ਵਾਰਡਬੰਦੀ ਬੋਰਡ ਦੀ ਮੀਟਿੰਗ 24 ਨੂੰ
08:38 AM Aug 22, 2020 IST
ਪੱਤਰ ਪ੍ਰੇਰਕ
Advertisement
ਐੱਸਏਐੱਸ ਨਗਰ (ਮੁਹਾਲੀ), 21 ਅਗਸਤ
ਮੁਹਾਲੀ ਨਗਰ ਨਿਗਮ ਦੀ ਨਵੇਂ ਸਿਰਿਓਂ ਵਾਰਡਬੰਦੀ ਕਰਨ ਸਬੰਧੀ ਪੱਖਪਾਤ ਦੇ ਦੋਸ਼ ਲਾਉਂਦਿਆਂ ਸਾਬਕਾ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ ਅਤੇ ਸਾਬਕਾ ਕੌਂਸਲਰ ਆਰਪੀ ਸ਼ਰਮਾ ਵੱਲੋਂ ਉੱਚ ਅਧਿਕਾਰੀਆਂ ਨੂੰ ਕਾਨੂੰਨੀ ਨੋਟਿਸ ਭੇਜੇ ਗਏ ਹਨ। ਉਨ੍ਹਾਂ ਨੇ ਵਿਰੋਧੀਆਂ (ਅਕਾਲੀ ਦਲ ਤੇ ਭਾਜਪਾ ਕੌਂਸਲਰਾਂ) ਦੇ ਵਾਰਡਾਂ ਦੇ ਮੌਜੂਦਾ ਖੇਤਰਫਲ ਨਾਲ ਕਥਿਤ ਛੇੜਛਾੜ ਕਰਨ ਦਾ ਦੋਸ਼ ਲਾਇਆ ਹੈ। ਉਧਰ, ਸਥਾਨਕ ਸਰਕਾਰ ਵਿਭਾਗ ਦੇ ਡਾਇਰੈਕਟਰ ਨੇ ਵਾਰਡਬੰਦੀ ਬੋਰਡ ਦੇ ਮੈਂਬਰਾਂ ਦੀ 24 ਅਗਸਤ ਨੂੰ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਡਾਇਰੈਕਟਰ ਦਫ਼ਤਰ ਵਿੱਚ ਬਾਅਦ ਦੁਪਹਿਰ 3 ਵਜੇ ਹੋਵੇਗੀ। ਮੁਹਾਲੀ ਨਿਗਮ ਦੇ ਕਮਿਸ਼ਨਰ ਕਮਲ ਗਰਗ ਦਾ ਕਹਿਣਾ ਹੈ ਕਿ ਮੀਟਿੰਗ ਵਿੱਚ ਨਗਰ ਨਿਗਮ ਦੀ ਪ੍ਰਸਤਾਵਿਤ ਵਾਰਡਬੰਦੀ ਬਾਰੇ ਵਿਚਾਰ-ਚਰਚਾ ਕੀਤੀ ਜਾਵੇਗੀ। ਜਾਣਕਾਰੀ ਅਨੁਸਾਰ ਮੁਹਾਲੀ ਦੇ ਪੁਰਾਣੇ 50 ਵਾਰਡਾਂ ਦੀ ਨਵੇਂ ਸਿਰਿਓਂ ਵਾਰਡਬੰਦੀ ਦਾ ਕੰਮ ਪਿਛਲੇ ਇੱਕ ਮਹੀਨੇ ਤੋਂ ਚਰਚਾ ਵਿੱਚ ਹੈ।
Advertisement
Advertisement