕ ਕਰ ਰਹੇ ਹਾਂ।’ ਪੁਲੀਸ ਨੇ ਦੱਸਿਆ ਕਿ ਮੁੱਢਲੀ ਰਿਪੋਰਟ ਤੋਂ ਪਤਾ ਲੱਗਾ ਹੈ ਕਿ ਜਿਨਸੀ ਸ਼ੋਸ਼ਣ ਤੋਂ ਬਾਅਦ ਮਹਿਲਾ ਡਾਕਟਰ ਦੀ ਹੱਤਿਆ ਕੀਤੀ ਗਈ ਸੀ ਅਤੇ ਪੁਲੀਸ ਨੇ ਖੁਦਕੁਸ਼ੀ ਦੇ ਸ਼ੱਕ ਤੋਂ ਇਨਕਾਰ ਕਰ ਦਿੱਤਾ ਹੈ।
ਇਸੇ ਦੌਰਾਨ ਸਬੰਧਤ ਕਾਲਜ ਦੇ ਮੈਡੀਕਲ ਸੁਪਰਡੈਂਟ ਤੇ ਵਾਈਸ ਪ੍ਰਿੰਸੀਪਲ ਡਾ. ਸੰਜੈ ਵਸ਼ਿਸ਼ਟ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਡੀਨ ਵਿਦਿਆਰਥੀ ਮਾਮਲੇ ਡਾ. ਬੁਲਬੁਲ ਮੁਖੋਪਾਧਿਆਏ ਨੂੰ ਡਾ. ਵਸ਼ਿਸ਼ਟ ਦੀ ਥਾਂ ਜ਼ਿੰਮੇਵਾਰੀ ਸੌਂਪੀ ਗਈ ਹੈ। ਡਾ. ਵਸ਼ਿਸ਼ਟ ਦਾ ਤਬਾਦਲਾ ਨੈਸ਼ਨਲ ਮੈਡੀਕਲ ਕਾਲਜ ਤੇ ਹਸਪਤਾਲ ’ਚ ਕਰ ਦਿੱਤਾ ਗਿਆ ਹੈ।
ਦੂਜੇ ਪਾਸੇ ਇਸ ਘਟਨਾ ਤੋਂ ਬਾਅਦ ਵੱਖ ਵੱਖ ਧਿਰਾਂ ਵੱਲੋਂ ਸਰਕਾਰ ਦੀ ਆਲੋਚਨਾ ਕੀਤੀ ਜਾ ਰਹੀ ਅਤੇ ਹਸਪਤਾਲ ਤੇ ਸਟਾਫ ਤੇ ਮੈਡੀਕਲ ਵਿਦਿਆਰਥੀਆਂ ਵੱਲੋਂ ਰੋਸ ਮੁਜ਼ਾਹਰੇ ਵੀ ਕੀਤੇ ਜਾ
ਰਹੇ ਹਨ। -ਪੀਟੀਆਈ/ਆਈਏਐੱਨਐੱਸ

Advertisement

Advertisement
Advertisement