ਰੋਹਿੰਗਿਆ ਬਸਤੀ ਬਾਰੇ ‘ਆਪ’ ਅਤੇ ਭਾਜਪਾ ’ਚ ਸ਼ਬਦੀ ਜੰਗ
07:42 AM Dec 31, 2024 IST
ਇਸ ਮਹੀਨੇ ਦੇ ਸ਼ੁਰੂ ਵਿੱਚ ਭਾਜਪਾ ਦੇ ਇੱਕ ਵਫ਼ਦ ਨੇ ਕੌਮੀ ਰਾਜਧਾਨੀ ਵਿੱਚ ਕਥਿਤ ਤੌਰ ‘ਤੇ ਗੈਰ-ਕਾਨੂੰਨੀ ਤੌਰ ’ਤੇ ਰਹਿ ਰਹੇ ਰੋਹਿੰਗਿਆ ਅਤੇ ਬੰਗਲਾਦੇਸ਼ੀਆਂ ਦੀਆਂ ਜਾਅਲੀ ਵੋਟਾਂ ਦੇ ਸਬੂਤ ਪੇਸ਼ ਕਰਨ ਲਈ ਭਾਰਤੀ ਚੋਣ ਕਮਿਸ਼ਨ ਨਾਲ ਮੁਲਾਕਾਤ ਕੀਤੀ ਸੀ। ਆਮ ਆਦਮੀ ਪਾਰਟੀ ਵੱਲੋਂ ਦੋਸ਼ ਲਾਇਆ ਜਾ ਰਿਹਾ ਸੀ ਕਿ ਭਗਵਾਂ ਪਾਰਟੀ ਫਰਵਰੀ 2025 ਵਿੱਚ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੋਟਰ ਸੂਚੀਆਂ ਤੋਂ ਹਜ਼ਾਰਾਂ ਨਾਮ ਮਿਟਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਕੇਜਰੀਵਾਲ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੇ ਨਵੀਂ ਦਿੱਲੀ ਵਿਧਾਨ ਸਭਾ ਹਲਕੇ ਵਿੱਚ 15 ਦਸੰਬਰ ਤੋਂ ਭਾਜਪਾ ਦਾ ‘ਅਪਰੇਸ਼ਨ ਲੋਟਸ’ ਚੱਲ ਰਿਹਾ ਹੈ।
ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ‘ਆਪ’ ਦੇ ਕੌਮੀ ਕਨਵੀਨਰ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਲਈ ਬਿਹਤਰ ਹੋਵੇਗਾ ਜੇਕਰ ਵੋਟਰ ਸੂਚੀ ਵਿੱਚੋਂ ਰੋਹਿੰਗਿਆ ਦੇ ਨਾਂ ਕੱਟ ਦਿੱਤੇ ਜਾਣ। ਇਸ ਤੋਂ ਬਾਅਦ ਕੇਜਰੀਵਾਲ ਤੇ ਪੁਰੀ ਦਰਮਿਆਨ ਸ਼ਬਦੀ ਜੰਗ ਛਿੜ ਗਈ ਹੈ। ਪੁਰੀ ਦੇ ਬਿਆਨ ਬਾਰੇ ਪੁੱਛੇ ਜਾਣ ’ਤੇ ਕੇਜਰੀਵਾਲ ਨੇ ਕਿਹਾ ਕਿ ਕੇਂਦਰੀ ਮੰਤਰੀ ਕੋਲ ਸਾਰਾ ਡਾਟਾ ਹੈ ਕਿ ਉਨ੍ਹਾਂ ਰੋਹਿੰਗਿਆ ਨੂੰ ਕਿੱਥੇ ਅਤੇ ਕਿਵੇਂ ਵਸਾਇਆ ਹੈ।
ਕੇਜਰੀਵਾਲ ਨੇ ਦੋਸ਼ ਲਾਇਆ ਕਿ ਪੁਰੀ ਨੇ ਪਿਛਲੀ ਸਰਕਾਰ ਵਿੱਚ ਕੇਂਦਰੀ ਰਿਹਾਇਸ਼ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਰੋਹਿੰਗਿਆਂ ਨੂੰ ਦਿੱਲੀ ਵਿੱਚ ਵਸਣ ਵਿੱਚ ਮਦਦ ਕੀਤੀ ਸੀ।
ਪੱਤਰ ਪ੍ਰੇਰਕ
ਨਵੀਂ ਦਿੱਲੀ, 30 ਦਸੰਬਰ
ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਜਧਾਨੀ ਵਿੱਚ ਗੈਰ-ਕਾਨੂੰਨੀ ਪ੍ਰਵਾਸੀਆਂ ਦੇ ਮੁੱਦੇ ਨੂੰ ਲੈ ਕੇ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦਰਮਿਆਨ ਸ਼ਬਦੀ ਜੰਗ ਛਿੜ ਗਈ ਹੈ। ਭਗਵਾਂ ਪਾਰਟੀ ਨੇ ‘ਆਪ’ ’ਤੇ ਗੈਰ-ਕਾਨੂੰਨੀ ਬੰਗਲਾਦੇਸ਼ੀ ਪ੍ਰਵਾਸੀਆਂ ਅਤੇ ਰੋਹਿੰਗਿਆ ਨੂੰ ਵੋਟਰ ਆਧਾਰ ਵਜੋਂ ਵਰਤਣ ਅਤੇ ਉਨ੍ਹਾਂ ਨੂੰ ਚੋਣ ਲਾਭ ਲਈ ਪਨਾਹ ਦੇਣ ਦਾ ਦੋਸ਼ ਲਗਾਇਆ ਹੈ। ਦੂਜੇ ਪਾਸੇ, ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਪਾਰਟੀ ਨੇ ਵੋਟਰ ਸੂਚੀ ਤੋਂ ਕਥਿਤ ਤੌਰ ’ਤੇ ਨਾਮ ਮਿਟਾਉਣ ਅਤੇ ਵਿਗੜਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਜਵਾਬੀ ਹਮਲਾ ਕੀਤਾ ਹੈ।

Advertisement
Advertisement