ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਕਫ਼ ਬੋਰਡ ਵੱਲੋਂ ਵਿਕਾਸ ਲਈ 1.8 ਕਰੋੜ ਦੀ ਗਰਾਂਟ ਜਾਰੀ

06:53 AM Jul 17, 2024 IST

ਪੱਤਰ ਪ੍ਰੇਰਕ
ਜਲੰਧਰ, 16 ਜੁਲਾਈ
ਪੰਜਾਬ ਵਕਫ਼ ਬੋਰਡ ਵੱਲੋਂ ਵਿਕਾਸ ਕਾਰਜਾਂ ਲਈ 1 ਕਰੋੜ 8 ਲੱਖ 50 ਹਜ਼ਾਰ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ, ਜਿਸ ਵਿੱਚ ਜਲੰਧਰ ਜ਼ਿਲ੍ਹੇ ਨਾਲ ਸਬੰਧਤ ਚਾਰ ਦਰਖਾਸਤਾਂ ਲਈ 18.50 ਲੱਖ ਰੁਪਏ ਦੀ ਗਰਾਂਟ ਸ਼ਾਮਲ ਹੈ। ਇਸ ਸਬੰਧੀ ਪ੍ਰਸ਼ਾਸਕ-ਕਮ-ਏਡੀਜੀਪੀ ਐੱਮਐੱਫ ਫਾਰੂਕੀ ਨੇ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਗਰਾਂਟ ਸਬੰਧੀ ਇਸ ਵਾਰ ਕੁੱਲ 46 ਅਰਜ਼ੀਆਂ ਪ੍ਰਾਪਤ ਹੋਈਆਂ, ਜਿਸ ਵਿੱਚੋਂ 41 ਅਰਜ਼ੀਆਂ ਦਰੁਸਤ ਪਾਈਆਂ ਗਈਆਂ ਜਦਕਿ 5 ਅਰਜ਼ੀਆਂ ਤਕਨੀਕੀ ਤੌਰ ’ਤੇ ਸਹੀ ਨਹੀਂ ਸਨ, ਜਿਨ੍ਹਾਂ ਨੂੰ ਸਬੰਧਤ ਜ਼ਿਲ੍ਹਾ ਇਸਟੇਟ ਅਫ਼ਸਰਾਂ ਨੂੰ ਦਰੁਸਤ ਕਰ ਕੇ ਦੁਬਾਰਾ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ, ਜਿਨ੍ਹਾਂ ਨੂੰ ਬਾਅਦ ਵਿੱਚ ਗਰਾਂਟ ਜਾਰੀ ਕੀਤੀ ਜਾਵੇਗੀ।

Advertisement

Advertisement
Advertisement