For the best experience, open
https://m.punjabitribuneonline.com
on your mobile browser.
Advertisement

ਕਾਂਗਰਸ ਦੇ ਨਾਰਾਜ਼ ਆਗੂਆਂ ਨੂੰ ਮਨਾਉਣ ਲਈ ਵੜਿੰਗ ਨੇ ਵਿੱਢੀ ਮੁਹਿੰਮ

08:45 AM May 07, 2024 IST
ਕਾਂਗਰਸ ਦੇ ਨਾਰਾਜ਼ ਆਗੂਆਂ ਨੂੰ ਮਨਾਉਣ ਲਈ ਵੜਿੰਗ ਨੇ ਵਿੱਢੀ ਮੁਹਿੰਮ
ਮੋਗਾ ਵਿੱਚ ਰੁੱਸੇ ਆਗੂਆਂ ਨੂੰ ਮਨਾਉਣ ਮਗਰੋਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ।
Advertisement

ਮਹਿੰਦਰ ਸਿੰਘ ਰੱਤੀਆਂ
ਮੋਗਾ, 6 ਮਈ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੋਕ ਸਭਾ ਚੋਣਾਂ ਵਿੱਚ ਪਾਰਟੀ ਟਿਕਟ ਨਾ ਮਿਲਣ ਤੋਂ ਨਾਰਾਜ਼ ਆਗੂਆਂ ਨੂੰ ਮਨਾਉਣ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਨ੍ਹਾਂ ਚੋਣਾਂ ਵਿੱਚ ਸਿੱਧੂ ਧੜਾ ਪੂਰੀ ਤਰ੍ਹਾਂ ਖ਼ਾਮੋਸ਼ ਹੈ।
ਇੱਥੇ ਫ਼ਰੀਦਕੋਟ ਰਾਖਵਾਂ ਹਲਕੇ ਤੋਂ ਟਿਕਟ ਦੀ ਚਾਹਵਾਨ ਸਾਬਕਾ ਜ਼ਿਲ੍ਹਾ ਕਾਂਗਰਸ ਪ੍ਰਧਾਨ ਬੀਬੀ ਜਗਦਰਸ਼ਨ ਕੌਰ ਤੇ ਉਨ੍ਹਾਂ ਦੇ ਫਰਜੰਦ ਪਰਮਿੰਦਰ ਸਿੰਘ ਡਿੰਪਲ ਅਤੇ ਉਨ੍ਹਾਂ ਦੀ ਆਵਾਜ਼ ਬਣੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਐਡਵੋਕੇਟ ਪਰਮਪਾਲ ਸਿੰਘ ਤਖਤੂਪੁਰਾ ਨਾਲ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁਲਾਕਾਤ ਕੀਤੀ। ਨਾਰਾਜ਼ ਆਗੂਆਂ ਨੂੰ ਸਾਲ 2027 ਦੀਆਂ ਚੋਣਾਂ ਵਿੱਚ ਟਿਕਟ ਤੇ ਹਲਕਾ ਇੰਚਾਰਜ ਬਣਾਉਣ ਦਾ ਲਾਲੀਪੌਪ ਦਿੱਤਾ ਗਿਆ ਤਾਂ ਉਨ੍ਹਾਂ ਆਪਣੀ ਨਰਾਜ਼ਗੀ ਵਾਪਸ ਲੈਂਦਿਆਂ ਪਾਰਟੀ ਤੇ ਉਮੀਦਵਾਰ ਦੀ ਚੋਣ ਮੁਹਿੰਮ ਵਿੱਚ ਜੁੜਨ ਲਈ ਹਾਂ ਕਰ ਦਿੱਤੀ।
ਇਸੇ ਹਲਕੇ ਤੋਂ ਕਾਂਗਰਸ ਨੇ ਮੌਜੂਦਾ ਸੰਸਦ ਮੈਂਬਰ ਮੁਹੰਮਦ ਸਦੀਕ ਦੀ ਟਿਕਟ ਕੱਟ ਕੇ ਮੋਗਾ ਵਾਸੀ ਅਮਰਜੀਤ ਕੌਰ ਸਾਹੋਕੇ ਨੂੰ ਉਮੀਦਵਾਰ ਬਣਾਉਣ ਐਲਾਨ ਕੀਤਾ ਹੈ। ਇਸ ਜ਼ਿਲ੍ਹੇ ਵਿੱਚ ਨਵਜੋਤ ਸਿੰਘ ਸਿੱਧੂ ਦੇ ਸਮਰਥਕਾਂ ਵਿੱਚ ਦੋ ਸਾਬਕਾ ਵਿਧਾਇਕਾਂ ਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਚੋਣ ਮੁਹਿੰਮ ਤੋਂ ਦੂਰੀ ਬਣਾਈ ਹੋਈ ਹੈ।
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਨਾਰਾਜ਼ ਆਗੂਆਂ ਨੇ ਭਰੋਸਾ ਦਿੱਤਾ ਕਿ ਉਹ ਦਿਨ ਰਾਤ ਇੱਕ ਕਰ ਕੇ ਪਾਰਟੀ ਵੱਲੋਂ ਐਲਾਨੀ ਉਮੀਦਵਾਰ ਬੀਬੀ ਸਾਹੋਕੋ ਦੇ ਹੱਕ ਵਿੱਚ ਪ੍ਰਚਾਰ ਕਰ ਕੇ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਵਿੱਚ ਪਾਉਣ ਲਈ ਕੋਈ ਕਸਰ ਨਹੀਂ ਰਹਿਣ ਦੇਣਗੇ। ਉਨ੍ਹਾਂ ਕਿਹਾ ਕਿ ਕਈ ਰੁੱਸੇ ਆਗੂ ਸ਼ਾਂਤ ਹੋ ਗਏ ਹਨ ਅਤੇ ਬਾਕੀਆਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਨਿਆ ਕਿ ਇਕੱਲੇ ਫ਼ਰੀਦਕੋਟ ਹਲਕੇ ਵਿੱਚ ਨਹੀਂ ਬਾਕੀ ਹਲਕਿਆਂ ਵਿੱਚ ਵੀ ਕੁਝ ਆਗੂ ਨਾਰਾਜ਼ ਹਨ ਜਿਨ੍ਹਾਂ ਨੂੰ ਜਲਦੀ ਚੋਣ ਮੁਹਿੰਮ ਵਿੱਚ ਤੋਰ ਲਿਆ ਜਾਵੇਗਾ।
ਇਸ ਮੌਕੇ ਨਾਰਾਜ਼ ਆਗੂਆਂ ਨੇ ਕਿਹਾ ਕਿ ਉਨ੍ਹਾਂ ਹਮੇਸ਼ਾ ਪਾਰਟੀ ਦੀ ਚੜ੍ਹਦੀ ਕਲਾ ਲਈ ਕਾਮਨਾ ਕੀਤੀ ਹੈ ਤੇ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਲੀਡਰਾਂ ਦੇ ਇੱਕ ਪਾਰਟੀ ਤੋਂ ਦੂਜੀ ਪਾਰਟੀ ਵਿੱਚ ਜਾਣ ਦਾ ਰੁਝਾਨ ਹੈ ਪਰ ਉਹ ਪਾਰਟੀ ਛੱਡਣ ਵਾਲੇ ਨਹੀਂ ਪਰ ਪਾਰਟੀ ਨੂੰ ਖਤਰੇ ਵਿੱਚ ਪਾ ਕੇ ਅਜਿਹੇ ਫੈਸਲੇ ਲੈਣ ਤੋਂ ਸੰਕੋਚ ਕਰਨਾ ਚਾਹੀਦਾ ਹੈ। ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਤੇ ਸਾਬਕਾ ਸਿਟੀ ਕਾਂਗਰਸ ਪ੍ਰਧਾਨ ਵਿਨੋਦ ਬਾਂਸਲ ਤੇ ਫ਼ਰੀਦਕੋਟ ਤੋਂ ਪਾਰਟੀ ਉਮੀਦਵਾਰ ਬੀਬੀ ਅਮਰਜੀਤ ਕੌਰ ਸਾਹੋਕੇ ਅਤੇ ਜਗਰੂਪ ਸਿੰਘ ਤਖਤੂਪੁਰਾ ਤੇ ਹੋਰ ਕਾਂਗਰਸ ਆਗੂ ਵੀ ਮੌਜੂਦ ਸਨ।

Advertisement

Advertisement
Author Image

joginder kumar

View all posts

Advertisement
Advertisement
×