ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਸ਼ਿਆਂ ਖ਼ਿਲਾਫ਼ ਜੰਗ: ਪੁਲੀਸ ਨੂੰ ਨਵੇਂ ਪੰਚਾਂ-ਸਰਪੰਚਾਂ ਕੋਲੋਂ ਵੱਡੀਆਂ ਆਸਾਂ

07:58 AM Nov 16, 2024 IST
ਪਿੰਡ ਚੜਿੱਕ ਵਿੱਚ ਮੀਟਿੰਗ ਕਰਦੇ ਹੋਏ ਐੱਸਐੱਸਪੀ ਅਜੇ ਗਾਂਧੀ।

ਮਹਿੰਦਰ ਸਿੰਘ ਰੱਤੀਆਂ
ਮੋਗਾ, 15 ਨਵੰਬਰ
ਪੰਜਾਬ ਪੁਲੀਸ ਨੂੰ ਨਸ਼ਿਆਂ ਖ਼ਿਲਾਫ਼ ਵਿੱਢੀ ਫੈਸਲਾਕੁਨ ਲੜਾਈ ’ਚ ਨੌਜਵਾਨ ਪੰਚਾਂ-ਸਰਪੰਚਾਂ ਤੋਂ ਕਾਫੀ ਆਸਾਂ ਹਨ। ਪੁਲੀਸ ਅਤੇ ਜਨਤਾ ਦਰਮਿਆਨ ਪਾੜੇ ਨੂੰ ਪੂਰਨ ਲਈ ਜਨਤਕ ਪਹਿਲਕਦਮੀ ਤਹਿਤ ਪਿੰਡ ਚੜਿੱਕ ਵਿੱਚ ਐੱਸਐੱਸਪੀ ਅਜੇ ਗਾਂਧੀ ਨੇ ਮੀਟਿੰਗ ਕਰ ਕੇ ਨਵੇਂ ਪੰਚਾਂ ਸਰਪੰਚਾਂ ਨੂੰ ‘ਨਸ਼ਿਆਂ ਦੀ ਸਮੱਸਿਆ’ ਨਾਲ ਨਜਿੱਠਣ ਲਈ ਰੋਲ ਮਾਡਲ ਵਜੋਂ ਅੱਗੇ ਆਉਣ ਦਾ ਸੱਦਾ ਦਿੰਦਿਆਂ ਲੋਕਾਂ ਕੋਲੋਂ ਵੀ ਸਹਿਯੋਗ ਮੰਗਿਆ। ਪਿੰਡ ਵਾਸੀਆਂ ਵੱਲੋਂ ਪਿੰਡ ’ਚ ਖੇਤਾਂ ਵਿੱਚ ਵਧ ਰਹੀਆਂ ਚੋਰੀ ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਧਿਆਨ ਵਿੱਚ ਲਿਆਉਂਦੇ ਸਕੂਲ ਅਤੇ ਬੱਸ ਅੱਡੇ ਨੇੜਲਾ ਠੇਕਾ ਤਬਦੀਲ ਕਰਨ ਦੀ ਮੰਗ ਕੀਤੀ। ਨਸ਼ਿਆਂ ਦੇ ਧੰਦੇ ਵਿਚ ਲੱਗੇ ਕਿਸੇ ਵੀ ਵਿਅਕਤੀ ਖ਼ਿਲਾਫ਼ ਸਖ਼ਤ ਤੋਂ ਸਖਤ ਕਾਰਵਾਈ ਕੀਤੀ ਜਾਵੇ।
ਐੱਸਐੱਸਪੀ ਅਜੇ ਗਾਂਧੀ ਕਿਹਾ ਕਿ ਇਹ ਸਾਨੂੰ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਪਵੇਗਾ। ਉਨ੍ਹਾਂ ਪੰਚਾਂ ਸਰਪੰਚਾਂ ਨੂੰ ਆਖਿਆ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਕੱਢ ਕੇ ਉਨ੍ਹਾਂ ਨੂੰ ਖੇਡਾਂ ਦੇ ਨਾਲ-ਨਾਲ ਪੰਜਾਬ ਦੇ ਇਤਿਹਾਸ ਨਾਲ ਜੋੜਨਾ ਵੀ ਕਿਸੇ ਪੁੰਨ ਦੇ ਕੰਮ ਤੋਂ ਘੱਟ ਨਹੀਂ ਹੈ।ਉਨ੍ਹਾਂ ਕਿਹਾ ਕਿ ਨਸ਼ੇ ਦਾ ਨਾਮ ਸਿਰਫ਼ ਇਕ ਵਿਅਕਤੀ ਅਤੇ ਉਸ ਦੇ ਪਰਿਵਾਰ ’ਤੇ ਬੁਰਾ ਪ੍ਰਭਾਵ ਪੈਂਦਾ ਹੈ ਸਗੋਂ ਸਮੁੱਚੇ ਸਮਾਜ ’ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਇਸ ਸਮਾਜਿਕ ਲਾਹਨਤ ਨੂੰ ਖ਼ਤਮ ਕਰਨ ਲਈ ਪੁਲੀਸ ਦਾ ਸਹਿਯੋਗ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਬੜੀ ਸੰਜੀਦਗੀ ਨਾਲ ਚਲਾ ਕੇ ਨਸ਼ ਵੇਚਣ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੌਕੇ ਐੱਸਪੀਡੀ ਡਾ. ਬਾਲ ਕ੍ਰਿਸ਼ਨ ਸਿੰਗਲਾ, ਡੀਐੱਸਪੀ ਸਿਟੀ ਰਵਿੰਦਰ ਸਿੰਘ, ਸੀਆਈਏ ਸਟਾਫ਼ ਦੇ ਮੁਖੀ ਇੰਸਪੈਕਟਰ ਦਲਜੀਤ ਸਿੰਘ ਬਰਾੜ ਤੇ ਹੋਰ ਪੁਲੀਸ ਅਧਿਕਾਰੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਦੀ ਪੁਲੀਸ ਨੂੰ ਪੰਜਾਬ ਬਚਾਓ ਤਹਿਤ ਐਂਟੀ ਡਰੱਗ ਹੈਲਪਲਾਈਨ ਨੰਬਰ: 9779100200 ’ਤੇ ਇਤਲਾਹ ਦਿੱਤੀ ਜਾਵੇ ਜਾਂ ਜਾਂ ਸਿੱਧਾ ਦਫ਼ਤਰ ਆ ਕੇ ਉਨ੍ਹਾਂ ਨਾਲ ਜਾਂ ਉਨ੍ਹਾਂ ਦੇ ਨਿੱਜੀ ਮੋਬਾਈਲ ’ਤੇ ਸੰਪਰਕ ਕੀਤਾ ਜਾਵੇ। ਇਤਲਾਹ ਦੇਣ ਵਾਲੇ ਵਿਅਕਤੀ ਦਾ ਨਾਮ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ੇ ਦਾ ਧੰਦਾ ਕਰਨ ਵਾਲੇ ਆਪਣਾ ਕੰਮ ਬੰਦ ਕਰ ਦੇਣ ਨਹੀਂ ਤਾਂ ਉਨ੍ਹਾਂ ਨੂੰ ਜੇਲ੍ਹ ਜਾਣਾ ਪਵੇਗਾ ਅਤੇ ਇਸ ਧੰਦੇ ਤੋਂ ਬਣਾਈ ਜਾਇਦਾਦ ਕਾਨੂੰਨੀ ਪ੍ਰਕਿਰਿਆ ਰਾਹੀਂ ਜ਼ਬਤ ਕੀਤੀ ਜਾਵੇਗੀ।

Advertisement

Advertisement