ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੁਖਬੀਰ ਨੂੰ ਬਚਾਉਣਾ ਚਾਹੁੰਦੇ ਨੇ ਵਲਟੋਹਾ: ਢੀਂਡਸਾ

09:07 AM Oct 20, 2024 IST

ਰਮੇਸ਼ ਭਾਰਦਵਾਜ
ਲਹਿਰਾਗਾਗਾ 19 ਅਕਤੂਬਰ
ਸਾਬਕਾ ਵਿੱਤ ਮੰਤਰੀ ਅਕਾਲੀ ਦਲ ਸੁਧਾਰ ਲਹਿਰ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਵੱਲੋਂ ਸਿੰਘ ਸਾਹਿਬਾਨ ਵਿਰੁੱਧ ਕੀਤੀ ਜਾ ਰਹੀ ਬਿਆਨਬਾਜ਼ੀ ਅਤੇ ਕਥਿਤ ਧਮਕੀਆਂ ਸੁਖਬੀਰ ਸਿੰਘ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਇਹ ਗੱਲ ਅੱਜ ਹਲਕੇ ਦੇ ਭਾਜਪਾ ਆਗੂ ਮੁਕੇਸ਼ ਕੁਮਾਰ ਗੁਰਨੇ ਦੇ ਪਿਤਾ ਅਤੇ ਪਤਨੀ ਦੀ ਮੌਤ ’ਤੇ ਦੁੱਖ ਸਾਂਝਾ ਕਰਨ ਮਗਰੋਂ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਆਖੀ।
ਢੀਂਡਸਾ ਨੇ ਕਿਹਾ ਕਿ ਇਸ ਮਾਮਲੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਦੀ ਚੁੱਪ ਕਈ ਸਵਾਲ ਖੜ੍ਹੇ ਕਰਦੀ ਹੈ, ਜਦੋਂ ਕਿ ਉਨ੍ਹਾਂ ਨੇ ਸਿੰਘ ਸਾਹਿਬਾਨ ਦੇ ਹੁਕਮ ਦੀ ਪਾਲਣਾ ਕਰਨੀ ਹੁੰਦੀ ਹੈ ਪਰ ਅਜਿਹਾ ਨਹੀਂ ਹੋ ਰਿਹਾ। ਢੀਂਡਸਾ ਨੇ ਕਿਹਾ,‘ਸਿੰਘ ਸਾਹਿਬਾਨ ਦੇ ਹੁਕਮ ਅਨੁਸਾਰ ਵਿਰਸਾ ਸਿੰਘ ਵਲਟੋਹਾ ਨੂੰ 10 ਸਾਲ ਲਈ ਅਕਾਲੀ ਦਲ ’ਚੋਂ ਪਾਰਟੀ ’ਚੋਂ ਕੱਢਣਾ ਚਾਹੀਦਾ ਹੈ ਤਾਂ ਜੋ ਪਾਰਟੀ ਮਜ਼ਬੂਤ ਹੋ ਸਕੇ। ਸੁਖਬੀਰ ਬਾਦਲ ਤੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਚੁੱਪ ਸਪੱਸ਼ਟ ਕਰਦੀ ਹੈ ਕਿ ਬਾਦਲ ਪਰਿਵਾਰ ਸ਼੍ਰੋਮਣੀ ਕਮੇਟੀ ਨੂੰ ਆਪਣੇ ਨਿੱਜੀ ਹਿੱਤਾਂ ਲਈ ਵਤਰਣਾ ਚਾਹੁੰਦਾ ਹੈ।’’ ਇਸ ਦੌਰਾਨ ਉਨ੍ਹਾਂ ਸਪੱਸ਼ਟ ਕੀਤਾ ਕਿ 28 ਅਕਤੂਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਲਈ ਹੋਣ ਲਈ ਚੋਣ ’ਚ ਬੀਬੀ ਜਗੀਰ ਕੌਰ ਅਕਾਲੀ ਦਲ ਸੁਧਾਰ ਵੱਲੋਂ ਪ੍ਰਧਾਨ ਦੇ ਅਹੁਦੇ ਲਈ ਉਮੀਦਵਾਰ ਹੋਣਗੇ। ਇਸ ਮੌਕੇ ਉਨ੍ਹਾਂ ਨੇ ਸੂਬੇ ਦੀ ‘ਆਪ’ ਸਰਕਾਰ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਚੁੱਕੇ।

Advertisement

Advertisement