ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਉਪ ਮੁੱਖ ਮੰਤਰੀ ਦਾ ਅਹੁਦਾ ਛੱਡਣਾ ਚਾਹੁੰਦਾ ਹਾਂ: ਫੜਨਵੀਸ

06:34 AM Jun 06, 2024 IST
featuredImage featuredImage

ਮੁੰਬਈ, 5 ਜੂਨ
ਲੋਕ ਸਭਾ ਚੋਣਾਂ ਵਿੱਚ ਮਹਾਰਾਸ਼ਟਰ ’ਚ ਭਾਰਤੀ ਜਨਤਾ ਪਾਰਟੀ ਦੀਆਂ ਸੰਸਦੀ ਸੀਟਾਂ ਦੀ ਗਿਣਤੀ 23 ਤੋਂ ਘਟ ਕੇ 9 ’ਤੇ ਪਹੁੰਚਣ ਮਗਰੋਂ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਅੱਜ ਅਹੁਦਾ ਛੱਡਣ ਦੀ ਪੇਸ਼ਕਸ਼ ਕੀਤੀ ਹੈ ਤਾਂ ਜੋ ਉਹ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਦੇ ਕੰਮਾਂ ’ਤੇ ਪੂਰੀ ਤਰ੍ਹਾਂ ਧਿਆਨ ਦੇ ਸਕਣ। ਫੜਨਵੀਸ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ, ‘‘ਮਹਾਰਾਸ਼ਟਰ ਵਿੱਚ ਨਤੀਜਿਆਂ ਲਈ ਮੈਂ ਜ਼ਿੰਮੇਵਾਰੀ ਲੈਂਦੇ ਹਾਂ। ਮੈਂ ਪਾਰਟੀ ਦੀ ਲੀਡਰਸ਼ਿਪ ਨੂੰ ਬੇਨਤੀ ਕਰਦਾ ਹਾਂ ਕਿ ਮੈਨੂੰ ਸਰਕਾਰ ਵਿਚਲੀ ਜ਼ਿੰਮੇਵਾਰੀ ਤੋਂ ਮੁਕਤ ਕੀਤਾ ਜਾਵੇ ਤਾਂ ਜੋ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੂਰਾ ਸਮਾਂ ਮੈਂ ਪਾਰਟੀ ਲਈ ਕੰਮ ਕਰ ਸਕਾਂ।’’ ਜ਼ਿਕਰਯੋਗ ਹੈ ਕਿ ਸੂਬੇ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਛੇ ਮਹੀਨੇ ਤੋਂ ਵੀ ਘੱਟ ਸਮਾਂ ਰਹਿ ਗਿਆ ਹੈ।
ਲੋਕ ਸਭਾ ਚੋਣਾਂ ਸਬੰਧੀ ਇਕ ਸਮੀਖਿਆ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਫੜਨਵੀਸ ਨੇ ਕਿਹਾ, ‘‘ਇਨ੍ਹਾਂ ਚੋਣ ਨਤੀਜਿਆਂ ਦੀ ਸਾਰੀ ਜ਼ਿੰਮੇਵਾਰੀ ਮੇਰੀ ਹੈ। ਮੈਂ ਇਹ ਮੰਨਦਾ ਹਾਂ ਕਿ ਇਸ ਸਾਰੇ ਵਿੱਚ ਕਿਤੇ ਨਾ ਕਿਤੇ ਮੇਰੀ ਕਮੀ ਰਹੀ ਹੈ ਅਤੇ ਇਹ ਸਾਰੀਆਂ ਕਮੀਆਂ ਦੂਰ ਕਰਨ ਲਈ ਮੈਂ ਹਰ ਸੰਭਵ ਕਰਨ ਜਾ ਰਿਹਾ ਹਾਂ। ਮੈਂ ਜਲਦੀ ਹੀ ਭਾਜਪਾ ਦੇ ਸੀਨੀਅਰ ਆਗੂਆਂ ਨੂੰ ਮਿਲਣ ਵਾਸਤੇ ਜਾ ਰਿਹਾ ਹਾਂ ਅਤੇ ਉਹ ਜੋ ਵੀ ਕਹਿਣਗੇ ਮੈਂ ਉਹੀ ਕਰਾਂਗਾ।’’ ਲੋਕ ਸਭਾ ਚੋਣਾਂ ਦੇ ਆਏ ਨਤੀਜਿਆਂ ਤੋਂ ਇਕ ਦਿਨ ਬਾਅਦ ਇਹ ਮੀਟਿੰਗ ਕੀਤੀ ਗਈ ਜਿਸ ਵਿੱਚ ਪਾਰਟੀ ਦੇ ਸੂਬਾ ਪ੍ਰਧਾਨ ਚੰਦਰਸ਼ੇਖਰ ਬਾਵਨਕੁਲੇ ਸਣੇ ਭਾਜਪਾ ਦੇ ਚੋਟੀ ਦੇ ਆਗੂ ਸ਼ਾਮਲ ਹੋਏ। ਮੀਟਿੰਗ ਵਿੱਚ ਪ੍ਰਮੁੱਖ ਏਜੰਡਾ ਪਾਰਟੀ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨਾ ਅਤੇ ਭਵਿੱਖ ਦੀ ਰਣਨੀਤੀ ਬਾਰੇ ਚਰਚਾ ਕਰਨਾ ਸੀ। -ਪੀਟੀਆਈ

Advertisement

ਫੜਨਵੀਸ ਵੱਲੋਂ ਅਸਤੀਫੇ ਦੀ ਪੇਸ਼ਕਸ਼ ਇਕ ਡਰਾਮਾ: ਕਾਂਗਰਸ

ਦੂਜੇ ਪਾਸੇ ਲੋਕ ਸਭਾ ਚੋਣਾਂ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਅਤੇ ਹੋਰ ਭਾਈਵਾਲ ਪਾਰਟੀਆਂ ਨੂੰ ਲੱਗੇ ਝਟਕੇ ਮਗਰੋਂ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਵੱਲੋਂ ਕੀਤੀ ਗਈ ਅਸਤੀਫੇ ਦੀ ਪੇਸ਼ਕਸ਼ ਨੂੰ ਕਾਂਗਰਸ ਨੇ ‘ਡਰਾਮਾ’ ਕਰਾਰ ਦਿੱਤਾ ਹੈ। ਸੂਬਾ ਕਾਂਗਰਸ ਦੇ ਤਰਜਮਾਨ ਅਤੁਲ ਲੌਂਧੇ ਨੇ ਕਿਹਾ ਕਿ ਜੇ ਕਿਸੇ ਨੂੰ ਅਸਤੀਫਾ ਦੇਣਾ ਚਾਹੀਦਾ ਹੈ ਤਾਂ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਨ। ਉਨ੍ਹਾਂ ਕਿਹਾ, ‘‘ਫੜਨਵੀਸ ਇਕ ‘ਗੈਰ-ਸੰਵਿਧਾਨਕ ਸਰਕਾਰ ਚਲਾ ਰਹੇ ਹਨ ਅਤੇ ਉਨ੍ਹਾਂ ਜਨਤਕ ਤੌਰ ’ਤੇ ਮੰਨਿਆ ਹੈ ਕਿ ਉਨ੍ਹਾਂ ਦੋ ਪਾਰਟੀਆਂ ਦੀ ਸਰਕਾਰ ਡੇਗ ਕੇ ਸੱਤਾ ਵਿੱਚ ਵਾਪਸੀ ਕੀਤੀ ਹੈ।’’ -ਪੀਟੀਆਈ

Advertisement
Advertisement