ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੈਪਟਨ ਦਾ ਗੜ੍ਹ ਤੋੜਨ ਲਈ ਵੜਿੰਗ ਸਰਗਰਮ

07:43 AM Mar 28, 2024 IST

ਪੱਤਰ ਪ੍ਰੇਰਕ
ਪਟਿਆਲਾ, 27 ਮਾਰਚ
ਕਾਂਗਰਸ ਪਾਰਟੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੇ ਗੜ੍ਹ ਪਟਿਆਲਾ ਵਿੱਚ ਪਾਰਟੀ ਦੀ ਮੁੜ ਸਥਾਪਨਾ ਲਈ ਯਤਨਸ਼ੀਲ ਹੈ। ਪਾਰਟੀ ਦੇ ਸੂਬਾਈ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਖ਼ੁਦ ਕਮਾਨ ਸੰਭਾਲੀ ਹੋਈ ਹੈ। ਸਥਾਨਕ ਪੱਧਰ ’ਤੇ ਸੰਗਠਨ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਹੁਣ ਪਟਿਆਲਾ ਸ਼ਹਿਰੀ ਬਲਾਕ ਆਲੋਵਾਲ ਲਈ 31 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਅਹੁਦੇਦਾਰਾਂ ਨੂੰ ਸਕੱਤਰ ਤੋਂ ਲੈ ਕੇ ਸੀਨੀਅਰ ਮੀਤ ਪ੍ਰਧਾਨ ਤੱਕ ਦੀਆਂ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ। ਦਰਅਸਲ, ਪਟਿਆਲਾ ਸ਼ੁਰੂ ਤੋਂ ਹੀ ਕਾਂਗਰਸ ਲਈ ਅਹਿਮ ਰਿਹਾ ਹੈ ਕਿਉਂਕਿ ਦੋ ਦਹਾਕਿਆਂ ਤੋਂ ਇੱਥੇ ਕੈਪਟਨ ਅਮਰਿੰਦਰ ਸਿੰਘ ਨਾਲ ਕਾਂਗਰਸ ਦੀ ਪਛਾਣ ਬਣੀ ਹੋਈ ਸੀ। ਉਨ੍ਹਾਂ ਨੂੰ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ਕਾਂਗਰਸ ਨੂੰ ਅਲਵਿਦਾ ਕਹਿਣਾ ਪਿਆ। ਹੁਣ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਪਟਿਆਲਾ ਵਿੱਚ ਇਸ ਵਾਰ ਕਾਂਗਰਸ ਇੱਕ ਨਵੇਂ ਚਿਹਰੇ ਨੂੰ ਚੋਣ ਮੈਦਾਨ ਵਿੱਚ ਉਤਾਰਨ ਜਾ ਰਹੀ ਹੈ ਜਿਸ ਲਈ ਪਾਰਟੀ ਪੂਰੀ ਮਿਹਨਤ ਕਰ ਰਹੀ ਹੈ। ਪਾਰਟੀ ਇੰਚਾਰਜ ਦੇਵੇਂਦਰ ਯਾਦਵ ਅਤੇ ਸੂਬਾਈ ਪ੍ਰਧਾਨ ਰਾਜਾ ਵੜਿੰਗ ਨੇ ਖ਼ੁਦ ਆਗੂਆਂ ਨਾਲ ਮੀਟਿੰਗ ਕਰਕੇ ਲੋਕ ਸਭਾ ਚੋਣਾਂ ਦੀ ਰਣਨੀਤੀ ਘੜੀ ਹੈ।

Advertisement

Advertisement
Advertisement