For the best experience, open
https://m.punjabitribuneonline.com
on your mobile browser.
Advertisement

ਉਪ ਮੁੱਖ ਮੰਤਰੀ ਦਾ ਅਹੁਦਾ ਛੱਡਣਾ ਚਾਹੁੰਦਾ ਹਾਂ: ਫੜਨਵੀਸ

07:36 PM Jun 05, 2024 IST
ਉਪ ਮੁੱਖ ਮੰਤਰੀ ਦਾ ਅਹੁਦਾ ਛੱਡਣਾ ਚਾਹੁੰਦਾ ਹਾਂ  ਫੜਨਵੀਸ
ਮੁੰਬਈ ਵਿੱਚ ਭਾਜਪਾ ਦਫ਼ਤਰ ’ਚ ਪ੍ਰੈੱਸ ਕਾਨਫਰੰਸ ਦੌਰਾਨ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ। -ਫੋਟੋ: ਪੀਟੀਆਈ
Advertisement

ਮੁੰਬਈ, 5 ਜੂਨ
ਲੋਕ ਸਭਾ ਚੋਣਾਂ ਵਿੱਚ ਮਹਾਰਾਸ਼ਟਰ ’ਚ ਭਾਰਤੀ ਜਨਤਾ ਪਾਰਟੀ ਦੀਆਂ ਸੰਸਦੀ ਸੀਟਾਂ ਦੀ ਗਿਣਤੀ 23 ਤੋਂ ਘੱਟ ਕੇ 9 ’ਤੇ ਪਹੁੰਚਣ ਮਗਰੋਂ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਅੱਜ ਅਹੁਦਾ ਛੱਡਣ ਦੀ ਪੇਸ਼ਕਸ਼ ਕੀਤੀ ਹੈ ਤਾਂ ਜੋ ਉਹ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਦੇ ਕੰਮਾਂ ’ਤੇ ਪੂਰੀ ਤਰ੍ਹਾਂ ਧਿਆਨ ਦੇ ਸਕਣ। ਫੜਨਵੀਸ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ, ‘‘ਮਹਾਰਾਸ਼ਟਰ ਵਿੱਚ ਨਤੀਜਿਆਂ ਲਈ ਮੈਂ ਜ਼ਿੰਮੇਵਾਰੀ ਲੈਂਦੇ ਹਾਂ। ਮੈਂ ਪਾਰਟੀ ਦੀ ਲੀਡਰਸ਼ਿਪ ਨੂੰ ਬੇਨਤੀ ਕਰਦਾ ਹਾਂ ਕਿ ਮੈਨੂੰ ਸਰਕਾਰ ਵਿਚਲੀ ਜ਼ਿੰਮੇਵਾਰੀ ਤੋਂ ਮੁਕਤ ਕੀਤਾ ਜਾਵੇ ਤਾਂ ਜੋ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੂਰਾ ਸਮਾਂ ਮੈਂ ਪਾਰਟੀ ਲਈ ਕੰਮ ਕਰ ਸਕਾਂ।’’ ਜ਼ਿਕਰਯੋਗ ਹੈ ਕਿ ਸੂਬੇ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਛੇ ਮਹੀਨੇ ਤੋਂ ਵੀ ਘੱਟ ਸਮਾਂ ਰਹਿ ਗਿਆ ਹੈ।
ਉੱਧਰ, ਇਸ ਬਾਰੇ ਗੱਲ ਕਰਨ ’ਤੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਕਿਹਾ, ‘‘ਹਾਰ ਦੀ ਜ਼ਿੰਮੇਵਾਰੀ ਤਿੰਨੋਂ ਪਾਰਟੀਆਂ ਦੀ ਹੈ, ਕਿਉਂਕਿ ਅਸੀਂ ਮਿਲ ਕੇ ਕੰਮ ਕੀਤਾ ਸੀ।’’    -ਪੀਟੀਆਈ

Advertisement

ਫੜਨਵੀਸ ਵੱਲੋਂ ਅਸਤੀਫੇ ਦੀ ਪੇਸ਼ਕਸ਼ ਇਕ ਡਰਾਮਾ: ਕਾਂਗਰਸ
ਦੂਜੇ ਪਾਸੇ ਲੋਕ ਸਭਾ ਚੋਣਾਂ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਅਤੇ ਹੋਰ ਭਾਈਵਾਲ ਪਾਰਟੀਆਂ ਨੂੰ ਲੱਗੇ ਝਟਕੇ ਮਗਰੋਂ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਵੱਲੋਂ ਕੀਤੀ ਗਈ ਅਸਤੀਫੇ ਦੀ ਪੇਸ਼ਕਸ਼ ਨੂੰ ਕਾਂਗਰਸ ਨੇ ‘ਡਰਾਮਾ’ ਕਰਾਰ ਦਿੱਤਾ ਹੈ। ਸੂਬਾ ਕਾਂਗਰਸ ਦੇ ਤਰਜਮਾਨ ਅਤੁਲ ਲੌਂਧੇ ਨੇ ਕਿਹਾ ਕਿ ਜੇ ਕਿਸੇ ਨੂੰ ਅਸਤੀਫਾ ਦੇਣਾ ਚਾਹੀਦਾ ਹੈ ਤਾਂ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਨ। ਉਨ੍ਹਾਂ ਕਿਹਾ, ‘‘ਫੜਨਵੀਸ ਇਕ ‘ਗੈਰ-ਸੰਵਿਧਾਨਕ ਸਰਕਾਰ ਚਲਾ ਰਹੇ ਹਨ ਅਤੇ ਉਨ੍ਹਾਂ ਜਨਤਕ ਤੌਰ ’ਤੇ ਮੰਨਿਆ ਹੈ ਕਿ ਉਨ੍ਹਾਂ ਦੋ ਪਾਰਟੀਆਂ ਦੀ ਸਰਕਾਰ ਡੇਗ ਕੇ ਸੱਤਾ ਵਿੱਚ ਵਾਪਸੀ ਕੀਤੀ ਹੈ।’’

Advertisement

Advertisement
Author Image

Advertisement