For the best experience, open
https://m.punjabitribuneonline.com
on your mobile browser.
Advertisement

ਵਕਫ਼ ਬਿੱਲ: ਦੂਬੇ ਨੇ ਪ੍ਰਤੀਕਿਰਿਆਵਾਂ ਦੀ ਗਿਣਤੀ ’ਤੇ ਸਵਾਲ ਉਠਾਏ

11:07 PM Sep 25, 2024 IST
ਵਕਫ਼ ਬਿੱਲ  ਦੂਬੇ ਨੇ ਪ੍ਰਤੀਕਿਰਿਆਵਾਂ ਦੀ ਗਿਣਤੀ ’ਤੇ ਸਵਾਲ ਉਠਾਏ
ਭਾਜਪਾ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ।
Advertisement

ਨਵੀਂ ਦਿੱਲੀ, 25 ਸਤੰਬਰ

Advertisement

ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਨੇ ਵਕਫ਼ (ਸੋਧ) ਬਿੱਲ ’ਤੇ ਵਿਚਾਰ ਕਰ ਰਹੀ ਸੰਸਦੀ ਕਮੇਟੀ ਨੂੰ ਮਿਲੀਆਂ ਕਰੀਬ 1.25 ਕਰੋੜ ਪ੍ਰਤੀਕਿਰਿਆਵਾਂ ਨੂੰ ਲੈ ਕੇ ਚਿੰਤਾ ਜ਼ਾਹਿਰ ਕਰਦੇ ਹੋਏ ਕਿਹਾ ਕਿ ਇਨ੍ਹਾਂ ਦੇ ਸਰੋਤ ਦੀ ਗ੍ਰਹਿ ਮੰਤਰਾਲੇ ਪੱਧਰ ’ਤੇ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਸ਼ੱਕ ਜ਼ਾਹਿਰ ਕੀਤਾ ਹੈ ਕਿ ਐਨੀ ਵੱਡੀ ਗਿਣਤੀ ਵਿੱਚ ਪ੍ਰਤੀਕਿਰਿਆਵਾਂ ਮਿਲਣ ਦੇ ਪਿੱਛੇ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈਐੱਸਆਈ ਅਤੇ ਚੀਨ ਦੀ ਭੂਮਿਕਾ ਹੋ ਸਕਦੀ ਹੈ। ਦੂਬੇ ਨੇ ਕਮੇਟੀ ਦੇ ਪ੍ਰਧਾਨ ਜਗਦੰਬਿਕਾ ਪਾਲ ਨੂੰ ਲਿਖੇ ਪੱਤਰ ਵਿੱਚ ਕਿਹਾ ਕਿ ਇਸ ਜਾਂਚ ਦੇ ਦਾਇਰੇ ਵਿੱਚ ਕੱਟੜਪੰਥੀ ਜਥੇਬੰਦੀਆਂ, ਜ਼ਾਕਿਰ ਨਾਇਕ ਵਰਗੇ ਵਿਅਕਤੀਆਂ ਅਤੇ ਪਾਕਿਸਤਾਨ ਦੀ ਖ਼ੁਫੀਆ ਏਜੰਸੀ ਆਈਐੱਸਆਈ ਤੇ ਚੀਨ ਵਰਗੀਆਂ ਵਿਦੇਸ਼ੀ ਸ਼ਕਤੀਆਂ ਦੇ ਨਾਲ ਹੀ ਉਨ੍ਹਾਂ ਦੇ ਲੁਕਵੇਂ ਨੁਮਾਇੰਦਿਆਂ ਦੀ ਸੰਭਾਵੀ ਭੂਮਿਕਾ ਵੀ ਸ਼ਾਮਲ ਹੋਣੀ ਚਾਹੀਦੀ ਹੈ। ਕਮੇਟੀ ਦੇ ਮੈਂਬਰ ਅਤੇ ਚਾਰ ਵਾਰ ਦੇ ਲੋਕ ਸਭਾ ਮੈਂਬਰ ਦੂਬੇ ਦਾ ਇਹ ਵੀ ਕਹਿਣਾ ਹੈ ਕਿ ਇਸ ’ਤੇ ਤੁਰੰਤ ਧਿਆਨ ਦੇਣ ਦੀ ਲੋੜ ਹੈ ਕਿ ਇਹ ਪ੍ਰਤੀਕਿਰਿਆਵਾਂ ਕਿੱਥੋਂ ਆਈਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਐਨੀਆਂ ਜ਼ਿਆਦਾ ਪ੍ਰਤੀਕਿਰਿਆਵਾਂ ਇਕੱਲੇ ਭਾਰਤ ’ਚੋਂ ਆਉਣੀਆਂ ਅਸੰਭਵ ਹਨ। ਉਨ੍ਹਾਂ ਕਿਹਾ ਕਿ ਇਹ ਇਕ ਚਿੰਤਾ ਵਾਲੀ ਗੱਲ ਦਾ ਸੰਕੇਤ ਹੈ ਜਿਸ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ।

Advertisement

ਇਸੇ ਦੌਰਾਨ ਕਾਂਗਰਸ ਨੇ ਭਾਜਪਾ ਆਗੂ ਨਿਸ਼ੀਕਾਂਤ ਦੂਬੇ ਦੇ ਉਸ ਪੱਤਰ ਨੂੰ ਲੋਕਤੰਤਰ ਦਾ ਮਜ਼ਾਕ ਕਰਾਰ ਦਿੱਤਾ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਵਕਫ਼ (ਸੋਧ) ਬਿੱਲ ’ਤੇ ਸੰਸਦੀ ਕਮੇਟੀ ਕੋਲ ਆਏ ਕਰੀਬ 1.25 ਕਰੋੜ ਪ੍ਰਤੀਕਿਰਿਆਵਾਂ ਦੀ ਜਾਂਚ ਹੋਣੀ ਚਾਹੀਦੀ ਹੈ। ਪਾਰਟੀ ਦੀ ਗੁਜਰਾਤ ਇਕਾਈ ਦੇ ਪ੍ਰਧਾਨ ਸ਼ਕਤੀ ਸਿੰਘ ਗੋਹਿਲ ਨੇ ਇੱਥੇ ਪਾਰਟੀ ਹੈੱਡਕੁਆਰਟਰ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਮੀਡੀਆ ਨਾਲ ਗੱਲਬਾਤ ਦੌਰਾਨ ਦਾਅਵਾ ਕੀਤਾ ਕਿ ਹੋ ਸਕਦਾ ਹੈ ਕਿ ਦੂਬੇ ਜੋ ਦਾਅਵਾ ਕਰ ਰਹੇ ਹਨ ਉਹ ਭਾਜਪਾ ਦੇ ਚਮਚਿਆਂ ਦਾ ਕਾਰਾ ਹੋਵੇ। -ਪੀਟੀਆਈ

Advertisement
Author Image

Advertisement