Waqf Amendment Bill: 'ਆਪ' ਵਿਧਾਇਕ ਅਮਾਨਤੁੱਲਾ ਖਾਨ ਨੇ ਵਕਫ਼ ਸੋਧ ਬਿੱਲ ਵਿਰੁੱਧ ਸੁਪਰੀਮ ਕੋਰਟ ਦਾ ਰੁਖ਼ ਕੀਤਾ
ਨਵੀਂ ਦਿੱਲੀ, 5 ਅਪ੍ਰੈਲ
Waqf Amendment Bill: ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲਾ ਖਾਨ ਨੇ ਵਕਫ਼ (ਸੋਧ) ਬਿੱਲ, 2025 ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ। ਆਪਣੀ ਪਟੀਸ਼ਨ ਵਿਚ ਖਾਨ ਨੇ ਮੰਗ ਕੀਤੀ ਕਿ ਵਕਫ਼ (ਸੋਧ) ਬਿੱਲ ਨੂੰ ਅਸੰਵਿਧਾਨਕ ਅਤੇ ਸੰਵਿਧਾਨ ਦੇ ਅਨੁਛੇਦ 14, 15, 21, 25, 26, 29, 30 ਅਤੇ 300-ਏ ਦੀ ਉਲੰਘਣਾ ਕਰਨ ਵਾਲਾ ਘੋਸ਼ਿਤ ਕੀਤਾ ਜਾਵੇ ਅਤੇ ਇਸਨੂੰ ਖਤਮ ਕਰਨ ਲਈ ਨਿਰਦੇਸ਼ ਦਿੱਤੇ ਜਾਣ ਦੀ ਮੰਗ ਕੀਤੀ।
ਖਾਨ ਦੀ ਪਟੀਸ਼ਨ ਵਿਚ ਕਿਹਾ ਗਿਆ ਹੈ, "ਇਹ ਬਿੱਲ ਸੰਵਿਧਾਨ ਦੇ ਅਨੁਛੇਦ 14, 15, 21, 25, 26, 29, 30 ਅਤੇ 300-ਏ ਦੇ ਤਹਿਤ ਦਿੱਤੇ ਗਏ ਮੌਲਿਕ ਅਧਿਕਾਰਾਂ ਦੀ ਉਲੰਘਣਾ ਕਰਦਾ ਹੈ। ਇਹ ਮੁਸਲਮਾਨਾਂ ਦੀ ਧਾਰਮਿਕ ਅਤੇ ਸੱਭਿਆਚਾਰਕ ਖੁਦਮੁਖਤਿਆਰੀ ਨੂੰ ਘਟਾਉਂਦਾ ਹੈ, ਮਨਮਾਨੇ ਕਾਰਜਕਾਰੀ ਦਖਲਅੰਦਾਜ਼ੀ ਨੂੰ ਸਮਰੱਥ ਬਣਾਉਂਦਾ ਹੈ ਅਤੇ ਘੱਟ ਗਿਣਤੀਆਂ ਨੂੰ ਉਨ੍ਹਾਂ ਦੇ ਧਾਰਮਿਕ ਅਤੇ ਚੈਰੀਟੇਬਲ ਸੰਸਥਾਵਾਂ ਦੇ ਪ੍ਰਬੰਧਨ ਦੇ ਅਧਿਕਾਰਾਂ ਨੂੰ ਕਮਜ਼ੋਰ ਕਰਦਾ ਹੈ।’’
ਸ਼ੁੱਕਰਵਾਰ ਨੂੰ ਕਾਂਗਰਸ ਸੰਸਦ ਮੈਂਬਰ ਮੁਹੰਮਦ ਜਾਵੇਦ ਅਤੇ ਏਆਈਐੱਮਆਈਐੱਮ ਦੇ ਪ੍ਰਧਾਨ ਅਸਦੂਦੀਨ ਓਵਾਇਸੀ ਨੇ ਵਕਫ਼ (ਸੋਧ) ਬਿੱਲ, 2025 ਦੀ ਵੈਧਤਾ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ, ਜਿਸ ਵਿੱਚ ਕਿਹਾ ਗਿਆ ਕਿ ਇਹ ਸੰਵਿਧਾਨਕ ਪ੍ਰਬੰਧਾਂ ਦੀ ਉਲੰਘਣਾ ਕਰਦਾ ਹੈ।
ਜ਼ਿਕਰਯੋਗ ਹੈ ਕਿ ਬਿੱਲ ਨੂੰ ਰਾਜ ਸਭਾ ਵਿੱਚ 128 ਮੈਂਬਰਾਂ ਨੇ ਹੱਕ ਵਿੱਚ ਅਤੇ 95 ਨੇ ਵਿਰੋਧ ਵਿੱਚ ਵੋਟਿੰਗ ਕਰਕੇ ਪਾਸ ਕੀਤਾ ਗਿਆ ਸੀ। ਇਸ ਤੋਂ ਇਲਾਵਾ ਲੋਕ ਸਭਾ ਵਿਚ 288 ਮੈਂਬਰਾਂ ਨੇ ਬਿੱਨ ਦੇ ਸਮਰਥਨ ਵਿਚ ਅਤੇ 232 ਮੈਂਬਰਾਂ ਨੇ ਵਿਰੋਧ ਵਿੱਚ ਵੋਟ ਕੀਤੀ ਸੀ। -ਪੀਟੀਆਈ