For the best experience, open
https://m.punjabitribuneonline.com
on your mobile browser.
Advertisement

ਕਿਸਾਨ ਮੋਰਚੇ ਦੇ ਸੱਦੇ ’ਤੇ ਪਿੰਡਾਂ ਵਿੱਚ ਜਾਗੋ ਰੈਲੀਆਂ

07:40 AM May 05, 2024 IST
ਕਿਸਾਨ ਮੋਰਚੇ ਦੇ ਸੱਦੇ ’ਤੇ ਪਿੰਡਾਂ ਵਿੱਚ ਜਾਗੋ ਰੈਲੀਆਂ
ਪਿੰਡ ਸਵੱਦੀ ਵਿੱਚ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ ਜਥੇਬੰਦੀ ਦੇ ਕਾਰਕੁਨ। -ਫੋਟੋ: ਸ਼ੇਤਰਾ
Advertisement

ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 4 ਮਈ
ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਦੇ ਸੱਦੇ ’ਤੇ ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਦੀ ਜ਼ਿਲ੍ਹਾ ਕਮੇਟੀ ਨੇ ਅੱਜ ਤੋਂ ਪਿੰਡ-ਪਿੰਡ ਜਾਗੋ ਰੈਲੀਆਂ ਦਾ ਸਿਲਸਿਲਾ ਵਿੱਢ ਦਿੱਤਾ ਹੈ। ਮੁਹਿੰਮ ਦਾ ਮਕਸਦ ਲੋਕਾਂ ਨੂੰ ਜਾਗਰੂਕ ਕਰਨਾ ਹੈ ਕਿ ਜਦੋਂ ਵੀ ਭਾਜਪਾ ਅਤੇ ‘ਆਪ’ ਦੇ ਉਮੀਦਵਾਰ ਪਿੰਡਾਂ ’ਚ ਆਉਣ ਤਾਂ ਲੋਕ ਉਨ੍ਹਾਂ ਨੂੰ ਸਵਾਲ ਪੁੱਛਣ। ਕੇਂਦਰ ਅਤੇ ਸੂਬਾ ਦੋਹਾਂ ਸਰਕਾਰਾਂ ਨੇ ਕਿਸਾਨਾਂ ਸਮੇਤ ਮਜ਼ਦੂਰਾਂ ਤੇ ਹੋਰ ਵਰਗਾਂ ਨਾਲ ਦਗ਼ਾ ਕਮਾਇਆ ਹੈ। ਹੱਕੀ ਮੰਗਾਂ ਲਈ ਸੰਘਰਸ਼ ਕਰਦੇ ਵਰਗ ’ਤੇ ਤਸ਼ੱਦਦ ਢਾਹਿਆ ਗਿਆ ਅਤੇ ਕਿਸਾਨਾਂ ਨੂੰ ਦਿੱਲੀ ’ਚ ਦਾਖ਼ਲ ਨਹੀਂ ਹੋਣ ਦਿੱਤਾ। ਮੋਦੀ ਹਕੂਮਤ ਨੇ ਕੀਤੇ ਵਾਅਦੇ ਮੁਤਾਬਕ ਹਾਲੇ ਤਕ ਫ਼ਸਲਾਂ ’ਤੇ ਐਮਐਸਪੀ ਦੀ ਕਾਨੂੰਨੀ ਗਾਰੰਟੀ ਲਾਗੂ ਨਹੀਂ ਕੀਤੀ। ਨਾ ਹੀ ਮੰਗੀਆਂ ਹੋਰ ਮੰਗਾਂ ਦੀ ਪੂਰਤੀ ਹੋਈ ਹੈ। ਇਸੇ ਲਈ ਪਿੰਡ-ਪਿੰਡ ਲੋਕਾਂ ਨੂੰ ਬੇਨਤੀ ਕੀਤੀ ਜਾ ਰਹੀ ਹੈ ਕਿ ਇਨ੍ਹਾਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਚੋਣ ਪ੍ਰਚਾਰ ਸਮੇਂ ਆਉਣ ’ਤੇ ਘੇਰ ਕੇ ਸ਼ਾਂਤਮਈ ਢੰਗ ਨਾਲ ਸਵਾਲ ਪੁੱਛੇ ਜਾਣ। ਜ਼ਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ ਦੀ ਅਗਵਾਈ ਹੇਠ ਜਥੇਬੰਦੀ ਦਾ ਕਾਫਲਾ ਚੌਕੀਮਾਨ ਟੌਲ ਪਲਾਜ਼ਾ ਤੋਂ ਨਾਅਰੇ ਅਤੇ ਜੈਕਾਰੇ ਲਾਉਂਦਾ ਹੋਇਆ ਪਿੰਡਾਂ ਨੂੰ ਰਵਾਨਾ ਹੋਇਆ। ਨਜ਼ਦੀਕੀ ਪਿੰਡ ਤਲਵੰਡੀ ਕਲਾਂ, ਸਵੱਦੀ ਕਲਾਂ ਤੇ ਗੁੜੇ ਵਿੱਚ ਕੀਤੀਆਂ ਰੈਲੀਆਂ ਨੂੰ ਸਕੱਤਰ ਜਸਦੇਵ ਸਿੰਘ ਲਲਤੋਂ, ਮੀਤ ਪ੍ਰਧਾਨ ਬਲਜੀਤ ਸਿੰਘ ਸਵੱਦੀ, ਸਹਾਇਕ ਸਕੱਤਰ ਰਣਜੀਤ ਸਿੰਘ ਗੁੜੇ, ਗੁਰਮੇਲ ਸਿੰਘ ਢੱਟ, ਗੁਰਸੇਵਕ ਸਿੰਘ ਸੋਨੀ ਸਵੱਦੀ ਤੇ ਜਗਦੇਵ ਸਿੰਘ ਗੁੜੇ ਨੇ ਆਦਿ ਨੇ ਸੰਬੋਧਨ ਕੀਤਾ। ਇਸ ਮੌਕੇ ਜਸਵੰਤ ਸਿੰਘ ਮਾਨ, ਅਵਤਾਰ ਸਿੰਘ ਤਾਰ, ਸਰਵਿੰਦਰ ਸਿੰਘ ਸੁਧਾਰ, ਗੁਰਚਰਨ ਸਿੰਘ ਤੇ ਗੁਰਬਖਸ਼ ਸਿੰਘ ਆਦਿ ਹਾਜ਼ਰ ਸਨ।

Advertisement

Advertisement
Author Image

Advertisement
Advertisement
×