For the best experience, open
https://m.punjabitribuneonline.com
on your mobile browser.
Advertisement

ਅਕਾਲ ਤਖ਼ਤ ’ਤੇ ਸੰਪੂਰਨ ਹੋਈ ਪੈਦਲ ਸ਼ਬਦ ਚੌਕੀ ਯਾਤਰਾ

06:51 AM Nov 12, 2023 IST
ਅਕਾਲ ਤਖ਼ਤ ’ਤੇ ਸੰਪੂਰਨ ਹੋਈ ਪੈਦਲ ਸ਼ਬਦ ਚੌਕੀ ਯਾਤਰਾ
ਪੈਦਲ ਸ਼ਬਦ ਚੌਕੀ ਯਾਤਰਾ ਦਾ ਸਵਾਗਤ ਕਰਦੇ ਹੋਏ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਤੇ ਬਾਬਾ ਅਵਤਾਰ ਸਿੰਘ ਸੁਰ ਸਿੰਘ ਤੇ ਹੋਰ।
Advertisement

ਜਗਤਾਰ ਲਾਂਬਾ
ਅੰਮ੍ਰਿਤਸਰ, 11 ਨਵੰਬਰ
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 10 ਸਤੰਬਰ ਨੂੰ ਬੰਦੀ ਛੋੜ ਦਿਵਸ ਨੂੰ ਸਮਰਪਿਤ ਆਰੰਭ ਹੋਈ ਤੀਜੀ ਪੈਦਲ ਸ਼ਬਦ ਚੌਕੀ ਯਾਤਰਾ ਕਿਲ੍ਹਾ ਗਵਾਲੀਅਰ ਦੇ ਗੁਰਦੁਆਰਾ ਬੰਦੀ ਛੋੜ ਸਾਹਿਬ ਤੋਂ ਦਰਸ਼ਨ ਕਰਕੇ ਵਾਪਸ ਅੰਮ੍ਰਿਤਸਰ ਪਰਤ ਆਈ ਹੈ ਅਤੇ ਸ੍ਰੀ ਅਕਾਲ ਤਖ਼ਤ ਵਿਖੇ ਪੁੱਜ ਕੇ ਅਰਦਾਸ ਕਰਨ ਉਪਰੰਤ ਇਹ ਯਾਤਰਾ ਸੰਪੂਰਨ ਹੋ ਗਈ ਹੈ। ਗਵਾਲੀਅਰ ਤੋਂ ਚਲੀ ਇਸ ਸ਼ਬਦ ਚੌਕੀ ਯਾਤਰਾ ਦਾ ਅੱਜ ਇਥੇ ਨਿਹੰਗ ਜਥੇਬੰਦੀ ਬੁੱਢਾ ਦਲ ਵਲੋਂ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਬੁੱਢਾ ਦਲ ਵਿਖੇ ਪੁੱਜਣ ’ਤੇ ਸੰਤ ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ, ਤਰਨਾਦਲ ਬਾਬਾ ਬਿੰਧੀਚੰਦ ਸਾਹਿਬ ਸੁਰਸਿੰਘ ਦੇ ਮੁਖੀ ਬਾਬਾ ਅਵਤਾਰ ਸਿੰਘ ਤੇ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਭਗਤ ਸਿੰਘ, ਬਾਬਾ ਇੰਦਰਬੀਰ ਸਿੰਘ ਸਤਲਾਣੀ ਸਾਹਿਬ ਵਾਲਿਆਂ, ਸਮੇਤ ਪ੍ਰਮੁੱਖ ਧਾਰਮਿਕ ਸ਼ਖ਼ਸੀਅਤਾਂ ਵੱਲੋਂ ਪੈਦਲ ਚੌਕੀ ਦੇ ਨਿਸ਼ਾਨ ਸਾਹਿਬ ਤੇ ਮੁਖੀ ਪ੍ਰਬੰਧਕਾਂ ਨੂੰ ਸਿਰੋਪਾ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਦਿਲਜੀਤ ਸਿੰਘ ਬੇਦੀ ਅਤੇ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਨੇ ਦੱਸਿਆ ਕਿ ਇਹ ਤੀਜੀ ਪੈਦਲ ਯਾਤਰਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 10 ਸਤੰਬਰ ਨੂੰ ਸਜਾਈ ਗਈ ਸੀ ਤੇ ਕਿਲ੍ਹਾ ਗਵਾਲੀਅਰ ਦੇ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮਾਂ ਵਿਚ ਸ਼ਿਰਕਤ ਕਰਕੇ ਇਹ ਯਾਤਰਾ ਵੱਖ-ਵੱਖ ਸੂਬਿਆਂ ਤੋਂ ਹੁੰਦੀ ਹੋਈ ਬੰਦੀ ਛੋੜ ਦਿਵਸ ਤੋਂ ਪਹਿਲਾਂ ਅੰਮ੍ਰਿਤਸਰ ਪਹੁੰਚੀ ਹੈ। ਇਸ ਮੌਕੇ ਬਾਬਾ ਮੱਘਰ ਸਿੰਘ ਮੁੱਖ ਗ੍ਰੰਥੀ ਬੁੱਢਾ ਦਲ , ਪਰਮਜੀਤ ਸਿੰਘ ਬਾਜਵਾ ਮੈਨੇਜ਼ਰ, ਬਾਬਾ ਗੁਰਲਾਲ ਸਿੰਘ ਗ੍ਰੰਥੀ, ਬਾਬਾ ਅਮਰੀਕ ਸਿੰਘ ਗ੍ਰੰਥੀ, ਬਾਬਾ ਮੋਹਣ ਸਿੰਘ ਗ੍ਰੰਥੀ, ਗਗਨਦੀਪ ਸਿੰਘ, ਤੇ ਜਗਦੀਸ਼ ਸਿੰਘ ਵਾਲੀਆ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਹਾਜ਼ਰ ਸਨ।

Advertisement

Advertisement
Author Image

joginder kumar

View all posts

Advertisement
Advertisement
×