ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਕਫ਼ ਬੋਰਡ ਵੱਲੋਂ ਮਸਜਿਦਾਂ ਤੇ ਕਬਰਿਸਤਾਨਾਂ ਲਈ 3.50 ਕਰੋੜ ਰੁਪਏ ਦੀ ਗਰਾਂਟ ਜਾਰੀ

08:35 AM Jun 14, 2024 IST
ਐੱਮਐੱਫ ਫਾਰੂੁਕੀ

ਹੁਸ਼ਿਆਰ ਸਿੰਘ ਰਾਣੂੰ
ਮਾਲੇਰਕੋਟਲਾ, 13 ਜੂਨ
ਪੰਜਾਬ ਵਕਫ਼ ਬੋਰਡ ਨੇ 17 ਜੂਨ ਨੂੰ ਆ ਰਹੀ ਈਦ-ਉਲ-ਜ਼ੁਹਾ (ਬਕਰੀਦ) ਤੋਂ ਪਹਿਲਾਂ ਮੁਸਲਿਮ ਭਾਈਚਾਰੇ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਪੰਜਾਬ ਭਰ ਦੀਆਂ ਵੱਖ-ਵੱਖ ਮਸਜਿਦਾਂ ਦੇ ਵਿਕਾਸ ਲਈ ਵਕਫ਼ ਬੋਰਡ ਵੱਲੋਂ ਲਗਪਗ 3.50 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ, ਜਿਸ ਵਿੱਚ 150 ਫਾਈਲਾਂ ਨੂੰ ਕਲੀਅਰ ਕੀਤਾ ਗਿਆ ਹੈ। ਇਨ੍ਹਾਂ ਵਿੱਚ ਕਬਰਿਸਤਾਨਾਂ, ਇਸਲਾਮਕ ਸਕੂਲਾਂ, ਮਸਜਿਦਾਂ, ਦਰਗਾਹਾਂ ਦੇ ਵਿਕਾਸ ਤੇ ਮੁਰੰਮਤ ਦਾ ਕੰਮ ਸ਼ਾਮਲ ਹੈ।
ਬੋਰਡ ਦੇ ਪ੍ਰਸ਼ਾਸਕ ਤੇ (ਏਡੀਜੀਪੀ) ਐੱਮਐੱਫ ਫਾਰੂਕੀ ਨੇ ਕਿਹਾ ਕਿ ਵਕਫ਼ ਬੋਰਡ ਵੱਲੋਂ ੇ ਲੋਕਾਂ ਦੇ ਕਬਜ਼ੇ ਹੇਠੋਂ ਵਕਫ਼ ਦੀ ਜਾਇਦਾਦ ਨੂੰ ਖਾਲੀ ਕਰਵਾਉਣ ਲਈ ਵੀ ਕਦਮ ਚੁੱਕੇ ਜਾ ਰਹੇ ਹਨ। ਏਡੀਜੀਪੀ ਫਾਰੂਕੀ ਮੁਤਾਬਕ ਸਾਰੀਆਂ ਸੁਸਾਇਟੀਆਂ ਤੇ ਮਸਜਿਦਾਂ ਦੇ ਅਧਿਕਾਰੀ ਜਿਨ੍ਹਾਂ ਨੇ ਗ੍ਰਾਂਟ ਲਈ ਅਰਜ਼ੀ ਦਿੱਤੀ ਸੀ, ਅਸਟੇਟ ਅਫ਼ਸਰਾਂ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਕਫ਼ ਬੋਰਡ ਆਪਣੇ ਸਕੂਲਾਂ, ਹਸਪਤਾਲਾਂ ਦੇ ਮੁਲਾਜ਼ਮਾਂ ਤੋਂ ਇਲਾਵਾ ਜੂਨੀਅਰ ਤੋਂ ਲੈ ਕੇ ਸੀਨੀਅਰ ਪੱਧਰ ਦੇ ਅਧਿਕਾਰੀਆਂ ਨਾਲ ਵੀ ਈਦ-ਉਲ-ਜ਼ੁਹਾ ਦੀ ਖੁਸ਼ੀ ਸਾਂਝੀ ਕਰ ਰਿਹਾ ਹੈ, ਜਿਸ ਲਈ 37 ਲੱਖ ਰੁਪਏ ਦੀ ਵੱਖਰੀ ਗਰਾਂਟ ਜਾਰੀ ਕੀਤੀ ਗਈ ਹੈ। ਫਾਰੂਕੀ ਮੁਤਾਬਕ ਹਰੇਕ ਕਰਮਚਾਰੀ ਨੂੰ 5,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ ਤਾਂ ਜੋ ਉਹ ਬਕਰੀਦ ਦਾ ਤਿਉਹਾਰ ਵਧੀਆ ਤਰੀਕੇ ਨਾਲ ਮਨਾ ਸਕਣ।

Advertisement

Advertisement
Advertisement