For the best experience, open
https://m.punjabitribuneonline.com
on your mobile browser.
Advertisement

ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਕੰਧ ਪੱਤ੍ਰਿਕਾ ਮੁਕਾਬਲੇ

07:47 AM Apr 24, 2024 IST
ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਕੰਧ ਪੱਤ੍ਰਿਕਾ ਮੁਕਾਬਲੇ
Advertisement

ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 23 ਅਪਰੈਲ
ਸਥਾਨਕ ਸਰਕਾਰੀ ਬ੍ਰਿਜਿੰਦਰਾ ਕਾਲਜ ਵਿਖੇ ਕੰਧ ਪੱਤ੍ਰਿਕਾ ਮੁਕਾਬਲੇ ਕਰਵਾਏ ਗਏ। ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਕਾਲਜ ਯੂਨਿਟ ਦੇ ਕਨਵੀਨਰ ਡਾ. ਗਗਨਦੀਪ ਕੌਰ ਨੇ ਦੱਸਿਆ ਕਿ ਅਪਰੈਲ ਮਹੀਨੇ ਦੀ ਕੰਧ ਪੱਤ੍ਰਿਕਾ ਦਾ ਵਿਸ਼ਾ ਵਿਸਾਖੀ ਅਤੇ ਖਾਲਸਾ ਪੰਥ ਦੀ ਸਾਜਨਾ ਨਾਲ ਸੰਬਧਿਤ ਸੀ। ਉਨ੍ਹਾਂ ਦੱਸਿਆ ਕਿ ਕੰਧ ਪੱਤ੍ਰਿਕਾ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਊਰਜਾ ਨੂੰ ਚੰਗੇ ਪਾਸੇ ਲਾਉਣ ਦੇ ਨਾਲ-ਨਾਲ ਸਿੱਖ ਇਤਿਹਾਸ ਬਾਰੇ ਜਾਣਕਾਰੀ ਦੇਣਾ ਹੈ। ਇਸ ਮੁਕਾਬਲੇ ਵਿੱਚ ਵੱਖ-ਵੱਖ ਵਿਭਾਗਾਂ ਦੇ 20 ਵਿਦਿਆਰਥੀਆਂ ਨੇ ਭਾਗ ਲਿਆ। ਪ੍ਰੋ. ਸੁਖਜੀਤ ਸਿੰਘ ਨੇ ਨਤੀਜੇ ਘੋਸ਼ਿਤ ਕਰਦੇ ਹੋਏ ਦੱਸਿਆ ਕਿ ਯੋਗਿੰਦਰ ਸਿੰਘ ਨੇ ਪਹਿਲਾ, ਖੁਸ਼ਮੀਤ ਕੌਰ ਅਤੇ ਲਵਜੋਤ ਕੌਰ ਨੇ ਦੂਜਾ ਸਥਾਨ ਅਤੇ ਪਿੰਕੀ ਨਿਸ਼ਾਦ ਨੇ ਤੀਜਾ ਸਥਾਨ ਹਾਸਿਲ ਕੀਤਾ। ਜੇਤੂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਰਾਜੇਸ਼ ਕੁਮਾਰ, ਯੂਥ ਕੋਆਰਡੀਨੇਟਰ ਡਾ.ਰਾਜੇਸ਼ ਮੋਹਨ ਅਤੇ ਡਾ. ਪੂਜਾ ਭੱਲਾ ਨੇ ਮੈਡਲ ਪਾ ਕੇ ਸਨਮਾਨਿਤ ਕੀਤਾ। ਪ੍ਰਿੰਸੀਪਲ ਰਾਜੇਸ਼ ਕੁਮਾਰ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਵਿੱਚ ਭਾਗ ਲੈਣ ਨਾਲ, ਜਿੱਥੇ ਸਮੁੱਚੀ ਸ਼ਖ਼ਸੀਅਤ ਵਿੱਚ ਨਿਖਾਰ ਆਵੇਗਾ, ਉੱਥੇ ਭਾਰਤ ਦੇ ਇਤਿਹਾਸ ਬਾਰੇ ਜਾਣਕਾਰੀ ਪ੍ਰਾਪਤ ਹੋਵੇਗੀ।

Advertisement

Advertisement
Author Image

sukhwinder singh

View all posts

Advertisement
Advertisement
×