For the best experience, open
https://m.punjabitribuneonline.com
on your mobile browser.
Advertisement

ਦਿੱਲੀ ਚੱਲੋ: ਵਾਹਨਾਂ ਦੇ ਘੜਮੱਸ ਵਿੱਚ ਘਿਰੀ ਕੌਮੀ ਰਾਜਧਾਨੀ

08:35 AM Mar 07, 2024 IST
ਦਿੱਲੀ ਚੱਲੋ  ਵਾਹਨਾਂ ਦੇ ਘੜਮੱਸ ਵਿੱਚ ਘਿਰੀ ਕੌਮੀ ਰਾਜਧਾਨੀ
ਨਵੀਂ ਦਿੱਲੀ ਵਿੱਚ ਜੰਤਰ-ਮੰਤਰ ’ਤੇ ਤਾਇਨਾਤ ਸੁਰੱਖਿਆ ਬਲਾਂ ਦੇ ਜਵਾਨ। -ਫੋਟੋ: ਏਐਨਆਈ
Advertisement

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 6 ਮਾਰਚ
ਕਿਸਾਨਾਂ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਪੁਲੀਸ ਰੋਕਾਂ ਕਾਰਨ ਦਿੱਲੀ ਦੀਆਂ ਹਰਿਆਣਾ ਤੇ ਉੱਤਰ ਪ੍ਰਦੇਸ਼ ਨਾਲ ਲੱਗਦੀਆਂ ਹੱਦਾਂ ’ਤੇ ਅੱਜ ਟਰੈਫਿਕ ਜਾਮ ਲੱਗੇ ਰਹੇ। ਜਾਣਕਾਰੀ ਅਨੁਸਾਰ ਦਿੱਲੀ-ਹਰਿਆਣਾ ਦੀ ਸਿੰਘੂ ਹੱਦ ਅਤੇ ਦਿੱਲੀ-ਨੋਇਡਾ ਸੀਮਾ ’ਤੇ ਸੁਰੱਖਿਆ ਬਲਾਂ ਦੀ ਭਾਰੀ ਤਾਇਨਾਤੀ ਕਾਰਨ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ ਤੇ ਲੋਕ ਦੇਰੀ ਨਾਲ ਆਪਣੀਆਂ ਮੰਜ਼ਿਲਾ ’ਤੇ ਪੁੱਜੇ। ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਆਗੂ ਸਰਵਣ ਸਿੰਘ ਪੰਧੇਰ ਤੇ ਜਗਜੀਤ ਸਿੰਘ ਡੱਲੇਵਾਲ ਨੇ ਐਤਵਾਰ ਨੂੰ ਦੇਸ਼ ਭਰ ਦੇ ਕਿਸਾਨਾਂ ਨੂੰ ਪ੍ਰਦਰਸ਼ਨ ਲਈ ਦਿੱਲੀ ਪੁੱਜਣ ਦਾ ਸੱਦਾ ਦਿੱਤਾ ਸੀ, ਜਿਸ ਦੇ ਮੱਦੇਨਜ਼ਰ ਪੁਲੀਸ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। ਪੁਲੀਸ ਨੇ ਗੁਆਂਢੀ ਸੂਬਿਆਂ ਨਾਲ ਲੱਗਦੀਆਂ ਹੱਦਾਂ ਅਤੇ ਸ਼ਹਿਰ ਦੇ ਹੋਰ ਹਿੱਸਿਆਂ ਵਿੱਚ ਬੈਰੀਕੇਡਿੰਗ ਕੀਤੀ ਹੋਈ ਹੈ ਅਤੇ ਕੇਂਦਰੀ ਦਿੱਲੀ ਵੱਲ ਜਾਣ ਵਾਲੀਆਂ ਸੜਕਾਂ ’ਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।
ਦਿੱਲੀ ਪੁਲੀਸ ਅਨੁਸਾਰ ਸੁਰੱਖਿਆ ਬਲ ਟਿੱਕਰੀ, ਸਿੰਘੂ ਅਤੇ ਗਾਜ਼ੀਪੁਰ ਹੱਦਾਂ ਦੇ ਨਾਲ-ਨਾਲ ਰੇਲਵੇ ਤੇ ਮੈਟਰੋ ਸਟੇਸ਼ਨਾਂ ਅਤੇ ਬੱਸ ਅੱਡਿਆਂ ’ਤੇ ਤਿੱਖੀ ਨਜ਼ਰ ਰੱਖ ਰਹੇ ਹਨ। ਇਸ ਸਬੰਧੀ ਇਕ ਅਧਿਕਾਰੀ ਨੇ ਕਿਹਾ ਕਿ ਪੁਲੀਸ ਨੇ ਤਿੰਨੋਂ ਸਰਹੱਦਾਂ ’ਤੇ ਸੁਰੱਖਿਆ ਵਧਾ ਦਿੱਤੀ ਹੈ। ਹਾਲਾਂਕਿ ਕੋਈ ਸਰਹੱਦ ਜਾਂ ਰਸਤਾ ਬੰਦ ਨਹੀਂ ਕੀਤਾ ਪਰ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਡੀਸੀਪੀ (ਬਾਹਰੀ) ਜਿੰਮੀ ਚਿਰਮ ਨੇ ਕਿਹਾ ਕਿ ਦਿੱਲੀ-ਹਰਿਆਣਾ ਹੱਦ ’ਤੇ ਪਹਿਲਾਂ ਹੀ ਫੋਰਸ ਤਾਇਨਾਤ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਦਿੱਲੀ ਚੱਲੋ ਦੇ ਸੱਦੇ ਦੇ ਮੱਦੇਨਜ਼ਰ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ। ਇਕ ਹੋਰ ਅਧਿਕਾਰੀ ਨੇ ਕਿਹਾ, “ਅਸੀਂ ਸਿੰਘੂ ਅਤੇ ਟਿੱਕਰੀ ਹੱਦਾਂ ’ਤੇ ਰੋਕਾਂ ਨੂੰ ਆਵਾਜਾਈ ਲਈ ਹਟਾ ਦਿੱਤਾ ਸੀ। ਪੁਲੀਸ ਅਤੇ ਅਰਧ ਸੈਨਿਕ ਬਲਾਂ ਦੀ ਤਾਇਨਾਤੀ ਅਜੇ ਵੀ ਉਥੇ ਹੈ ਅਤੇ (ਉਹ) 24 ਘੰਟੇ ਸਖਤ ਚੌਕਸੀ ਨੂੰ ਯਕੀਨੀ ਬਣਾਉਣਗੇ।” ਰੇਲਵੇ ਅਤੇ ਮੈਟਰੋ ਸਟੇਸ਼ਨਾਂ ਅਤੇ ਬੱਸ ਅੱਡਿਆਂ ’ਤੇ ਵਾਧੂ ਪੁਲੀਸ ਅਤੇ ਅਰਧ ਸੈਨਿਕ ਬਲ ਤਾਇਨਾਤ ਕੀਤੇ ਗਏ ਹਨ ਕਿਉਂਕਿ ਕਿਸਾਨ ਰੇਲਾਂ ਅਤੇ ਬੱਸਾਂ ਰਾਹੀਂ ਦਿੱਲੀ ਆਉਣਗੇ। ਏਡੀਸੀਪੀ (ਸ਼ਾਹਦਰਾ) ਰਾਜੀਵ ਕੁਮਾਰ ਨੇ ਦੱਸਿਆ ਕਿ ਦਿੱਲੀ ਵਿੱਚ ਕਿਸਾਨਾਂ ਦੇ ਮਾਰਚ ਦੇ ਮੱਦੇਨਜ਼ਰ ਸੁਰੱਖਿਆ ਸਖ਼ਤ ਕਰ ਦਿੱਤੀ ਹੈ ਅਤੇ ਬਲ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਕਸ਼ਮੀਰੀ ਗੇਟ, ਆਨੰਦ ਵਿਹਾਰ ਤੇ ਸਰਾਏ ਕਾਲੇ ਖਾਂ ਬੱਸ ਅੱਡਿਆਂ ’ਤੇ ਸੁਰੱਖਿਆ ਵਧਾ ਦਿੱਤੀ ਹੈ। ਅਧਿਕਾਰੀ ਨੇ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਆਵਾਜਾਈ ਪ੍ਰਭਾਵਿਤ ਨਾ ਹੋ।
ਦਿੱਲੀ ਪੁਲੀਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਦਿੱਲੀ ਵਿੱਚ ਪਹਿਲਾਂ ਤੋਂ ਹੀ ਧਾਰਾ 144 ਲਾਗੂ ਹੈ। ਉਹ ਇੱਥੇ ਕਿਧਰੇ ਵੀ ਸਭਾ ਜਾਂ ਕੋਈ ਪ੍ਰੋਗਰਾਮ ਨਹੀਂ ਹੋਣ ਦੇਣਗੇ। ਇਸ ਦੌਰਾਨ ਕੇਂਦਰੀ ਦਿੱਲੀ ਦੇ ਰਹਿਣ ਵਾਲੇ ਇਕ ਵਿਅਕਤੀ ਨੇ ਕਿਹਾ, ‘‘ਮੈਂ ਕਿਸੇ ਕੰਮ ਤੋਂ ਚੰਡੀਗੜ੍ਹ ਜਾ ਰਿਹਾ ਸੀ। ਆਜ਼ਾਦਪੁਰ ਅਤੇ ਸਿੰਘੂ ਬਾਰਡਰ ’ਤੇ ਬਹੁਤ ਲੰਮਾ ਜਾਮ ਲੱਗ ਗਿਆ। ਦਿੱਲੀ ਪਾਰ ਕਰਨ ਵਿੱਚ ਮੈਨੂੰ ਕਈ ਘੰਟੇ ਲੱਗੇ।

Advertisement

Advertisement
Author Image

joginder kumar

View all posts

Advertisement
Advertisement
×