ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵੜਿੰਗ ਵੱਲੋਂ ਮੁਆਫ਼ੀਨਾਮਾ ਭੇਜ ਕੇ ਸ੍ਰੀ ਅਕਾਲ ਤਖ਼ਤ ਵਿਖੇ ਖਿਮਾ ਯਾਚਨਾ

01:40 PM Oct 28, 2024 IST

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 28 ਅਕਤੂਬਰ
Punjab Congress President apologizes to Akal Takht: ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਤੇ ਮੈਂਬਰ ਲੋਕ ਸਭਾ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੁਆਫ਼ੀਨਾਮਾ ਭੇਜ ਕੇ ਖਿਮਾ ਯਾਚਨਾ ਕੀਤੀ ਹੈ।
ਉਨ੍ਹਾਂ ਬੀਤੇ ਦਿਨੀਂ ਇੱਕ ਚੈਨਲ ’ਤੇ ਗੱਲਬਾਤ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਪ੍ਰਤੀ ਕੁਝ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਸਨ, ਜਿਸ ਦਾ ਸ੍ਰੀ ਅਕਾਲ ਤਖ਼ਤ ਵੱਲੋਂ ਸਖ਼ਤ ਨੋਟਿਸ ਲਿਆ ਗਿਆ ਸੀ ਅਤੇ ਉਨ੍ਹਾਂ ਨੂੰ ਇਸ ਦੀ ਖਿਮਾ ਯਾਚਨਾ ਕਰਨ ਵਾਸਤੇ ਆਖਿਆ ਗਿਆ ਸੀ।
ਭਾਵੇਂ ਰਾਜਾ ਵੜਿੰਗ ਨੇ ਉਸੇ ਸ਼ਾਮ ਹੀ ਜਨਤਕ ਤੌਰ ’ਤੇ ਮੁਆਫੀ ਮੰਗ ਲਈ ਸੀ ਪਰ ਅੱਜ ਉਨ੍ਹਾਂ ਇੱਕ ਮੁਆਫ਼ੀਨਾਮਾ ਪੱਤਰ ਸੀਨੀਅਰ ਕਾਂਗਰਸੀ ਆਗੂ ਭਗਵੰਤ ਪਾਲ ਸਿੰਘ ਸੱਚਰ ਰਾਹੀਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜਿਆ ਹੈ, ਜਿਸ ਨੂੰ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਸੌਂਪ ਦਿੱਤਾ ਗਿਆ। ਪੱਤਰ ਵਿੱਚ ਕਾਂਗਰਸੀ ਆਗੂ ਨੇ ਸਾਫ ਤੌਰ ’ਤੇ ਲਿਖਿਆ: ‘ਮਨੁੱਖ ਭੁੱਲਣਹਾਰ ਹੈ ਪਰ ਗੁਰੂ ਬਖਸ਼ਿੰਦ ਹੈ, ਕ੍ਰਿਪਾ ਕਰਕੇ ਮੇਰੀ ਖੁਨਾਮੀ ਨੂੰ ਬਖਸ਼ ਦਿੱਤਾ ਜਾਵੇ।’

Advertisement

Advertisement