ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Waqf Bill ਵਕਫ਼ ਬਿੱਲ ਘੱਟਗਿਣਤੀ ਮਾਮਲਿਆਂ ’ਚ ਸਿੱਧੀ ਦਖ਼ਲਅੰਦਾਜ਼ੀ: ਧਾਮੀ

03:39 PM Apr 03, 2025 IST
featuredImage featuredImage

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 3 ਅਪਰੈਲ
Waqf Bill ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੋਕ ਸਭਾ ’ਚ ਪਾਸ ਕੀਤੇ ਵਕਫ਼ ਸੋਧ ਬਿੱਲ ਦਾ ਵਿਰੋਧ ਕਰਦਿਆਂ ਕਿਹਾ ਕਿ ਇਹ ਕੇਂਦਰ ਸਰਕਾਰ ਦਾ ਘੱਟਗਿਣਤੀਆਂ ਨਾਲ ਸਬੰਧਤ ਮਾਮਲਿਆਂ ਵਿਚ ਸਿੱਧਾ ਦਖ਼ਲ ਹੈ। ਉਨ੍ਹਾਂ ਕਿਹਾ ਕਿ ਇਹ ਸੋਧ ਬਿੱਲ ਸਬੰਧਤ ਧਿਰਾਂ ਨੂੰ ਵਿਸ਼ਵਾਸ ਵਿਚ ਲਏ ਬਿਨਾਂ ਲਿਆਂਦਾ ਗਿਆ ਹੈ, ਜਿਸ ਨਾਲ ਵੱਡਾ ਵਿਵਾਦ ਬਣਿਆ ਹੈ।

Advertisement

ਧਾਮੀ ਨੇ ਕਿਹਾ ਕਿ ਇੰਝ ਲੱਗ ਰਿਹਾ ਹੈ ਕਿ ਸਰਕਾਰ ਦੀ ਮਨਸ਼ਾ ਘੱਟਗਿਣਤੀਆਂ ਦੇ ਅਧਿਕਾਰਾਂ ਨੂੰ ਖ਼ਤਮ ਕਰਕੇ ਪ੍ਰਬੰਧਾਂ ਨੂੰ ਆਪਣੇ ਅਨੁਸਾਰ ਚਲਾਉਣ ਦੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਹਮੇਸ਼ਾ ਹੀ ਘੱਟਗਿਣਤੀਆਂ ਦੇ ਹੱਕ-ਹਕੂਕ ਸੁਰੱਖਿਅਤ ਰੱਖਣ ਦੀ ਹਾਮੀ ਰਹੀ ਹੈ ਅਤੇ ਉਹ ਘੱਟਗਿਣਤੀ ਭਾਈਚਾਰੇ ਦੇ ਹੱਕਾਂ ਖਿਲਾਫ਼ ਲਏ ਗਏ ਕਿਸੇ ਵੀ ਫੈਸਲੇ ਦਾ ਵਿਰੋਧ ਕਰਦੀ ਹੈ।

ਧਾਮੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲਾਂ ਵੀ ਘੱਟਗਿਣਤੀਆਂ ਨੂੰ ਦਬਾਉਣ ਦੀ ਨੀਤੀ ਤਹਿਤ ਦੇਸ਼ ਅੰਦਰ ਸਾਂਝਾ ਸਿਵਲ ਕੋਡ (ਯੂਸੀਸੀ) ਲਿਆਂਦਾ ਸੀ, ਜੋ ਵੱਖ-ਵੱਖ ਕੌਮਾਂ, ਧਰਮਾਂ ਦੇ ਨਿੱਜੀ ਕਾਨੂੰਨਾਂ ਅਤੇ ਧਾਰਮਿਕ ਅਕੀਦਿਆਂ ਵਿਚ ਸਿੱਧੀ ਦਖ਼ਲਅੰਦਾਜ਼ੀ ਸੀ। ਇਸੇ ਤਰ੍ਹਾਂ ਫ਼ੌਜ ਵਿਚ ਸਿੱਧੀ ਭਰਤੀ ਦੀ ਥਾਂ ਅਗਨੀਵੀਰ ਜਿਹੇ ਫੈਸਲਿਆਂ ਨਾਲ ਘੱਟਗਿਣਤੀਆਂ ਦੇ ਰਾਖਵੇਂ ਹੱਕ ਖੋਹਣ ਦੀ ਕੋਸ਼ਿਸ਼ ਕੀਤੀ ਗਈ। ਫ਼ੌਜ ਅੰਦਰ ਸਿੱਖ ਫ਼ੌਜੀਆਂ ਨੂੰ ਸਰਕਾਰ ਦਾ ਲਾਜ਼ਮੀ ਤੌਰ ’ਤੇ ਹੈਲਮੈਟ ਪਾਉਣ ਲਈ ਨਿਯਮ ਬਣਾਉਣਾ ਵੀ ਇਸੇ ਨੀਤੀ ਦਾ ਹਿੱਸਾ ਸੀ, ਜਿਸ ਦਾ ਵੱਡੇ ਪੱਧਰ ’ਤੇ ਵਿਰੋਧ ਹੋਇਆ।

Advertisement

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਰਕਾਰ ਨੂੰ ਘੱਟਗਿਣਤੀ ਭਾਈਚਾਰਿਆਂ ਨਾਲ ਸਲਾਹ ਕੀਤੇ ਬਿਨਾਂ ਉਨ੍ਹਾਂ ਨਾਲ ਸਬੰਧਤ ਮਾਮਲਿਆਂ ਵਿਚ ਕਿਸੇ ਤਰ੍ਹਾਂ ਦੀ ਦਖ਼ਲਅੰਦਾਜ਼ੀ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਘੱਟਗਿਣਤੀ ਭਾਈਚਾਰਿਆਂ ਨੂੰ ਆਪਣੀ ਵਿਰਾਸਤ ਅਤੇ ਧਾਰਮਿਕ ਅਦਾਰਿਆਂ ਦੀ ਸੁਰੱਖਿਆ ਦਾ ਪੂਰਾ ਹੱਕ ਹੈ ਅਤੇ ਵਕਫ਼ ਸੋਧ ਬਿੱਲ ਵਰਗੇ ਕਾਨੂੰਨ ਇਸ ਹੱਕ ਨੂੰ ਕਮਜ਼ੋਰ ਕਰਨ ਦਾ ਯਤਨ ਹਨ। ਇਸ ਨਾਲ ਭਾਈਚਾਰੇ ਦੇ ਹੱਕ ਅਤੇ ਸਰੋਕਾਰ ਪ੍ਰਭਾਵਿਤ ਹੋਣਗੇ। ਉਨ੍ਹਾਂ ਕਿਹਾ ਕਿ ਸਰਕਾਰ ਦੀ ਘੱਟਗਿਣਤੀਆਂ ਨਾਲ ਸਬੰਧਤ ਮਾਮਲਿਆਂ ਵਿਚ ਅਜਿਹੀ ਨੀਤੀ ਠੀਕ ਨਹੀਂ ਹੈ। ਸਰਕਾਰ ਨੂੰ ਇਹ ਬਿੱਲ ਵਾਪਸ ਲੈਣਾ ਚਾਹੀਦਾ ਹੈ ਅਤੇ ਘੱਟਗਿਣਤੀਆਂ ਦੇ ਨੁਮਾਇੰਦਿਆਂ ਨਾਲ ਸਲਾਹ ਮਸ਼ਵਰਾ ਕੀਤੇ ਬਿਨਾਂ ਅਜਿਹੇ ਕਿਸੇ ਵੀ ਫੈਸਲੇ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

Advertisement