For the best experience, open
https://m.punjabitribuneonline.com
on your mobile browser.
Advertisement

War Against Drugs ਯੁੱਧ ਨਸ਼ਿਆਂ ਵਿਰੁੱਧ: ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੀ ਗੈਰਕਾਨੂੰਨੀ ਉਸਾਰੀ ਢਾਹੀ

01:11 PM Apr 19, 2025 IST
war against drugs ਯੁੱਧ ਨਸ਼ਿਆਂ ਵਿਰੁੱਧ  ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੀ ਗੈਰਕਾਨੂੰਨੀ ਉਸਾਰੀ ਢਾਹੀ
Advertisement

ਕਮਿਸ਼ਨਰੇਟ ਪੁਲੀਸ ਨੇ ਸ਼ਹਿਰ ’ਚੋਂ ਨਸ਼ਿਆਂ ਨੂੰ ਖਤਮ ਕਰਨ ਦੀ ਵਚਨਬੱਧਤਾ ਦੁਹਰਾਈ; ਨਗਰ ਨਿਗਮ ਵਲੋਂ ਸਰਕਾਰੀ ਜ਼ਮੀਨ ’ਤੇ ਗੈਰ ਕਾਨੂੰਨੀ ਉਸਾਰੀ ਬਾਰੇ ਜਾਣਕਾਰੀ ਦਿੱਤੇ ਜਾਣ ਪਿੱਛੋਂ ਕਾਰਵਾਈ ਅਮਲ ’ਚ ਲਿਆਂਦੀ
ਹਤਿੰਦਰ ਮਹਿਤਾ
ਜਲੰਧਰ, 19 ਅਪਰੈਲ
War Against Drugs: ਪੰਜਾਬ ਸਰਕਾਰ ਵਲੋਂ ਵਿੱਢੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪੁਲੀਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਵਿੱਚ ਅੱਜ ਕਮਿਸ਼ਨਰੇਟ ਪੁਲੀਸ ਜਲੰਧਰ ਨੇ ਨਸ਼ਾ ਤਸਕਰਾਂ ਖਿਲਾਫ ਇਕ ਹੋਰ ਵੱਡੀ ਕਾਰਵਾਈ ਕੀਤੀ। ਨਗਰ ਨਿਗਮ ਅਤੇ ਕਮਿਸ਼ਨਰੇਟ ਪੁਲੀਸ ਜਲੰਧਰ ਵਲੋਂ ਨਸ਼ਾ ਤਸਕਰਾਂ ਦੇ ਗੈਰਕਾਨੂੰਨੀ ਕਬਜ਼ਿਆਂ ਨੂੰ ਢਾਹੁਣ ਦੀ ਚੱਲ ਰਹੀ ਇਸ ਮੁਹਿੰਮ ਤਹਿਤ ਥਾਣਾ ਡਿਵੀਜ਼ਨ ਨੰਬਰ-5 ਅਧੀਨ ਪੈਂਦੇ ਮਾਡਲ ਹਾਊਸ ਜਲੰਧਰ ਵਿਖੇ ਸਰਕਾਰੀ ਜ਼ਮੀਨ 'ਤੇ ਕੀਤੀ ਗਈ ਉਸਾਰੀ ਨੂੰ ਢਾਹ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਏਸੀਪੀ ਵੈਸਟ ਸਵਰਨਜੀਤ ਸਿੰਘ ਨੇ ਦੱਸਿਆ ਕਿ ਨਗਰ ਨਿਗਮ ਵਲੋਂ ਸਰਕਾਰੀ ਜ਼ਮੀਨ ’ਤੇ ਗੈਰ ਕਾਨੂੰਨੀ ਉਸਾਰੀ ਬਾਰੇ ਜਾਣਕਾਰੀ ਪ੍ਰਾਪਤ ਹੋਣ ਤੋਂ ਬਾਅਦ ਅੱਜ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਡਿਊਟੀ ਮੈਜਿਸਟ੍ਰੇਟ ਦੀ ਹਾਜ਼ਰੀ ਵਿੱਚ ਇਸ ਗੈਰ ਕਾਨੂੰਨੀ ਉਸਾਰੀ ਨੂੰ ਢਾਹਿਆ ਗਿਆ।
ਉਨ੍ਹਾਂ ਕਿਹਾ ਕਿ ਪੁਲੀਸ ਜਾਂਚ ਦੌਰਾਨ ਸਾਹਮਣੇ ਆਇਆ ਕਿ ਇਸ ਗੈਰਕਾਨੂੰਨੀ ਜਗ੍ਹਾ ਵਿੱਚ ਰਹਿ ਰਹੇ ਲਖਬੀਰ ਕੌਰ ਰੇਖਾ, ਉਸਦੇ ਪਤੀ ਸੰਦੀਪ ਕੁਮਾਰ ਅਤੇ ਰਿਸ਼ਤੇਦਾਰ ਸੂਰਜ ਖਿਲਾਫ ਤਿੰਨ-ਤਿੰਨ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੇਂਸਿਸ (ਐਨਡੀਪੀਐਸ) ਦੇ ਮੁਕਦਮੇ ਦਰਜ ਹਨ।
ਉਨ੍ਹਾਂ ਕਿਹਾ ਕਿ ਰੇਖਾ ਐਨਡੀਪੀਐਸ ਦੇ ਮੁਕਦਮੇ ਵਿੱਚ ਕਪੂਰਥਲਾ ਜੇਲ੍ਹ ਵਿਚ ਬੰਦ ਹੈ। ਏਸੀਪੀ ਸਵਰਨਜੀਤ ਸਿੰਘ ਨੇ ਜਲੰਧਰ ਵਾਸੀਆਂ ਨੂੰ ਪੰਜਾਬ ਸਰਕਾਰ ਵਲੋਂ ਵਿੱਢੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦਾ ਸਾਥ ਦੇਣ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਾਰੀ ਵਟਸਐਪ ਨੰਬਰ 9779-100-200 ’ਤੇ ਨਸ਼ਿਆਂ ਸਬੰਧੀ ਸੂਚਨਾ ਦਿੱਤੀ ਜਾ ਸਕਦੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਨਸ਼ਿਆਂ ਸਬੰਧੀ ਜਾਣਕਾਰੀ ਦੇਣ ਵਾਲੇ ਵਿਅਕਤੀਆਂ ਦੀ ਪਛਾਣ ਬਿਲਕੁਲ ਗੁਪਤ ਰੱਖੀ ਜਾਵੇਗੀ।
ਦੂਜੇ ਪਾਸੇ ਮਾਡਲ ਹਾਊਸ ਇਲਾਕੇ ਦੀ ਜਨਤਾ ਵੱਲੋਂ ਨਸ਼ਾ ਤਸਕਰਾਂ ਖਿਲਾਫ ਕੀਤੀ ਕਰਵਾਈ ਦਾ ਸਵਾਗਤ ਵੀ ਕੀਤਾ ਗਿਆ ਹੈ।

Advertisement

Advertisement
Advertisement
Advertisement
Author Image

Balwinder Singh Sipray

View all posts

Advertisement