ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਹਿਕਾਰੀ ਬੈਂਕ ਵੱਲੋਂ ਮਹੀਨੇ ਲਈ ਕਰਜ਼ਿਆਂ ’ਤੇ ਪ੍ਰੋਸੈਸਿੰਗ ਫੀਸ ਤੋਂ ਛੋਟ

06:41 AM Oct 18, 2024 IST

ਚੰਡੀਗੜ੍ਹ (ਟਨਸ):

Advertisement

ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਪੰਜਾਬ ਰਾਜ ਸਹਿਕਾਰੀ ਬੈਂਕ ਤੋਂ ਲਏ ਜਾਣ ਵਾਲੇ ਵੱਡੇ ਕਰਜ਼ਿਆਂ ’ਤੇ ਇਕ ਮਹੀਨੇ ਲਈ ਕੋਈ ਪ੍ਰੋਸੈਸਿੰਗ ਫੀਸ ਨਾ ਲੈਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਤੋਹਫ਼ਾ ਲੋਕਾਂ ਨੂੰ ਦੀਵਾਲੀ ਸਮੇਂ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ੀਰੋ ਪ੍ਰੋਸੈਸਿੰਗ ਫੀਸ ਸੀਮਤ ਸਮੇਂ ਲਈ ਹੈ ਅਤੇ ਇਹ 15 ਅਕਤੂਬਰ ਤੋਂ 15 ਨਵੰਬਰ 2024 ਤੱਕ ਜਾਰੀ ਰਹੇਗੀ। ਇਹ ਪੇਸ਼ਕਸ਼ ਬੈਂਕ ਵੱਲੋਂ ਚੰਡੀਗੜ੍ਹ ਵਿੱਚ ਆਪਣੀਆਂ 18 ਸ਼ਾਖਾਵਾਂ ਰਾਹੀਂ ਆਪਣੇ ਗਾਹਕਾਂ ਨੂੰ ਪਰਸਨਲ, ਕੰਜ਼ਿਊਮਰ ਅਤੇ ਵਾਹਨ ਲੋਨ ਦੀ ਸਹੂਲਤ ਦੇਣ ਲਈ ਸ਼ੁਰੂ ਕੀਤੀ ਗਈ ਹੈ। ਸ੍ਰੀ ਮਾਨ ਨੇ ਕਿਹਾ ਕਿ ਪੰਜਾਬ ਰਾਜ ਸਹਿਕਾਰੀ ਬੈਂਕ ਵੱਲੋਂ ਤਿਉਹਾਰਾਂ ਦੌਰਾਨ ਗਾਹਕਾਂ ਨੂੰ ਇਨ੍ਹਾਂ ਕਰਜ਼ਿਆਂ ’ਤੇ ਪ੍ਰੋਸੈਸਿੰਗ ਫੀਸ ਤੇ ਚਾਰਜ ਵਿੱਚ ਛੋਟ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। ਕਰਜ਼ਾ ਲੈਣ ਵਾਲੇ ਗਾਹਕ ਨੂੰ 15 ਨਵੰਬਰ ਤੱਕ ਪਰਸਨਲ ਲੋਨ, ਕੰਜ਼ਿਊਮਰ ਲੋਨ ਅਤੇ ਵਾਹਨ ਲੋਨ ਲਈ ਕੋਈ ਵੀ ਪ੍ਰੋਸੈਸਿੰਗ ਫੀਸ ਤੇ ਚਾਰਜ ਅਦਾ ਨਹੀਂ ਕਰਨੇ ਪੈਣਗੇ। ਉਨ੍ਹਾਂ ਕਿਹਾ ਕਿ ਗਾਹਕ ਇਸ ਪੇਸ਼ਕਸ਼ ਦਾ ਲਾਭ ਲੈਣ ਲਈ ਚੰਡੀਗੜ੍ਹ ਸਥਿਤ ਪੰਜਾਬ ਰਾਜ ਸਹਿਕਾਰੀ ਬੈਂਕ ਦੀਆਂ 18 ਬ੍ਰਾਂਚਾਂ ਵਿੱਚੋਂ ਕਿਸੇ ਨਾਲ ਵੀ ਸੰਪਰਕ ਕਰ ਸਕਦੇ ਹਨ। ਮੁੱਖ ਮੰਤਰੀ ਨੇ ਲੋਕਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।

Advertisement
Advertisement