ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੋਕ ਸਭਾ ਚੋਣਾਂ ਖੇਤਰੀ ਤੇ ਦਿੱਲੀ ਦੀਆਂ ਪਾਰਟੀਆਂ ਵਿਚਾਲੇ ਜੰਗ: ਸੁਖਬੀਰ

07:39 AM May 04, 2024 IST
ਕੁਰਾਲੀ ਵਿੱਚ ‘ਪੰਜਾਬ ਬਚਾਓ’ ਯਾਤਰਾ ਦੌਰਾਨ ਸੰਬੋਧਨ ਕਰਦੇ ਹੋਏ ਸੁਖਬੀਰ ਸਿੰਘ ਬਾਦਲ।

ਮਿਹਰ ਸਿੰਘ
ਕੁਰਾਲੀ, 3 ਮਈ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ‘ਪੰਜਾਬ ਬਚਾਓ’ ਯਾਤਰਾ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਅਕਾਲੀ ਦਲ ਹੀ ਅਜਿਹੀ ਖੇਤਰੀ ਪਾਰਟੀ ਹੈ ਜੋ ਪੰਜਾਬ ਲਈ ਢਾਲ ਬਣ ਕੇ ਖੜ੍ਹਦੀ ਰਹੀ ਹੈ ਜਦਕਿ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਲੁੱਟਣ ਲਈ ਇੱਥੇ ਆਉਂਦੀਆਂ ਹਨ। ਲੋਕ ਸਭਾ ਚੋਣਾਂ ਅਸਲ ਵਿੱਚ ਪੰਜਾਬ ਦੀ ਆਪਣੀ ਖੇਤਰੀ ਪਾਰਟੀ ਅਕਾਲੀ ਦਲ ਅਤੇ ਦਿੱਲੀ ਦੀਆਂ ‘ਹੰਕਾਰੀ’ ਪਾਰਟੀਆਂ ਵਿਚਾਲੇ ਜੰਗ ਹੈ। ਹਲਕਾ ਇੰਚਾਰਜ ਰਣਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਅੱਜ ਕੁਰਾਲੀ ਤੋਂ ‘ਪੰਜਾਬ ਬਚਾਓ ਯਾਤਰਾ’ ਰਵਾਨਾ ਕਰਨ ਤੋਂ ਪਹਿਲਾਂ ਸੁਖਬੀਰ ਨੇ ਕਿਹਾ ਕਿ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਦਿਲ ਜਿੱਤਣ ਲਈ ਪੰਜਾਬ ਨਹੀਂ ਆਉਂਦੀਆਂ ਸਗੋਂ ਲੋਕਾਂ ਨਾਲ ਧੱਕਾ ਕਰਨ ਅਤੇ ਲੁੱਟ-ਖਸੁੱਟ ਕਰਨ ਲਈ ਆਉਂਦੀਆਂ ਹਨ। ਇਸ ਮੌਕੇ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਪਾਰਟੀ ਉਮੀਦਾਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੀ ਹਾਜ਼ਰ ਸਨ।

Advertisement

ਗ੍ਰੇਟਰ ਮੁਹਾਲੀ ਨੂੰ ਮਹਾਨਗਰ ਬਣਾਉਣ ਦਾ ਦਾਅਵਾ

ਖਰੜ (ਸ਼ਸ਼ੀ ਪਾਲ ਜੈਨ): ਸੁਖਬੀਰ ਸਿੰਘ ਬਾਦਲ ਨੇ ਖਰੜ ਵਿੱਚ ਕਿਹਾ ਕਿ ਅਕਾਲੀ ਸਰਕਾਰ ਨੇ ਗ੍ਰੇਟਰ ਮੁਹਾਲੀ ਖੇਤਰ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗ੍ਰੇਟਰ ਮੁਹਾਲੀ ਖੇਤਰ ਨੂੰ ਮਹਾਨਗਰ ਬਣਾਉਣ ਲਈ ਅਕਾਲੀ ਦਲ ਨੂੰ ਵੋਟ ਪਾਉਣ। ਇਸ ਨਾਲ ਰੁਜ਼ਗਾਰ ਦੇ ਮੌਕੇ ਹੋਰ ਵਧਣਗੇ ਤੇ ਸੂਬੇ ਲਈ ਮਾਲੀਆ ਪੈਦਾ ਹੋਵੇਗਾ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਵੇਲੇ ਮੁਹਾਲੀ ਵਿੱਚ ਸਥਾਪਤ ਕੀਤੇ ਗਏ ਕੌਮਾਂਤਰੀ ਹਵਾਈ ਅੱਡੇ ਦੇ ਨਤੀਜੇ ਵਜੋਂ ਸ਼ਹਿਰ ਦਾ ਤੇਜ਼ੀ ਨਾਲ ਵਿਕਾਸ ਹੋਇਆ ਹੈ।

Advertisement
Advertisement
Advertisement